Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਬ ਤਹਿਸੀਲ ਗਿੱਲ ਦੀ ਅਚਨਚੇਤ ਚੈਕਿੰਗ

ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਮੌਕੇ 'ਤੇ ਹੀ ਕਰਵਾਇਆ ਹੱਲ

Kulwant Singh Sidhu, Ludhina, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਾਣਾ , 22 Jun 2022

Last updated on: Jun 22, 2022, 00:00 IST

ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਸਬ ਤਹਿਸੀਲ ਗਿੱਲ ਵਿਖੇ ਅੱਜ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਰਜਿਸਟਰੀ ਕਰਵਾਉਣ ਆਏ ਲੋਕਾਂ ਨੂੰ ਹੱਥੋ-ਹੱਥ ਰਜਿਸਟਰੀਆਂ ਵੀ ਸੌਂਪੀਆਂ।ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਪਾਰਦਰਸ਼ੀ ਢੰਗ ਨਾਲ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਸਬ-ਤਹਿਸੀਲ ਗਿੱਲ ਦਾ ਅਚਨਚੇਤ ਦੌਰਾ ਕੀਤਾ ਗਿਆ। 

ਇਸ ਮੌਕੇ ਉਨ੍ਹਾਂ ਦਫ਼ਤਰ ਵਿੱਚ ਆਪੋ ਆਪਣੇ ਕੰਮ ਕਰਵਾਉਣ ਆਏ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦਾ ਮੌਕੇ 'ਤੇ ਹੀ ਹੱਲ ਵੀ ਕਰਵਾਇਆ। ਉਨ੍ਹਾਂ ਦੱਸਿਆ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਰਜਿਸ਼ਟਰੀਆਂ ਕਰਵਾਉਣ ਆਏ ਲੋਕਾਂ ਨੂੰ ਰਜਿਸਟਰੀ ਕਰਵਾਉਣ ਤੋਂ ਬਾਅਦ ਹੱਥੋ-ਹੱਥ ਰਜਿਸਟਰੀਆਂ ਵੀ ਸੌਂਪੀਆਂ ਗਈਆਂ, ਅਕਸਰ ਜਿਹੜੀਆਂ ਖਰੀਦਦਾਰ ਨੂੰ ਟਾਲ-ਮਟੌਲ ਕਰਕੇ ਕੁੱਝ ਦਿਨਾਂ ਬਾਅਦ ਦਿੱਤੀਆਂ ਜਾਂਦੀਆਂ ਸਨ।

ਇਸ ਮੌਕੇ ਉਨ੍ਹਾਂ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਆਉਂਦੇ ਲੋਕਾਂ ਲਈ ਬਿਜਲੀ, ਪਾਣੀ ਤੇ ਬੈਠਣ ਲਈ ਕੀਤੇ ਪ੍ਰਬੰਧਾਂ ਦਾ ਵੀ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਸਨੀਕਾਂ ਲਈ ਪ੍ਰਸ਼ਾਸ਼ਨਿਕ ਸੇਵਾਂਵਾਂ ਪ੍ਰਦਾਨ ਕਰਨ ਲਈ ਸੁਖਾਵਾਂ ਮਾਹੌਲ ਬਣਾਇਆ ਜਾਵੇ ਅਤੇ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ।ਵਿਧਾਇਕ ਸਿੱਧੁ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਰਕਾਰੀ ਦਫ਼ਤਰਾਂ ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਬੀੜਾ ਚੁੱਕਿਆ ਹੈ। 

ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਹੁਣ ਬਗੈਰ ਰਿਸ਼ਵਤ ਦੇ ਕੰਮ ਹੋਇਆ ਕਰਨਗੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ/ਕਰਮਚਾਰੀ ਉਨ੍ਹਾਂ ਪਾਸੋਂ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਐਂਟੀ ਕਰੱਪਸ਼ਨ ਲਾਈਨ ਤਹਿਤ ਜਾਰੀ ਵਟਸਐਪ ਨੰਬਰ 95012-00200 'ਤੇ ਵੀਡੀਓ/ਆਡੀਓ ਕਲਿੱਪ ਪਾ ਕੇ ਸ਼ਿਕਾਇਤ ਕੀਤੀ ਜਾ ਸਕਦੀ ਹੈ ਜਿਸ 'ਤੇ ਪੰਜਾਬ ਸਰਕਾਰ ਵੱਲੋਂ ਫੌਰੀ ਤੌਰ 'ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

 

Tags: Kulwant Singh Sidhu , Ludhina , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD