Wednesday, 15 May 2024

 

 

ਖ਼ਾਸ ਖਬਰਾਂ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਲੋਕਾਂ ਦਾ ਫਤਵਾ ਸਿਰ-ਮੱਥੇ : ਆਪ

ਬਹੁਤ ਸਖ਼ਤ ਮੁਕਾਬਲੇ ਵਿੱਚ ਹੋਈ ਸਾਡੀ ਹਾਰ, ਪਰ ਕਾਂਗਰਸ-ਅਕਾਲੀ-ਭਾਜਪਾ ਦੀ ਤਾਂ ਜ਼ਮਾਨਤ ਹੀ ਜ਼ਬਤ ਹੋ ਗਈ: ਮਲਵਿੰਦਰ ਕੰਗ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab, Sangrur bypoll, Simranjit Singh Mann, Sangrur by-election

Web Admin

Web Admin

5 Dariya News

ਚੰਡੀਗੜ੍ਹ , 26 Jun 2022

ਸੰਗਰੂਰ ਉਪ ਚੋਣ ਦੇ ਨਤੀਜੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ, "ਅਸੀਂ ਸਿਰ ਝੁਕਾ ਕੇ ਲੋਕਾਂ ਦੇ ਫਤਵੇ ਨੂੰ ਮੰਨਦੇ ਹਾਂ ਅਤੇ ਇਸਦਾ ਸਤਿਕਾਰ ਕਰਦੇ ਹਾਂ।" ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਕਿਹਾ ਕਿ ‘ਆਪ’ ਉਮੀਦਵਾਰ ਗੁਰਮੇਲ ਸਿੰਘ ਇੱਕ ਬਹੁਤ ਹੀ ਸਖ਼ਤ ਮੁਕਾਬਲੇ ਵਿੱਚ ਹਾਰ ਗਏ।

ਕੰਗ ਨੇ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਇਸ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਵੋਟ ਸ਼ੇਅਰ ਸਿਰਫ਼ 2% ਘਟਿਆ ਹੈ। ਜਦਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੀਆਂ ਜਮਾਨਤਾਂ ਜ਼ਬਤ ਹੋ ਗਈਆਂ। ਇਸ ਵਾਰ ਆਮ ਆਦਮੀ ਪਾਰਟੀ ਨੂੰ 34.65 ਫੀਸਦੀ ਵੋਟਾਂ ਮਿਲੀਆਂ ਹਨ, ਜਦਕਿ ਭਾਜਪਾ ਨੂੰ 9 ਫੀਸਦੀ, ਕਾਂਗਰਸ ਨੂੰ 11 ਅਤੇ ਅਕਾਲੀ ਨੂੰ 6 ਫੀਸਦੀ ਵੋਟਾਂ ਮਿਲੀਆਂ ਹਨ। 

2019 ਲੋਕ ਸਭਾ ਵਿੱਚ ਕਾਂਗਰਸ ਦੀ ਵੋਟ ਪ੍ਰਤੀਸ਼ਤਤਾ 27% ਸੀ, ਜੋ ਇਸ ਚੋਣ ਵਿੱਚ ਘਟ ਕੇ ਸਿਰਫ 11% ਰਹਿ ਗਈ ਹੈ। 2019 ਵਿੱਚ ਅਕਾਲੀ ਦਲ ਨੂੰ 24% ਵੋਟਾਂ ਮਿਲੀਆਂ ਸਨ ਜੋ ਹੁਣ ਘਟ ਕੇ ਸਿਰਫ਼ 6% ਰਹਿ ਗਈਆਂ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦੀ ਜਨਤਾ ਨੇ ਰਵਾਇਤੀ ਪਾਰਟੀਆਂ ਤੋਂ ਬਿਲਕੁਲ ਹੀ ਮੂੰਹ ਮੋੜ ਲਿਆ ਹੈ।

ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਿੱਤ-ਹਾਰ ਤੋਂ ਘਬਰਾਉਣ ਵਾਲੀ ਪਾਰਟੀ ਨਹੀਂ ਹੈ। ਅਸੀਂ ਆਮ ਲੋਕਾਂ 'ਚੋਂ ਹਾਂ ਅਤੇ ਲੋਕਾਂ ਵਿਚ ਰਹਾਂਗੇ। ਪਾਰਟੀ ਨੇ ਪਹਿਲਾਂ ਵੀ ਅਜਿਹੀਆਂ ਕਈ ਹਾਰਾਂ ਅਤੇ ਜਿੱਤਾਂ ਦੇਖੀਆਂ ਹਨ। 2014 ਦੀਆਂ ਲੋਕ ਸਭਾ ਚੋਣਾਂ 'ਚ ਦਿੱਲੀ ਵਿੱਚ ਇੱਕ ਵੀ ਸੀਟ ਨਹੀਂ ਮਿਲੀ ਸੀ, ਪਰ ਪਾਰਟੀ ਨੇ 2015 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ 70 ਵਿੱਚੋਂ 67 ਸੀਟਾਂ ਜਿੱਤ ਕੇ ਸਰਕਾਰ ਬਣਾਈ ਸੀ। 

2019 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੇ ਸੰਗਰੂਰ ਦੇ ਰੂਪ 'ਚ ਇੱਕੋ ਸੰਸਦ ਦੀ ਸੀਟ ਜਿੱਤੀ ਸੀ, ਪਰ 2020 ਵਿੱਚ ਮੁੜ ਦਿੱਲੀ ਵਿਧਾਨ ਸਭਾ ਚੋਣਾਂ ਅਤੇ 2022 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੇ ਇਤਿਹਾਸਿਕ ਅਤੇ ਭਾਰੀ ਬਹੁਮਤ ਨਾਲ ਸਰਕਾਰ ਬਣਾਈ।ਕੰਗ ਨੇ ਕਿਹਾ ਕਿ ਪਾਰਟੀ ਸੰਗਰੂਰ ਉਪ ਚੋਣ ਦੇ ਨਤੀਜੇ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੀ ਹੈ। ਅਸੀਂ ਇਸ ਦੀ ਸਮੀਖਿਆ ਕਰਾਂਗੇ ਅਤੇ ਇਸ 'ਤੇ ਵਿਚਾਰ ਕਰਾਂਗੇ।

‘ਆਪ’ ਆਗੂ ਨੇ ਜ਼ਿਮਨੀ ਚੋਣਾਂ ਵਿੱਚ ਘੱਟ ਵੋਟਿੰਗ ਨੂੰ ਹਾਰ ਦਾ ਵੱਡਾ ਕਾਰਨ ਦੱਸਿਆ। ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਅਤੇ ਅੱਤ ਦੀ ਗਰਮੀ ਕਾਰਨ ਲੱਖਾਂ ਲੋਕਾਂ ਨੇ ਵੋਟ ਨਹੀਂ ਪਾਈ। ਉਨ੍ਹਾਂ ਕਿਹਾ ਕਿ ਅਸੀਂ ਇਸ ਚੋਣ ਤੋਂ ਸਬਕ ਸਿੱਖਾਂਗੇ ਅਤੇ ਭਵਿੱਖ ਵਿੱਚ ਪੰਜਾਬ ਦੇ ਲੋਕਾਂ ਲਈ ਹੋਰ ਮਿਹਨਤ ਨਾਲ ਕੰਮ ਕਰਾਂਗੇ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab , Sangrur bypoll , Simranjit Singh Mann , Sangrur by-election

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD