Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਲੇਖਕ ਵਫ਼ਦ ਨੂੰ ਮਿਲ਼ਿਆ ਇੰਗਲੈਂਡ ਦੀ ਪਾਰਲੀਮੈਂਟ ਜਾਣ ਦਾ ਸੁਭਾਗ

Cultural, Ludhiana, Punjab

Web Admin

Web Admin

5 Dariya News

ਲੁਧਿਆਣਾ , 23 Jun 2022

Last updated on: Jun 23, 2022, 00:00 IST

ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਬਰਤਾਨੀਆ ਵੱਸਦੇ ਉੱਘੇ ਪੰਜਾਬੀ ਲੇਖਕਾਂ ਕੁਲਵੰਤ ਕੌਰ ਢਿੱਲੋਂ, ਬਲਵਿੰਦਰ ਸਿੰਘ ਚਾਹਲ ਤੇ ਭਾਰਤ ਤੋਂ ਗਏ ਹਿੰਦੀ ਲੇਖਕ ਸੁਭਾਸ਼ ਭਾਸਕਰ ਨੂੰ  ਮੈਂਬਰ ਆਫ ਪਾਰਲੀਮੈਂਟ ਈਲਿੰਗ ਲੰਡਨ ਵਰਿੰਦਰ ਸ਼ਰਮਾ ਦੁਆਰਾ ਭੇਜੇ ਗਏ ਸੱਦੇ ਸਦਕਾ ਇੰਗਲੈਂਡ ਦੀ ਪਾਰਲੀਮੈਂਟ ਵੈਸਟ ਮਿਨਸਟਰ ਹਾਲ ਵਿੱਚ ਜਾਣ ਦਾ ਮੌਕਾ ਮਿਲਿਆ।

ਇਹ ਬਰਤਾਨੀਆ ਦੇ ਸ਼ਾਹੀ ਘਰਾਣੇ ਦਾ ਮਹਿਲ  ਹੈ ਜੋ ਹੁਣ ਪਾਰਲੀਮੈਂਟ ਵਜੋਂ ਵੀ ਜਾਣਿਆ ਜਾਂਦਾ ਹੈ। ਇਹ ਮਹਿਲ ਇੱਥੋਂ ਦੀਆਂ ਸਭ ਤੋਂ ਪੁਰਾਣੀਆਂ ਇਮਾਰਤਾਂ ਵਿੱਚੋਂ ਇੱਕ ਹੈ। ਸ਼ਰਮਾ ਜੀ ਦੀ ਸੈਕਟਰੀ ਮਿਸ ਕੈਥੀ ਨੇ ਲੇਖਕਾਂ ਦੇ ਇਸ ਵਫ਼ਦ ਨੂੰ ਇਸ ਮਹਿਲ ਬਾਰੇ ਬਹਤੁ ਰੌਚਿਕ ਜਾਣਕਾਰੀ ਦਿੱਤੀ। ਉਸਦੇ ਬਾਅਦ ਸ਼ਰਮਾ ਜੀ ਨੇ ਹੋਰ ਵੀ ਕਈ ਤਰ੍ਹਾਂ ਦੀ ਜਾਣਕਾਰੀ ਸਾਂਝੀ ਕੀਤੀ ਜਿਵੇਂ ਕੇ ਇਸ ਮਹਿਲ ਦੀ ਕਲਾਤਮਿਕਤਾ ,ਇੱਥੋਂ ਦੀ ਲੋਕਤੰਤਰਿਕ ਨੀਤੀ, ਇਸਦੇ ਇਤਿਹਾਸ ਬਾਰੇ, ਨਾਲ ਲੱਗਦੇ ਥੇਮਸ ਦਰਿਆ ਬਾਰੇ ਅਤੇ ਉਹਨਾਂ ਆਪਣੇ ਰਾਜਨੀਤਕ ਸਫਰ ਬਾਰੇ ਵੀ ਬੜੀਆਂ ਰੌਚਿਕ ਗੱਲਾਂ ਕੀਤੀਆਂ।

ਵਰਿੰਦਰ ਸ਼ਰਮਾ ਜੀ ਨੇ ਬਿਨਾ ਕਿਸੇ ਰੋਕ ਟੋਕ  ਤੇ ਝਿਜਕ  ਦੇ ਆਪਣਿਆਂ ਵਾਂਗ ਮੋਹ ਭਰੀਆਂ ਗੱਲਾਂ ਕੀਤੀਆਂ। ਉਹਨਾਂ ਦਾ ਗੱਲ ਕਰਨ ਦਾ ਅੰਦਾਜ਼, ਪਿਆਰ, ਸਨੇਹ ਅਤੇ ਬਿਨਾ ਕਿਸੇ ਤਰ੍ਹਾਂ ਦੀ ਹਉਮੈ ਜਾਂ ਦੂਰੀ ਤੋਂ ਆਪਣਿਆਂ ਵਾਂਗ ਵਿਚਰਨਾ ਇੰਝ ਲੱਗ ਰਿਹਾ ਸੀ ਜਿਵੇਂ ਉਹ ਚਿਰਾਂ ਤੋਂ ਜਾਣਦੇ ਹੋਣ। ਉਹਨਾਂ ਆਪਣੇ ਦਫਤਰ ਦਾ ਨਾ ਸਿਰਫ਼ ਚੱਕਰ ਲਗਵਾਇਆ ਸਗੋਂ ਉੱਥੇ ਬੈਠ ਇੱਕ ਵਾਰ ਫਿਰ ਲੰਮੀਆਂ ਗੱਲਾਂ ਕੀਤੀਆਂ। 

ਦਫ਼ਤਰ ਵਿੱਚ ਉਹਨਾਂ ਨੂੰ "ਇਟਲੀ ਵਿੱਚ ਸਿੱਖ ਫੌਜੀ"  ਕਿਤਾਬ ਦੀਆਂ ਤਿੰਨੋ ਕਾਪੀਆਂ ਪੰਜਾਬੀ, ਹਿੰਦੀ ਤੇ ਅੰਗਰੇਜੀ ਭੇਂਟ ਕੀਤੀਆਂ। ਬਲਵਿੰਦਰ ਸਿੰਘ ਚਾਹਲ ਸਮੇਤ ਸੁਭਾਸ਼ ਭਾਸਕਰ ਜੀ( ਜਿਹਨਾਂ ਇਸ ਕਿਤਾਬ ਨੂੰ ਹਿੰਦੀ ਵਿੱਚ ਅਨੁਵਾਦ ਕੀਤਾ )ਅਤੇ ਕੁਲਵੰਤ ਕੌਰ ਢਿੱਲੋਂ ਨੇ ਇਸ ਇਤਿਹਾਸਿਕ ਦਸਤਾਵੇਜ ਅਤੇ ਸਾਹਿਤ ਵਾਰੇ ਵਰਿੰਦਰ ਸ਼ਰਮਾ ਜੀ ਨਾਲ ਬਹੁਤ ਸਾਰੇ ਵਿਚਾਰ ਸਾਂਝੇ ਕੀਤੇ।। 

ਇਸਦੇ ਨਾਲ ਸ਼ਰਮਾ ਜੀ ਅਤੇ ਕੁਲਵੰਤ ਕੌਰ ਢਿੱਲੋਂ ਨੂੰ ਫੁਲਕਾਰੀ ਨਾਲ ਸਨਮਾਨਿਤ ਵੀ ਕੀਤਾ ਗਿਆ। ਇਹ ਪਲ ਜਿੱਥੇ ਖੁਸ਼ੀ ਵਾਲੇ ਸਨ ਉੱਥੇ ਮਾਣਮੱਤੇ ਵੀ ਰਹੇ ਜਦੋਂ ਐਮ ਪੀ ਵਰਿੰਦਰ ਸ਼ਰਮਾ ਜੀ ਨੇ ਮਿਲਣ ਗਏ ਇਨਾਂ ਸਾਹਿਤਕਾਰਾਂ ਨੂੰ ਵਧਾਈ ਅਤੇ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕੇ ਲੇਖਕਾਂ ਦੁਆਰਾ ਰਚਿਆ ਗਿਆ ਸਾਹਿਤ ਹੀ ਕਿਸੇ ਦੇਸ਼, ਕੌਮ ਜਾਂ ਸਮਾਜ ਦੀ ਪੈਰਵਾਈ ਕਰਦਾ ਉਸਨੂੰ ਸਮੇਂ ਦੇ  ਹਾਣੀ ਬਣਾਉਂਦਾ ਹੈ।

 

Tags: Cultural , Ludhiana , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD