Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਸਮਾਗਮ ਆਯੋਜਿਤ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 5 ਕਿਲੋਮੀਟਰ ਮੈਰਾਥਨ ਤੇ ਸੱਭਿਆਚਾਰਕ ਸਮਾਗਮ ਵੀ ਕਰਵਾਇਆ ਗਿਆ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhina, DC Ludhiana, Surabhi Malik, Deputy Commissioner Ludhiana, Dr Kaustubh Sharma, International Day against drug abuse and illicit trafficking, Anti Drug Mission

Web Admin

Web Admin

5 Dariya News

ਲੁਧਿਆਣਾ , 26 Jun 2022

Last updated on: Jun 26, 2022, 00:00 IST

ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 5 ਕਿਲੋਮੀਟਰ ਦੀ ਮੈਰਾਥਨ ਦੌੜ ਕਰਵਾਈ ਗਈ। ਇਸ ਮੈਰਾਥਨ ਵਿੱਚ ਹਰ ਉਮਰ ਵਰਗ ਅਤੇ ਵੱਖ-ਵੱਖ ਖੇਤਰਾਂ ਨਾਲ ਜੁੜੇ ਇੱਕ ਹਜ਼ਾਰ ਤੋਂ ਵੱਧ ਵਿਅਕਤੀਆਂ ਨੇ ਭਾਗ ਲਿਆ। 

ਬਾਅਦ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਾਲ ਆਡੀਟੋਰੀਅਮ ਵਿੱਚ ਇੱਕ ਸੱਭਿਆਚਾਰਕ ਸਮਾਗਮ ਵੀ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਵੱਲੋਂ ਸੋਲੋ ਗੀਤ, ਸਮੂਹ ਗੀਤ, ਕੋਰੀਓਗ੍ਰਾਫੀ, ਗਿੱਧਾ ਅਤੇ ਇੱਕ ਨਾਟਕ ਆਦਿ ਆਈਟਮਾਂ ਪੇਸ਼ ਕੀਤੀਆਂ ਗਈਆਂ।ਇਸ ਮੈਰਾਥਨ ਨੂੰ ਵਿਧਾਇਕ ਸ੍ਰੀਮਤੀ ਰਜਿੰਦਰ ਪਾਲ ਕੌਰ ਛੀਨਾ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਅਤੇ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ ਸਮੇਤ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਸਿਹਤਮੰਦ ਜੀਵਨ ਨੂੰ ਉਤਸ਼ਾਹਿਤ ਕਰਨ ਲਈ ਕਰਵਾਈ ਗਈ ਮੈਰਾਥਨ ਵਿੱਚ ਵੱਡੀ ਗਿਣਤੀ ਵਿੱਚ ਲੁਧਿਆਣਾ ਵਾਸੀਆਂ ਨੇ ਭਾਗ ਲਿਆ।ਇਸ ਸਬੰਧ ਵਿੱਚ ਇੱਕ ਸੱਭਿਆਚਾਰਕ ਸਮਾਗਮ ਪੀ.ਏ.ਯੂ. ਦੇ ਪਾਲ ਆਡੀਟੋਰੀਅਮ ਵਿੱਚ ਕਰਵਾਇਆ ਗਿਆ, ਜਿੱਥੇ ਨਸ਼ਿਆਂ ਤੋਂ ਤੌਬਾ ਕਰਨ ਵਾਲੇ ਨੌਜਵਾਨ ਅਤੇ ਡੀ.ਐਮ.ਸੀ.ਐਚ. ਲੁਧਿਆਣਾ ਦੇ ਇੱਕ ਮਾਹਿਰ ਡਾਕਟਰ ਨੇ ਹਾਜ਼ਰੀਨ ਨਾਲ ਗੱਲਬਾਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ। 

ਡਾ. ਚਰਨ ਕੰਵਲ ਸਿੰਘ ਦੀ ਅਗਵਾਈ ਹੇਠ ਇਸ਼ਮੀਤ ਸਿੰਘ ਸੰਗੀਤ ਸੰਸਥਾ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਗਿਆ। ਇਸ ਮੌਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਗਿੱਧਾ ਪੇਸ਼ ਕੀਤਾ ਗਿਆ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਵਾਲੇ ਨਾਟਕ ਦੀ ਵੀ ਸ਼ਰੋਤਿਆਂ ਵੱਲੋਂ ਸ਼ਲਾਘਾ ਕੀਤੀ ਗਈ।

ਇਸ ਮੌਕੇ ਬੋਲਦਿਆਂ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਹਰੇਕ ਵਿਅਕਤੀ ਦੇ ਸਾਂਝੇ ਯਤਨਾਂ ਨਾਲ ਹੀ ਸਾਡੇ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਲੁਧਿਆਣਾ ਵਿੱਚ ਹਾਲ ਹੀ ਵਿੱਚ 37 ਨਵੇਂ ਆਊਟਪੇਸ਼ੈਂਟ ਓਪੀਔਡ ਅਸਿਸਟਡ ਟ੍ਰੀਟਮੈਂਟ (ਓਟ) ਸੈਂਟਰ ਸਥਾਪਿਤ ਕੀਤੇ ਗਏ ਹਨ। 

ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਨਵੇਂ ਕਲੀਨਿਕਾਂ ਦੀ ਸ਼ੁਰੂਆਤ ਤੋਂ ਬਾਅਦ ਲੁਧਿਆਣਾ ਵਿੱਚ ਓਟ ਸੈਂਟਰਾਂ ਦੀ ਕੁੱਲ ਗਿਣਤੀ 54 ਹੋ ਗਈ ਹੈ, ਜੋ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਸਹਾਈ ਸਿੱਧ ਹੋਣਗੇ। ਉਨ੍ਹਾਂ ਦੱਸਿਆ ਕਿ ਪੀ.ਐਚ.ਸੀ. ਰਾਮਪੁਰ, ਕਟਾਣੀ ਕਲਾਂ, ਕਾਲਖ, ਮਹਿਦੂਦਾਂ, ਤਲਵੰਡੀ ਕਲਾਂ, ਸਵੱਦੀ ਕਲਾਂ, ਮੋਹੀ, ਮੁੱਲਾਂਪੁਰ, ਭਨੋਹੜ, ਲਾਡੋਵਾਲ, ਚੌਕੀਮਾਨ, ਮਾਣੂੰਕੇ, ਕਾਉਂਕੇ ਕਲਾਂ, ਯੂ.ਸੀ.ਐਚ.ਸੀਜ਼ ਵਰਧਮਾਨ, ਸੀ.ਐਸ. ਕੰਪਲੈਕਸ, ਸ਼ਿਮਲਾਪੁਰੀ, ਘਵੱਦੀ, ਮੰਡਿਆਲਾ ਕਲਾਂ, ਗਿਆਸਪੁਰਾ, ਜਵੱਦੀ, ਯੂ.ਪੀ.ਐਚ.ਸੀਜ਼ ਜਗਰਾਉਂ, ਖੰਨਾ, ਲੇਡੀ ਹਸਪਤਾਲ, ਅਬਦੁੱਲਾਪੁਰ ਬਸਤੀ, ਢੋਲੇਵਾਲ, ਭਗਵਾਨ ਨਗਰ, ਦੁੱਗਰੀ, ਜਨਤਾ ਨਗਰ, ਮਾਡਲ ਟਾਊਨ, ਮੁਰਾਦਪੁਰਾ, ਪ੍ਰਤਾਪ ਨਗਰ, ਸਬਜ਼ੀ ਮੰਡੀ, ਸਲੇਮ ਟਾਬਰੀ, ਸ਼ਿਵਪੁਰੀ ਅਤੇ ਸਨੇਤ ਵਿਖੇ ਨਵੇਂ ਸੈਂਟਰਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਕੁੱਲ 17 ਓਟ ਸੈਂਟਰਾਂ ਦੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਬਹੁਤ ਮਜ਼ਬੂਤ ਕੀਤਾ ਹੈ ਜੋ ਸਿਵਲ ਹਸਪਤਾਲ ਲੁਧਿਆਣਾ, ਐਸ.ਡੀ.ਐਚ. ਜਗਰਾਉਂ, ਸਮਰਾਲਾ, ਖੰਨਾ, ਰਾਏਕੋਟ, ਸੀ.ਐਚ.ਸੀ. ਸੁਧਾਰ, ਹਠੂਰ, ਸਿੱਧਵਾਂ ਬੇਟ, ਮਾਛੀਵਾੜਾ, ਮਲੌਦ, ਮਾਨੰ{ਪੁਰ, ਕੂੰਮ ਕਲਾਂ, ਡੇਹਲੋਂ, ਸਾਹਨੇਵਾਲ, ਪੱਖੋਵਾਲ, ਪਾਇਲ ਅਤੇ ਕੇਂਦਰੀ ਜੇਲ੍ਹ ਲੁਧਿਆਣਾ ਵਿਖੇ ਕੰਮ ਕਰ ਰਹੇ ਹਨ। 

ਲੋਕਾਂ ਨੂੰ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਾਲ ਹੱਥ ਮਿਲਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕੇਂਦਰ ਵੱਧ ਤੋਂ ਵੱਧ ਨਸ਼ੇ 'ਤੇ ਨਿਰਭਰ ਲੋਕਾਂ ਨੂੰ ਇਸ ਤੋਂ ਛੁਟਕਾਰਾਂ ਪਾਉਣ ਲਈ ਸਹਿਯੋਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਮੁਹਿੰਮ ਲੋਕਾਂ ਦੀ ਸ਼ਮੂਲੀਅਤ ਤੋਂ ਬਿਨਾਂ ਕਦੇ ਵੀ ਸਫਲ ਨਹੀਂ ਹੋ ਸਕਦੀ, ਇਸ ਲਈ ਸਾਨੂੰ ਸਾਰਿਆਂ ਨੂੰ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਕੋਈ ਕਸਰ ਬਾਕੀ ਨਾ ਛੱਡਣ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ ਤਾਂ ਜੋ ਉਨ੍ਹਾਂ ਨੂੰ ਮੁੜ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਪ੍ਰਭਾਵਿਤ ਵਿਅਕਤੀਆਂ ਦੀ ਤਨਦੇਹੀ ਨਾਲ ਸਹਾਇਤਾ ਕਰਨ ਲਈ ਪਹਿਲਾਂ ਹੀ ਕਈ ਉਪਰਾਲੇ ਸ਼ੁਰੂ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਇਸ ਕੋਹੜ ਤੋਂ ਬਚਣ ਲਈ ਕਿਸੇ ਵੀ ਵਿਅਕਤੀ ਨੂੰ ਮਦਦ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਜਾਂ ਸਾਡੇ ਸਿਹਤ ਸੰਭਾਲ ਅਦਾਰਿਆਂ ਨਾਲ ਸੰਪਰਕ ਕਰ ਸਕਦਾ ਹੈ ਜਿੱਥੇ ਪੀੜ੍ਹਤਾਂ ਨੂੰ ਸਲਾਹ-ਮਸ਼ਵਰਾ ਅਤੇ ਇਲਾਜ ਸਮੇਤ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhina , DC Ludhiana , Surabhi Malik , Deputy Commissioner Ludhiana , Dr Kaustubh Sharma , International Day against drug abuse and illicit trafficking , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD