ਅੱਜ ਵਿਸ਼ਵ ਪੱਧਰ ਤੇ ਵੱਖ ਵੱਖ ਸੰਸਥਾਵਾਂ ਵੱਲੋਂ ਨਸ਼ੇ ਦੇ ਖਿਲਾਫ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਮਨਾਇਆ ਗਿਆ ਹੈ। ਇਸ ਦਿਨ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਖਾਸ ਤੌਰ ਤੇ ਨਸ਼ੇ ਦੀ ਲਤ ‘ਚ ਫਸੇ ਉਨ੍ਹਾਂ ਨੌਜਵਾਨਾਂ ਨੂੰ ਨਸ਼ੇ ਦੇ ਨਾਲ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਉਣ ਲਈ ਅੱਜ ਮੁਹਾਲੀ ਦੇ ਜ਼ਿਲ੍ਹਾ ਨਸ਼ਾ ਛਡਾਓ ਤੇ ਮੁੜ ਵਸੇਬਾ ਕੇਂਦਰ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।
ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਨਸ਼ਾ ਛਡਾਓ ਤੇ ਮੁੜ ਵਸੇਬਾ ਕੇਂਦਰ ਵਿੱਚ ਨਸ਼ਾ ਛੱਡਣ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ, ਉਨਾਂ ਕਿਹਾ ਕਿ ਜੇਕਰ ਨਸ਼ੇ ਨਾਲ ਗ੍ਰਸਤ ਨੌਜਵਾਨ ਇਹ ਦ੍ਰਿੜ ਸੰਕਲਪ ਕਰ ਲੈਣ ਕਿ ਮੈਂ ਇਸ ਨਸ਼ੇ ਨੂੰ ਛੱਡਣਾ ਹੀ ਹੈ ਤਾਂ ਉਸ ਦੇ ਸੰਕਲਪ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਜ਼ਿਲ੍ਹਾ ਨਸ਼ਾ ਛਡਾਓ ਤੇ ਮੁੜ ਵਸੇਬਾ ਕੇਂਦਰ ਵੱਲੋਂ ਹਰ ਸਮੇਂ ਹਰ ਸੰਭਵ ਮਦਦ ਕਰਨ ਲਈ ਤੱਤਪਰ ਹੈ।
ਉਨ੍ਹਾਂ ਜ਼ਿਲ੍ਹਾ ਨਸ਼ਾ ਛਡਾਓ ਤੇ ਮੁੜ ਵਸੇਬਾ ਕੇਂਦਰ ਵੱਲੋਂ ਨਸ਼ਾ ਛੱਡਣ ਲਈ ਕੀਤੇ ਜਾ ਰਹੇ ਉਪਾਲਿਆਂ ਦੀ ਸ਼ਲਾਘਾ ਕੀਤੀ। ਉਨਾਂ ਨੇ ਇਹ ਭਰੋਸਾ ਦਿਵਾਇਆ ਕਿ ਐਮ.ਪੀ ਫੰਡ ਲੈ ਕੇ ਜ਼ਿਲ੍ਹਾ ਨਸ਼ਾ ਛਡਾਓ ਤੇ ਮੁੜ ਵਸੇਬਾ ਕੇਂਦਰ ਵਿੱਚ ਓਪਨ ਜਿਮ ਲਗਾਉਣ ਦਾ ਉਪਰਾਲਾ ਵੀ ਕੀਤਾ ਜਾਵੇਗਾ।ਇਸ ਤੋਂ ਪਹਿਲਾਂ ਸਿਵਲ ਸਰਜਨ ਸ੍ਰੀਮਤੀ ਆਦਰਸ਼ਪਾਲ ਕੌਰ ਨੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਨਸ਼ੇ ਦੇ ਖਿਲਾਫ ਡਟ ਕੇ ਲੜਨ ਦਾ ਸੁਨੇਹਾ ਦਿੱਤਾ।
ਇਸ ਉਪਰੰਤ ਸਿਲਵਰ ਓਅਕ ਨਰਸਿੰਗ ਕਾਲਜ ਵਲੋਂ ਨਾਟਕ ਪੇਸ਼ ਕਰਕੇ ਨਸ਼ੇ ਵਿੱਚ ਫਸੀ ਜਵਾਨੀ ਨੂੰ ਨਿਕਲਣ ਰਾਹ ਦੱਸੀ । ਇਸ ਦੇ ਨਾਲ ਹੀ ਜ਼ਿਲ੍ਹਾ ਨਸ਼ਾ ਛਡਾਓ ਤੇ ਮੁੜ ਵਸੇਬਾ ਕੇਂਦਰ ਵੱਲੋਂ ਇੱਕ ਵੀਡੀਓ ਪੇਸ਼ ਕਰ ਦੱਸਿਆ ਗਿਆ ਕਿ ਕਿਵੇਂ ਇਹ ਕੇਂਦਰ ਨੌਜਵਾਨਾਂ ਨੂੰ ਨਸ਼ੇ ਦੀ ਗ੍ਰਿਫ਼ਤ ਵਿੱਚੋ ਕੱਢ ਕੇ ਉਨਾਂ ਨੂੰ ਜਿੰਦਗੀ ਵਿੱਚ ਤੰਦਰੁਸਤ ਰਹਿਣ ਅਤੇ ਨਸ਼ਾ ਛੱਡਣ ਲਈ ਪ੍ਰੇਰਿਤ ਕਰਦਾ ਆ ਰਿਹਾ ਹੈ।
ਇਸੇ ਵੀਡਿਓ ਵਿੱਚ ਉਨ੍ਹਾਂ ਨੌਜਵਾਨਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਜੋ ਇਸ ਕੇਂਦਰ ਵਿੱਚ ਇਲਾਜ ਕਰਵਾ ਕੇ "ਤੇ ਨਸ਼ੇ ਛੱਡ ਕੇ ਤੰਦਰੁਸਤ ਹੋਏ ਹਨ। ਇਸ ਪ੍ਰੋਗਰਾਮ ਵਿੱਚ ਜੁਗਨੀ ਭੰਗੜਾ ਗਰੁੱਪ ਵਲੋਂ ਵੀ ਨਸ਼ੇ ਛੱਡ ਰਹੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਭੰਗੜਾ ਸਿਖਾ ਉਨ੍ਹਾਂ ਨਾਲ ਭੰਗੜੇ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ।
ਇਸ ਉਪਰੰਤ ਸਮਾਗਮ ਵਿੱਚ ਸ਼ਾਮਲ ਸਾਰਿਆ ਵੱਲੋਂ ਨਸ਼ੇ ਦਾ ਪੁਰਜ਼ਰ ਵਿਰੋਧ ਕਰਨ ਅਤੇ ਨਸ਼ੇ ਵਰਗੀ ਭੈੜੀ ਆਦਤ ਤੋਂ ਦੂਰ ਰਹਿਣ ਦੀ ਸੁੰਹ ਚੁੱਕੀ।ਸਮਾਗਮ ਦੇ ਅੰਤ ਵਿਚ ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਵਿੱਚ ਵਿਸ਼ੇਸ਼ ਭੂਮਿਕਾ ਨਿਭਾਉਣ ਵਾਲੇ ਅਤੇ ਨਸ਼ੇ ਛੱਡ ਤੰਦਰੁਸਤ ਹੋਏ ਨੌਜਵਾਨਾਂ ਨੂੰ ਪੌਦੇ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਵਧੀਆ ਭੂਮਿਕਾ ਨਿਭਾਉਣ ਵਾਲੇ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਦੀ ਵੀ ਵੰਡ ਕੀਤੀ ਗਈ ।
ਇਸ ਮੌਕੇ ਸਮਾਗਮ ਦੀ ਸਮਾਪਤੀ ਕਰਦਿਆ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਨਸ਼ਾ ਛਡਾਓ ਤੇ ਮੁੜ ਵਸੇਬਾ ਕੇਂਦਰ ਵਿੱਚ ਬੂਟੇ ਲਗਾਉਣ ਦੀ ਵੀ ਰਸਮ ਅਦਾ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਐਸ.ਡੀ ਐਮਮੁਹਾਲੀ ਸ੍ਰੀ ਹਰਬੰਸ ਸਿੰਘ, ਸਿਵਲ ਸਰਜਨ ਸ੍ਰੀਮਤੀ ਆਦਰਸ਼ਪਾਲ ਕੌਰ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਨੌਜਵਾਨ ਅਤੇ ਉਨਾਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ।