Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਰਈਆ ਵਿਖੇ ਬਣ ਰਹੇ ਪੁਲ ਦੇ ਵਿਸਥਾਰ ਦੀ ਬਣੀ ਸੰਭਾਵਨਾ

ਨਿਤਿਨ ਗਡਕਰੀ ਨੇ ਭਾਜਪਾ ਆਗੂ ਅਰਵਿੰਦ ਸ਼ਰਮਾ ਦੀ ਅਗਵਾਈ ’ਚ ਆਏ ਵਫ਼ਦ ਨੂੰ ਦਿੱਤਾ ਭਰੋਸਾ

Nitin Gadkari, BJP, Bharatiya Janata Party, Union Minister of Road Transport & Highways

Web Admin

Web Admin

5 Dariya News

ਅੰਮ੍ਰਿਤਸਰ , 25 Jun 2022

Last updated on: Jun 25, 2022, 00:00 IST

ਜੀ ਟੀ. ਰੋਡ ਰਈਆ ਵਿਖੇ ਉਸਾਰੀ ਅਧੀਨ ਪੁਲ ਦੇ ਵਿਸਥਾਰ ਦੀ ਪੂਰੀ ਸੰਭਾਵਨਾ ਹੈ। ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੇ ਮੁਲਾਕਾਤ ਲਈ ਆਏ ਭਾਜਪਾ ਆਗੂ ਅਰਵਿੰਦ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੂੰ ਰਈਆ ਵਿਖੇ ਬਣ ਰਹੇ ਪੁਲ ਦੇ ਵਿਸਥਾਰ ਦਾ ਭਰੋਸਾ ਦਿੱਤਾ ਹੈ। ਦਿਲੀ ਵਿਖੇ ਵਫ਼ਦ ਨੇ ਸ੍ਰੀ ਗਡਕਰੀ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਸੜਕ ’ਤੇ ਉਕਤ ਪੁਲ ਦੇ 600 ਮੀਟਰ ਤਕ ਪਿਲਰਾਂ ਦੀ ਬਜਾਏ ਲੋਕ ਹਿਤਾਂ ’ਚ ਇਸ ਨੂੰ 1000 ਮੀਟਰ ਵਿੱਚ ਪਿਲਰਾਂ ਦੇ ਨਿਰਮਾਣ ਦੀ ਅਪੀਲ ਕੀਤੀ। 

ਜਿਸ ਪ੍ਰਤੀ ਰਾਜ ਮਾਰਗ ਮੰਤਰੀ ਨੇ ਡੂੰਘੀ ਦਿਲਚਸਪੀ ਦਿਖਾਉਂਦਿਆਂ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਸਨਮੁੱਖ ਉਕਤ ਪੁਲ ਦੇ ਵਿਸਥਾਰ ਨੂੰ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਜਨਤਾ ਦੇ ਮੁੱਦੇ ਅਤੇ ਮੁਸ਼ਕਲਾਂ ਦਾ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। 

ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਅਰਵਿੰਦ ਸ਼ਰਮਾ ਨੇ ਭਾਰਤ ਸਰਕਾਰ ਵੱਲੋਂ ਸੜਕਾਂ ਦਾ ਵਧੀਆ ਬੁਨਿਆਦੀ ਢਾਂਚਾ ਅਤੇ ਵੱਖ-ਵੱਖ ਹਿੱਸਿਆਂ ਨੂੰ ਜੋੜਨ ਵਾਲੀ ਆਸਾਨ ਟਰਾਂਸਪੋਰਟ ਪ੍ਰਣਾਲੀ ਵਿਕਸਤ ਕਰਨ ਲਈ ਖ਼ੁਸ਼ੀ ਜ਼ਾਹਿਰ ਕੀਤੀ ਅਤੇ ਕਿਹਾ ਕਿ ਅਸੀਂ ਇਸ ਸੁਧਾਰ ਦੀ ਪ੍ਰਸ਼ੰਸਾ ਕਰਦੇ ਹਾਂ ਅਤੇ ਸਾਨੂੰ ਬੁਨਿਆਦੀ ਢਾਂਚੇ ਦੀਆਂ ਅਜਿਹੀਆਂ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਵਾਲੇ ਸਰਕਾਰ ਦੇ ਯਤਨਾਂ ਤੋਂ ਖ਼ੁਸ਼ ਹਾਂ। 

ਉਨ੍ਹਾਂ ਕਿਹਾ ਕਿ ਉਹ ਰਈਆ ਦੇ ਸਾਰੇ ਸਮਾਜਕ, ਧਾਰਮਿਕ, ਵਪਾਰੀ, ਦੁਕਾਨਦਾਰਾਂ ਅਤੇ ਵੈੱਲਫੇਅਰ ਸੁਸਾਇਟੀਆਂ ਸਮੇਤ ਰਈਆ ਦੇ ਸਮੂਹ ਨਿਵਾਸੀਆਂ ਵੱਲੋਂ ਇਹ ਅਪੀਲ ਲੈ ਕੇ ਆਏ ਹਨ ਕਿ ਰਈਆ ਵਿੱਚ ਨਿਰਮਾਣ ਅਧੀਨ ਪਿੱਲਰ ਬ੍ਰਿਜ ਦੀ ਉਸਾਰੀ ਨਾਲ ਆਵਾਜਾਈ ਦੀ ਉੱਨਤ ਅਤੇ ਬਿਹਤਰ ਪ੍ਰਣਾਲੀ ਆਵਾਜਾਈ ਦੀ ਰੁਕਾਵਟਾਂ ਨੂੰ ਘਟਾਏਗੀ ਅਤੇ ਸਥਾਨਕ ਲੋਕਾਂ ਨੂੰ ਆਸਾਨੀ ਨਾਲ ਆਉਣ-ਜਾਣ ਦੀ ਸਹੂਲਤ ਦੇਵੇਗੀ। 

ਪਰ ਇਹ ਜੋ ਪੁਲ ਦਾ ਨਿਰਮਾਣ 600 ਮੀਟਰ ਤਕ ਹੀ ਪਿਲਰਾਂ ’ਤੇ ਬਣਾਈ ਜਾ ਰਹੀ ਹੈ ਉਸ ਨਾਲ ਇੱਥੇ ਆਉਣ-ਜਾਣ ਵਾਲੇ ਲੋਕਾਂ ਨੂੰ ਆਸਾਨੀ ਨਾਲ ਸਬੰਧਿਤ ਸਥਾਨਾਂ ਤੱਕ ਪਹੁੰਚਣ ਵਿਚ ਰੁਕਾਵਟ ਆਵੇਗੀ। ਅਸੀਂ ਰਈਆ ਦੇ ਲੋਕ ਆਪ ਜੀ ਨੂੰ ਬੇਨਤੀ ਕਰਦੇ ਹਾਂ ਕਿ ਇਹ ਪਿੱਲਰ ਬ੍ਰਿਜ 600 ਤੋਂ 1000 ਮੀਟਰ ਤੱਕ ਵਧਾਇਆ ਜਾਵੇ ਤਾਂ ਜੋ ਸਾਰਿਆਂ ਨੂੰ ਸਹੂਲਤ ਮਿਲ ਸਕੇ। 

ਉਨ੍ਹਾਂ ਆਸ ਪ੍ਰਗਟ ਕਰਦਿਆਂ ਰਾਜ ਮਾਰਗ ਮੰਤਰੀ ਨੂੰ ਕਿਹਾ ਕਿ ਤੁਹਾਡੀ ਦਿਆਲਤਾ ਅਤੇ ਲੋਕ ਹਿਤਾਂ ’ਚ ਪੁੱਟਿਆ ਜਾਣ ਵਾਲਾ ਕਦਮ ਇਲਾਕੇ ਲਈ ਨਾ ਭੁੱਲਣਯੋਗ ਹੀ ਨਹੀਂ ਸਗੋਂ ਆਧੁਨਿਕ ਬੁਨਿਆਦੀ ਢਾਂਚੇ ਦਾ ਇੱਕ ਮੀਲ ਪੱਥਰ ਵੀ ਹੋਵੇਗਾ। ਇਸ ਮੌਕੇ ਵਫ਼ਦ ’ਚ ਅਰਵਿੰਦ ਸ਼ਰਮਾ ਖਿਆਲਾ ਦੇ ਨਾਲ ਸੁਖਵਿੰਦਰ ਸਿੰਘ ਮੱਤੇਵਾਲ ਅਤੇ ਅਸ਼ੋਕ ਕੁਮਾਰ ਵੀ ਮੌਜੂਦ ਸਨ।

 

Tags: Nitin Gadkari , BJP , Bharatiya Janata Party , Union Minister of Road Transport & Highways

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD