Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

‘ਅਗਨੀਪੱਥ ਸਕੀਮ’ ਦੀ ਮੁਖਾਲਫ਼ਤ ਕਰਨ ਲਈ ਵਿਧਾਨ ਸਭਾ ਵਿੱਚ ਮਤਾ ਲਿਆਵਾਂਗੇ : ਭਗਵੰਤ ਮਾਨ

ਐਨ.ਡੀ.ਏ. ਸਰਕਾਰ ਦਾ ਤਰਕਹੀਣ ਅਤੇ ਅਣਉਚਿਤ ਕਦਮ ਭਾਰਤੀ ਫੌਜ ਦੇ ਬੁਨਿਆਦੀ ਤਾਣੇ-ਬਾਣੇ ਨੂੰ ਤਬਾਹ ਕਰ ਦੇਵੇਗਾ : ਭਗਵੰਤ ਮਾਨ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Agnipath Scheme, Indian Army

Web Admin

Web Admin

5 Dariya News

ਚੰਡੀਗੜ੍ਹ , 28 Jun 2022

Last updated on: Jun 28, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਦੀ ਐਨ.ਡੀ.ਏ. ਸਰਕਾਰ ਵੱਲੋਂ ਪ੍ਰਸਤਾਵਿਤ ‘ਅਗਨੀਪੱਥ’ ਸਕੀਮ ਦੀ ਮੁਖਾਲਫ਼ਤ ਕਰਨ ਲਈ ਸੂਬਾ ਸਰਕਾਰ ਛੇਤੀ ਹੀ ਵਿਧਾਨ ਸਭਾ ਵਿੱਚ ਮਤਾ ਲਿਆਵੇਗੀ। ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਉਠਾਏ ਗਏ ਮੁੱਦੇ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਅਗਨੀਪੱਥ ਸਕੀਮ ਐਨ.ਡੀ.ਏ ਸਰਕਾਰ ਦਾ ਤਰਕਹੀਣ ਅਤੇ ਅਣਉਚਿਤ ਕਦਮ ਹੈ ਜੋ ਭਾਰਤੀ ਫੌਜ ਦੇ ਮੁਢਲੇ ਸਰੂਪ ਨੂੰ ਤਬਾਹ ਕਰ ਦੇਵੇਗਾ।”

ਮੁੱਖ ਮੰਤਰੀ ਨੇ ਕਿਹਾ ਕਿ ਐਨ.ਡੀ.ਏ ਸਰਕਾਰ ਵੱਲੋਂ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰਨ ਦਾ ਇਹ ਇਕ ਹੋਰ ਨਿਰਆਧਾਰ ਕਦਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਛੱਡ ਕੇ ਕਿਸੇ ਨੇ ਵੀ ਨੋਟਬੰਦੀ, ਜੀ.ਐਸ.ਟੀ., ਖੇਤੀ ਕਾਨੂੰਨਾਂ ਆਦਿ ਵਰਗੀਆਂ ਸਕੀਮਾਂ ਦੇ ਗੁਣਾਂ ਨੂੰ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ‘ਅਗਨੀਪੱਥ’ ਵੀ ਅਜਿਹਾ ਬੇਬੁਨਿਆਦ ਕਦਮ ਹੈ, ਜਿਸ ਨੂੰ ਕੋਈ ਵੀ ਸਮਝ ਨਹੀਂ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਅਤੇ ਨਾ-ਮੰਨਣਯੋਗ ਹੈ ਕਿ ਇੱਕ ਨੌਜਵਾਨ 17 ਸਾਲ ਦੀ ਉਮਰ ਤੋਂ ਬਾਅਦ ਫੌਜ ਵਿੱਚ ਭਰਤੀ ਹੋ ਜਾਵੇਗਾ ਅਤੇ 21 ਸਾਲ ਦੀ ਉਮਰ ਵਿੱਚ ਸਿਰਫ਼ ਚਾਰ ਸਾਲ ਬਾਅਦ ਹੀ ਸੇਵਾ-ਮੁਕਤ ਹੋ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੁਖਦਾਇਕ ਗੱਲ ਹੈ ਕਿ ਜੋ ਨੌਜਵਾਨ ਭਰ ਜਵਾਨੀ ਵਿੱਚ ਦੇਸ਼ ਦੀ ਸੇਵਾ ਕਰੇਗਾ, ਉਸ ਨੂੰ ਇਸ ਸੇਵਾ ਬਦਲੇ ਕੋਈ ਪੈਨਸ਼ਨ ਜਾਂ ਹੋਰ ਲਾਭ ਨਹੀਂ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਦੇਸ਼ ਦੇ ਉਨ੍ਹਾਂ ਨੌਜਵਾਨਾਂ ਲਈ ਬਹੁਤ ਵੱਡਾ ਘਾਟਾ ਹੈ ਜੋ ਆਪਣੀ ਸਰੀਰਕ ਯੋਗਤਾ ਦੇ ਆਧਾਰ 'ਤੇ ਹਥਿਆਰਬੰਦ ਸੈਨਾਵਾਂ 'ਚ ਭਰਤੀ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ‘ਅਗਨੀਪੱਥ’ ਸਕੀਮ ਦੇਸ਼ ਦੀ ਤਰਸਯੋਗ ਸਥਿਤੀ ਨੂੰ ਬਿਆਨ ਕਰਦੀ ਹੈ ਕਿਉਂਕਿ ਕੇਂਦਰ ਦੀ ਸੱਤਾਧਾਰੀ ਪਾਰਟੀ ਲਾਪਰਵਾਹੀ ਢੰਗ ਨਾਲ ਆਪਣਾ ਕੰਮ ਬਿਨਾਂ ਸੋਚੇ ਸਮਝੇ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਦੇ ਨੌਜਵਾਨਾਂ ਨਾਲ ਘੋਰ ਬੇਇਨਸਾਫੀ ਹੈ ਜੋ ਕਿਸੇ ਵੀ ਕੀਮਤ 'ਤੇ ਸਹਿਣਯੋਗ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਦੇ ਇਸ ਬੇਹੂਦਾ ਕਦਮ ਦਾ ਡਟਵਾਂ ਵਿਰੋਧ ਕਰਦੀ ਹੈ ਅਤੇ ਇਸ ਦੇ ਵਿਰੋਧ ਦਾ ਮਤਾ ਬਹੁਤ ਜਲਦ ਲਿਆਂਦਾ ਜਾਵੇਗਾ। ਉਨ੍ਹਾਂ ਨੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਇਸ ਕਦਮ ਦਾ ਪੂਰੀ ਤਾਕਤ ਨਾਲ ਵਿਰੋਧ ਕਰਨ ਲਈ ਸਾਰੀਆਂ ਪਾਰਟੀਆਂ ਦੇ ਸਹਿਯੋਗ ਦੀ ਮੰਗ ਕੀਤੀ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Agnipath Scheme , Indian Army

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD