Thursday, 16 May 2024

 

 

ਖ਼ਾਸ ਖਬਰਾਂ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ

 

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸੈਕਟਰ 67 ਵਿੱਚ ਪਾਰਕ ਦੇ ਵਿਕਾਸ ਕਾਰਜ ਕਰਵਾਏ ਆਰੰਭ

ਮੇਅਰ ਨੇ ਮੁਹਾਲੀ ਨੂੰ ਪਾਲੀਥੀਨ ਮੁਕਤ ਸ਼ਹਿਰ ਬਣਾਉਣ, ਆਲਾ ਦੁਆਲਾ ਸਾਫ ਰੱਖਣ ਲਈ ਸ਼ਹਿਰ ਵਾਸੀਆਂ ਤੋਂ ਮੰਗਿਆ ਸਹਿਯੋਗ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 22 Jun 2022

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਸੈਕਟਰ 67 ਵਿੱਚ ਪਾਰਕ ਦੇ ਵਿਕਾਸ ਕਾਰਜ ਆਰੰਭ ਕਰਵਾਏ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੇ ਇਲਾਕੇ ਦੇ ਕੌਂਸਲਰ ਮਨਜੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ ਇਸ ਪਾਰਕ ਨੂੰ ਵਿਕਸਤ ਕਰਨ ਦੇ ਨਾਲ ਨਾਲ ਇੱਥੇ ਨਵੇਂ ਝੂਲੇ, ਪਾਥ ਵੇ, ਬੈਂਚ ਅਤੇ ਵੈਦਰ ਸ਼ੈਲਟਰ ਆਦਿ ਦੀ ਸੁਵਿਧਾ ਇਲਾਕਾ ਵਾਸੀਆਂ ਨੂੰ  ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਇਲਾਕੇ ਦੇ ਐਮ ਸੀ ਮਨਜੀਤ ਕੌਰ ਵੱਲੋਂ ਇਸ ਪਾਰਕ ਨੂੰ ਵਿਕਸਤ ਕਰਨ ਲਈ ਉਨ੍ਹਾਂ ਨੂੰ ਕਿਹਾ ਗਿਆ ਸੀ ਅਤੇ ਇਸ ਉਤੇ ਕਾਰਵਾਈ ਕਰਦਿਆਂ ਅੱਜ ਇਸ ਪਾਰਕ ਦਾ ਕੰਮ ਆਰੰਭ ਕਰਵਾ ਦਿੱਤਾ ਗਿਆ ਹੈ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਵਿੱਚ ਚੰਡੀਗਡ਼੍ਹ ਨਾਲੋਂ ਵੀ ਜ਼ਿਆਦਾ ਹਰਿਆਲੀ ਹੈ ਅਤੇ ਇਥੇ ਵੱਡੀ ਗਿਣਤੀ ਵਿਚ ਵੱਖ ਵੱਖ ਤਰ੍ਹਾਂ ਦੇ ਦਰੱਖਤ ਲੱਗੇ ਹੋਏ ਹਨ। 

ਉਨ੍ਹਾਂ ਕਿਹਾ ਕਿ ਮੋਹਾਲੀ ਵਿਚ ਹੁਣ ਜੋ ਵੀ ਦਰੱਖਤ ਵਿਕਾਸ ਕਾਰਜਾਂ ਦੇ ਨਾਮ ਉੱਤੇ ਪੁੱਟੇ ਜਾਂਦੇ ਹਨ ਉਨ੍ਹਾਂ ਨੂੰ  ਨੇਚਰ ਪਾਰਕ ਵਿਚ ਮੁੜ ਲਗਾਇਆ ਜਾ ਰਿਹਾ ਹੈ ਅਤੇ ਅਜਿਹੇ ਕਈ ਦਰੱਖਤ ਨੇਚਰ ਪਾਰਕ ਵਿਚ ਲਗਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮਨੁੱਖੀ ਹੋਂਦ ਨੂੰ ਬਚਾਉਣਾ ਹੈ ਤਾਂ ਆਪਣੇ ਵਾਤਾਵਰਨ ਨੂੰ ਸਾਂਭ ਸੰਭਾਲ ਕੇ ਰੱਖਣਾ ਬਹੁਤ ਜ਼ਰੂਰੀ ਹੈ। 

ਉਨ੍ਹਾਂ ਮੁਹਾਲੀ ਦੇ ਲੋਕਾਂ ਨੂੰ ਮੁਹਾਲੀ ਨੂੰ ਪੋਲੀਥੀਨ ਮੁਕਤ ਸ਼ਹਿਰ ਬਣਾਉਣ ਅਤੇ ਆਪਣਾ ਆਲਾ ਦੁਆਲਾ ਸਾਫ ਰੱਖਣ ਦੇ ਨਾਲ ਨਾਲ ਕੂੜੇ ਨੂੰ ਸੋਰਸ ਉੱਤੇ ਹੀ ਸੈਗ੍ਰੀਗੇਟ ਕਰਨ ਦੀ ਲੋੜ ਤੇ ਮੁੜ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਸਮੁੱਚੇ ਪਾਰਕਾਂ ਨੂੰ ਵਿਕਸਤ ਕਰਨ ਦੇ ਨਾਲ ਨਾਲ ਲੋਕਾਂ ਨੂੰ ਅਹਿਮ ਸਹੂਲਤਾਂ ਦੇਣ ਲਈ ਨਗਰ ਨਿਗਮ ਭਰਪੂਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਦੇ ਲੋਕ ਵੀ ਮੋਹਾਲੀ ਨਗਰ ਨਿਗਮ ਨੂੰ  ਪੂਰਾ ਸਹਿਯੋਗ ਦੇ ਰਹੇ ਹਨ। 

ਉਨ੍ਹਾਂ ਕਿਹਾ ਕਿ ਪੂਰੇ ਮੁਹਾਲੀ ਵਿਚ ਵਿਤਕਰਾ ਰਹਿਤ ਵਿਕਾਸ ਕਾਰਜ ਪੂਰੇ ਜ਼ੋਰਾਂ ਨਾਲ ਚੱਲ ਰਹੇ ਹਨ ਅਤੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਹਨ ਕਿ ਚਲਦੇ ਕੰਮਾਂ ਵਿੱਚ ਕੁਆਲਿਟੀ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ। ਇਸ ਮੌਕੇ ਇਲਾਕੇ ਦੀ ਕੌਂਸਲਰ  ਮਨਜੀਤ ਕੌਰ ਨੇ ਪਾਰਕ ਨੂੰ ਵਿਕਸਿਤ ਕਰਵਾਉਣ ਦਾ ਕੰਮ ਆਰੰਭ ਕਰਵਾਉਣ ਤੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਚੋਣਾਂ ਵੇਲੇ ਜੋ ਵੀ ਵਾਅਦੇ ਉਨ੍ਹਾਂ ਨੇ ਇਲਾਕਾ ਵਾਸੀਆਂ ਨਾਲ ਕੀਤੇ ਸੀ ਉਹ ਇੱਕ ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ।

ਇਸ ਮੌਕੇ  ਬਲਬੀਰ ਸਿੰਘ ਸੀਨੀਅਰ ਕਾਂਗਰਸ ਲੀਡਰ ਅਤੇ ਟਰਾਂਸਪੋਰਟਰ, ਰਛਪਾਲ ਸਿੰਘ ਪ੍ਰਧਾਨ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ  ਸੈਕਟਰ 67, ਬੀ ਐਸ ਢਿੱਲੋਂ ਜਲਵਾਯੁ ਵਿਹਾਰ ਸੈਕਟਰ 67,  ਅਜਾਇਬ ਸਿੰਘ, ਰਘੂਬੀਰ ਸਿੰਘ, ਹਰਮਨਪ੍ਰੀਤ ਸਿੰਘ ਪਸਰੀਚਾ,  ਕੇ.ਕੇ. ਸ਼ਰਮਾ, ਗੋਪਾਲ ਗੁਪਤਾ, ਮਾਸਟਰ ਜੀ, ਮਨਜੀਤ ਸਿੰਘ, ਮਸਤਾਣ ਸਿੰਘ, ਦੇਵੇਂਦਰ ਵਿਰਕ, ਹਨੂੰਮਾਨ, ਰਣਜੀਤ ਸਿੰਘ, ਰੇਸ਼ਮ ਕੌਰ, ਰਵੀਨ, ਕਮਲ, ਪਰਭਪ੍ਰੀਤ ਕੌਰ,  ਸੰਗਤ ਸਿੰਘ, ਮੈਡਮ ਵਿਰਕ ਅਤੇ ਹੋਰ ਸੈਕਟਰ ਨਿਵਾਸੀ ਹਾਜ਼ਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD