Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਗੁਰਨਾਮ ਭੁੱਲਰ ਤੇ ਸਰਗੁਨ ਮਹਿਤਾ ਸਟਾਰਰ ਫਿਲਮ 'ਸਹੁਰਿਆਂ ਦਾ ਪਿੰਡ ਆ ਗਿਆ' ਦਾ ਟ੍ਰੇਲਰ ਹੋਇਆ ਰਿਲੀਜ਼

Pollywood, Entertainment, Actress, Cinema, Punjabi Films, Movie, Gurnam Bhullar, Sohreyan Da Pind Aa Gaya

Web Admin

Web Admin

5 Dariya News

ਚੰਡੀਗੜ੍ਹ , 22 Jun 2022

Last updated on: Jun 22, 2022, 00:00 IST

'ਸਹੁਰਿਆਂ ਦਾ ਪਿੰਡ ਆ ਗਿਆ' ਫਿਲਮ ਦਾ ਜ਼ਬਰਦਸਤ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਹਾਲ ਹੀ ਦੇ ਵਿੱਚ ਫਿਲਮ ਦੀ ਘੋਸ਼ਣਾ ਕੀਤੀ ਗਈ ਸੀ ਜਿਸ ਨੇ ਦਰਸ਼ਕਾਂ ਦੀ ਉਤਸੁਕਤਾ ਨੂੰ ਵਧਾ ਦਿੱਤਾ ਸੀ। ਹੁਣ ਟ੍ਰੇਲਰ ਦੇਖਣ ਤੋਂ ਬਾਅਦ ਦਰਸ਼ਕਾਂ ਦੀਆਂ ਉਮੀਦਾਂ ਹੋਰ ਵੀ ਵੱਧ ਗਈਆਂ ਹਨ। ਕਹਾਣੀ ਦੇ ਲਿਹਾਜ਼ ਨਾਲ ਫਿਲਮ ਬੇਹੱਦ ਮਜ਼ੇਦਾਰ ਹੋਣ ਵਾਲੀ ਹੈ। ਬਹੁਤ ਸਾਰੀਆਂ  ਪੰਜਾਬੀ ਫਿਲਮਾਂ ਹਨ ਜੋ ਜਵਾਈ, ਫੁੱਫੜ, ਨਵੇਂ ਵਿਆਹੇ ਜੋੜੇ, ਰਿਸ਼ਤਿਆਂ ਆਦਿ ਨੂੰ ਦਰਸਾਉਂਦੀਆਂ ਹਨ ਪਰ ਇਸ ਫਿਲਮ ਵਿੱਚ ਜੋੜੇ ਤੇ ਉਹਨਾਂ ਦੇ ਵਿਆਹ ਦੇ ਆਲੇ ਦੁਆਲੇ ਇੰਨਾ ਹਫੜਾ-ਦਫੜੀ ਹੈ ਜੋ ਦੇਖ ਕੇ ਦਰਸ਼ਕਾਂ ਦੇ ਢਿੱਡੀਂ ਪੀੜਾਂ ਪੈਣੀਆਂ ਲਾਜ਼ਮੀ ਹੈ। 

ਉਥੇ ਹੀ ਕਲੇਸ਼ ਤੇ ਉਲਝਣ ਤੋਂ ਬਾਅਦ ਦਾ ਪਿਆਰ ਦੇਖ ਕੇ ਦਰਸ਼ਕ ਭਾਵੁਕ ਵੀ ਹੋਣਗੇ।ਫਿਲਮ ਦਰਸ਼ਕਾਂ ਨੂੰ ਪਿਆਰ, ਰੋਮਾਂਚ ਅਤੇ ਬਹੁਤ ਸਾਰੀਆਂ ਮਜ਼ੇਦਾਰ ਉਲਝਣਾਂ ਦੀਆਂ ਮਿਸ਼ਰਿਤ ਭਾਵਨਾਵਾਂ ਵਿੱਚ ਵਹਾਏਗੀ। ਕਹਾਣੀ 90 ਦੇ ਦਹਾਕੇ ਦੇ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਨੂੰ ਦਰਸਾਉਂਦੀ ਹੈ ਜਦੋਂ ਮਾਪਿਆਂ ਨਾਲ ਰਿਸ਼ਤੇ ਬਾਰੇ ਗੱਲ ਕਰਨਾ ਇੰਨਾ ਆਸਾਨ ਨਹੀਂ ਹੁੰਦਾ ਸੀ। ਇਹ ਉਲਝਣ ਭਰੀ ਪ੍ਰੇਮ ਕਹਾਣੀ ਦੇਖਣਾ ਦਿਲਚਸਪ ਹੋਵੇਗਾ। ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਦੋਵੇਂ ਪੰਜਾਬੀ ਸਿਨੇਮਾ ਦੇ ਚਮਕਦੇ ਸਿਤਾਰੇ ਹਨ, ਜੋ ਲਗਾਤਾਰ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ। 

'ਸਹੁਰਿਆਂ ਦਾ ਪਿੰਡ ਆ ਗਿਆ' 'ਚ ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ।  ਹੁਣ, ਪ੍ਰਸ਼ੰਸਕ ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਨੂੰ ਇਕੱਠੇ ਦੇਖਣ ਲਈ ਉਤਸੁਕ ਹਨ। ਇਸਦੇ ਨਾਲ ਹੀ ਜੱਸ ਬਾਜਵਾ, ਜੈਸਮੀਨ ਬਾਜਵਾ, ਸ਼ਿਵਿਕਾ ਦੀਵਾਨ ਤੇ ਹਰਦੀਪ ਗਿੱਲ ਵੀ ਫਿਲਮ 'ਚ ਅਹਿਮ ਭੂਮਿਕਾ ਨਿਭਾਉਣਗੇ।ਇਹ ਫਿਲਮ ਅੰਬਰਦੀਪ ਸਿੰਘ ਦੁਆਰਾ ਲਿਖੀ ਗਈ ਹੈ ਅਤੇ ਸ਼ਿਤਿਜ ਚੌਧਰੀ ਦੁਆਰਾ ਨਿਰਦੇਸ਼ਤ ਹੈ, ਜੋ ਕਿ ਸ਼੍ਰੀ ਨਰੋਤਮ ਜੀ ਫਿਲਮ ਪ੍ਰੋਡਕਸ਼ਨ, ਨਿਊ ਏਰਾ ਫਿਲਮਸ ਅਤੇ ਬਾਲੀਵੁੱਡ ਹਾਈਟਸ ਦੇ ਸਹਿਯੋਗ ਨਾਲ ਜ਼ੀ ਸਟੂਡੀਓਜ਼ ਦੁਆਰਾ ਪੇਸ਼ ਕੀਤੀ ਗਈ ਹੈ। ਫਿਲਮ 8 ਜੁਲਾਈ 2022 ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ।

 

Tags: Pollywood , Entertainment , Actress , Cinema , Punjabi Films , Movie , Gurnam Bhullar , Sohreyan Da Pind Aa Gaya

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD