Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਅਗਨੀਪਥ ਸਕੀਮ ਨੂੰ ਵਾਪਸ ਲੈਣ ਦੀ ਮੰਗ ਨੂੰ ਲੈਕੇ ਰੋਸ ਪ੍ਰਦਰਸ਼ਨ

ਪੰਜਾਬ ਭਰ'ਚ ਰਾਸ਼ਟਰਪਤੀ ਦੇ ਨਾਂ ਦਿੱਤੇ ਗਏ ਮੰਗ ਪੱਤਰ

Protest, Agitation, Demonstration, Strike, FarmersProtest, Farmers Protest, #FarmerProtest, Chandigarh, Agneepath

Web Admin

Web Admin

5 Dariya News

ਚੰਡੀਗੜ੍ਹ , 24 Jun 2022

Last updated on: Jun 24, 2022, 00:00 IST

ਸੰਯੁਕਤ ਕਿਸਾਨ ਮੋਰਚੇ ਵਲੋਂ ਅਗਨੀਪਥ ਸਕੀਮ ਨੂੰ ਵਾਪਸ ਲੈਣ ਦੀ ਮੰਗ ਨੂੰ ਲੈਕੇ ਅੱਜ ਸੂਬੇ ਵਿਚ ਵੱਖ-ਵੱਖ ਜ਼ਿਲ੍ਹਾ ਅਤੇ ਤਹਿਸੀਲ ਹੈੱਡਕੁਆਰਟਰਾਂ ਉੱਪਰ ਰੋਸ ਪ੍ਰਦਰਸ਼ਨ ਕਰਕੇ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤੇ ਗਏ। ਪੰਜਾਬ ਦੇ ਲਗਭਗ ਸਾਰੇ 23 ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ ਦਾ ਜੋਰ ਹੋਣ ਦੇ ਬਾਵਜੂਦ 22 ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਦੇਸ਼ ਦੇ ਨੌਜਵਾਨਾਂ ਦੇ ਫੁੱਟੇ ਰੋਹ ਨਾਲ ਇੱਕਮੁੱਠਤਾ ਦਾ ਪ੍ਰਗਟਾਵਾ ਕੀਤਾ।

ਵੱਖ-ਵੱਖ ਥਾਵਾਂ ਤੇ ਹੋਏ ਪ੍ਰਦਰਸ਼ਨਾਂ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਬੀਕੇਯੂ-ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਬੀਕੇਯੂ-ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਬਲਵਿੰਦਰ ਸਿੰਘ ਔਲਖ਼, ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਸਤਨਾਮ ਸਿੰਘ ਬਹਿਰੂ, ਭਾਰਤੀ ਕਿਸਾਨ ਮੰਚ ਦੇ ਬੂਟਾ ਸਿੰਘ ਸ਼ਾਦੀਪੁਰ,  ਦੋਆਬਾ ਕਿਸਾਨ ਕਮੇਟੀ ਦੇ ਜੰਗਬੀਰ ਚੌਹਾਨ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਮੁਕੇਸ਼ ਚੰਦਰ, ਕਿਸਾਨ ਬਚਾਓ ਮੋਰਚਾ ਦੇ ਕਿਰਪਾ ਸਿੰਘ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਕਿਰਨਜੀਤ ਸਿੰਘ ਸੇਖ਼ੋਂ, ਦੋਆਬਾ ਕਿਸਾਨ ਯੂਨੀਅਨ ਦੇ ਕੁਲਦੀਪ ਸਿੰਘ ਵਜ਼ੀਦਪੁਰ, ਬੀਕੇਯੂ-ਪੰਜਾਬ ਦੇ ਫੁਰਮਾਨ ਸਿੰਘ ਸੰਧੂ, ਬਿੰਦਰ ਸਿੰਘ ਗੋਲੇਵਾਲਾ (ਕੌਮੀ ਕਿਸਾਨ ਯੂਨੀਅਨ), ਹਰਜੀਤ ਸਿੰਘ ਰਵੀ (ਕਿਸਾਨ ਸੰਘਰਸ਼ ਕਮੇਟੀ, ਪੰਜਾਬ), ਮਲੂਕ ਸਿੰਘ (ਭਾਰਤੀ ਕਿਸਾਨ ਯੂਨੀਅਨ, ਮਾਲਵਾ), ਵੀਰ ਸਿੰਘ ਬੜਵਾ (ਕਿਰਤੀ ਕਿਸਾਨ ਮੋਰਚਾ, ਰੋਪੜ), ਭੁਪਿੰਦਰ ਸਿੰਘ ਤੀਰਥਪੁਰ (ਸਬਜੀ ਉਤਪਾਦਕ ਕਿਸਾਨ ਸੰਗਠਨ) ਅਤੇ ਕੁਲਜਿੰਦਰ ਸਿੰਘ ਘੁੰਮਣ (ਕੰਢੀ ਕਿਰਸਾਨ ਸੰਘਰਸ਼ ਕਮੇਟੀ) ਨੇ ਕੀਤੀ।

ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਸਾਨ ਆਗੂਆਂ ਜਗਮੋਹਣ ਸਿੰਘ ਪਟਿਆਲਾ ਅਤੇ ਰਾਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਮੋਦੀ ਸਰਕਾਰ ਅਗਨੀਪਥ ਸਕੀਮ ਰਾਹੀ ਜਿੱਥੇ ਇਕ ਪਾਸੇ ਫੌਜ ਦੇ ਵਿੱਚ ਠੇਕਾ ਭਰਤੀ ਦਾ ਰਸਤਾ ਬਣਾ ਰਹੀ ਹੈ ਉਥੇ ਨਾਲ-ਨਾਲ ਇਸ ਕੋਰ ਖੇਤਰ ਵਿਚ ਕਾਰਪੋਰੇਟ ਦੇ ਨਿਵੇਸ਼ ਅਤੇ ਲੁੱਟ ਦਾ ਰਾਹ ਵੀ ਮੋਕਲਾ ਕਰਨ ਦੀ ਨੀਤੀ ਲਾਗੂ ਕਰ ਰਹੀ ਹੈ। 

ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੀ ਇਸ ਨੀਤੀ ਨੂੰ ਸੰਘ ਪਰਿਵਾਰ ਦੇ ਹਿੰਦੂਤਵੀ ਫਾਸ਼ੀਵਾਦ ਦੇ ਅਜੰਡੇ ਦਾ ਹਿੱਸਾ ਦੱਸਦਿਆਂ ਕਿਹਾ ਕਿ ਬੁਲਡੋਜ਼ਰ ਰੂਪੀ ਜਬਰ ਦੇ ਪ੍ਰਤੀਕ ਨੂੰ ਦੇਸ਼ ਦੇ ਲੋਕਾਂ ਦੇ ਜੱਥੇਬੰਦਕ ਸੰਘਰਸ਼ਾਂ ਵਿਰੁੱਧ ਵਰਤਣ ਲਈ ਹਥਿਆਰਬੰਦ ਵਲੰਟੀਅਰ ਤਿਆਰ ਕਰਕੇ ਕਿਸਾਨਾਂ, ਮਜ਼ਦੂਰਾਂ, ਘੱਟ ਗਿਣਤੀਆਂ, ਅਗਾਂਹਵਧੂ ਸੋਚ ਦੇ ਜਮਹੂਰੀ ਬੁੱਧੀਜੀਵੀਆਂ ਅਤੇ ਆਪਣੇ ਸਿਆਸੀ ਵਿਰੋਧੀਆਂ ਨੂੰ ਕੁਚਲੇ ਜਾਣ ਦੇ ਮਨਸੂਬੇ ਪਾਲੇ ਜਾ ਰਹੇ ਹਨ। 

 

Tags: Protest , Agitation , Demonstration , Strike , FarmersProtest , Farmers Protest , #FarmerProtest , Chandigarh , Agneepath

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD