Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Punjab Vidhan Sabha

Web Admin

Web Admin

5 Dariya News

ਚੰਡੀਗੜ੍ਹ , 24 Jun 2022

Last updated on: Jun 24, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿੱਚ ਵਿਛੜੀਆਂ ਸ਼ਖ਼ਸੀਅਤਾਂ, ਆਜ਼ਾਦੀ ਘੁਲਾਟੀਆਂ, ਰਾਜਨੀਤਿਕ ਹਸਤੀਆਂ ਅਤੇ ਪੰਜਾਬ ਦੇ ਉੱਘੇ ਗਾਇਕ, ਜਿਨ੍ਹਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਦੇਹਾਂਤ ਹੋ ਗਿਆ ਸੀ, ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ਨੇ ਸਾਬਕਾ ਮੰਤਰੀਆਂ ਹਰਦੀਪਇੰਦਰ ਸਿੰਘ ਬਾਦਲ ਅਤੇ ਜਥੇਦਾਰ ਤੋਤਾ ਸਿੰਘ ਤੋਂ ਇਲਾਵਾ ਸਾਬਕਾ ਵਿਧਾਇਕਾਂ ਸੁਖਦੇਵ ਸਿੰਘ ਸੁਖਲੱਧੀ ਅਤੇ ਸ਼ਿੰਗਾਰਾ ਰਾਮ ਸਹੂੰਗੜਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 

ਸਦਨ ਨੇ ਆਜ਼ਾਦੀ ਘੁਲਾਟੀਆਂ ਤਾਰਾ ਸਿੰਘ, ਸਵਰਨ ਸਿੰਘ, ਕਰੋੜਾ ਸਿੰਘ ਅਤੇ ਸੁਖਰਾਜ ਸਿੰਘ ਸੰਧਾਵਾਲੀਆ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ, ਜਿਨ੍ਹਾਂ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਇਸ ਦੌਰਾਨ ਸਦਨ ਨੇ ਪਰਬਤਾਰੋਹੀ ਗੁਰਚਰਨ ਸਿੰਘ ਭੰਗੂ ਅਰਜੁਨ ਐਵਾਰਡੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੇ, ਜਿਨ੍ਹਾਂ ਨੂੰ 1965 ਵਿੱਚ ਵਿਸ਼ਵ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਦੀ ਸਫਲਤਾਪੂਰਵਕ ਚੜ੍ਹਾਈ ਕੀਤੀ। ਇਸ ਦੌਰਾਨ ਅਥਲੈਟਿਕਸ ਦੇ ਖੇਤਰ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਮਹਾਨ ਅਥਲੀਟ ਹਰੀ ਚੰਦ ਅਰਜੁਨ ਐਵਾਰਡੀ ਨੂੰ ਵੀ ਸਦਨ ਨੇ ਸ਼ਰਧਾਂਜਲੀ ਭੇਟ ਕੀਤੀ।

ਸਦਨ ਨੇ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਸੰਗੀਤ ਅਤੇ ਮਨੋਰੰਜਨ ਦੇ ਖੇਤਰ ਵਿੱਚ ਆਪਣੇ ਲਈ ਵੱਖਰਾ ਸਥਾਨ ਬਣਾਇਆ। ਸਦਨ ਨੇ ਸ਼਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਉੱਘੀ ਸਿੱਖ ਸ਼ਖ਼ਸੀਅਤ ਪ੍ਰਿੰਸੀਪਲ ਸੁਰਿੰਦਰ ਸਿੰਘ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD