Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੇਅਰ ਜੀਤੀ ਸਿੱਧੂ ਨੇ ਸੈਕਟਰ 79 ਵਿੱਚ ਪਾਰਕ ਅਤੇ ਫੁੱਟਪਾਥ ਦੇ ਕੰਮਾਂ ਦਾ ਕੀਤਾ ਉਦਘਾਟਨ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 28 Jun 2022

Last updated on: Jun 28, 2022, 00:00 IST

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ  ਅੱਜ ਸੈਕਟਰ 79 ਵਿੱਚ ਸਥਿਤ ਪਾਰਕ ਨੰਬਰ 8 ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਦੇ ਨਾਲ ਨਾਲ ਉਨ੍ਹਾਂ ਨੇ ਇਸ ਵਾਰਡ ਵਿਚ ਫੁੱਟਪਾਥ ਦੇ  ਕੰਮ ਵੀ ਆਰੰਭ ਕਰਵਾਏ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਇਲਾਕੇ ਦੇ ਕੌਂਸਲਰ ਹਰਜੀਤ ਸਿੰਘ ਭੋਲੂ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਦੇ ਹਰੇਕ ਵਾਰਡ ਵਿਚ ਪਾਰਕਾਂ ਦੇ ਵਿਕਾਸ ਦੇ ਨਾਲ ਨਾਲ ਇਲਾਕੇ ਦੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਮੋਹਾਲੀ ਦੇ ਲੋਕਾਂ ਨੇ ਉਨ੍ਹਾਂ ਨੂੰ ਮੇਅਰ ਦੇ ਅਹੁਦੇ ਦੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਇਸ ਜ਼ਿੰਮੇਵਾਰੀ ਨੂੰ ਪੂਰਾ ਕਰਨ ਲਈ ਉਹ ਦਿਨ ਰਾਤ ਉਪਰਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰੇ ਮੋਹਾਲੀ ਵਿਚ ਵਿਕਾਸ ਕਾਰਜ ਬਿਨਾਂ ਕਿਸੇ ਵਿਤਕਰੇ ਦੇ ਚੱਲ ਰਹੇ ਹਨ ਅਤੇ ਸਾਰੇ ਕੰਮ ਉੱਚ ਪਾਏ ਦੇ ਅਤੇ ਕੁਆਲਿਟੀ ਦੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੋਹਾਲੀ ਦੇ ਲੋਕਾਂ ਦੀਆਂ ਲੋੜਾਂ ਅਨੁਸਾਰ ਕਰਵਾਏ ਜਾਣ ਵਾਲੇ ਕੰਮਾਂ ਵਿਚ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਨੂੰ ਹੋਣ ਵਾਲੀ ਆਮਦਨ ਦਾ ਮੁੱਖ ਸਰੋਤ ਸ਼ਹਿਰ ਦੇ ਲੋਕਾਂ ਵੱਲੋਂ ਅਦਾ ਕੀਤਾ ਜਾਂਦਾ ਪ੍ਰਾਪਰਟੀ ਟੈਕਸ ਹੈ  ਅਤੇ ਉਹ ਲੋਕਾਂ ਵੱਲੋਂ ਮੁਹਾਲੀ ਨਗਰ ਨਿਗਮ ਵੀ ਦਿੱਤੇ ਗਏ ਪੈਸੇ ਨੂੰ ਮੋਹਾਲੀ ਦੇ ਚਹੁੰ ਪੱਖੀ ਵਿਕਾਸ ਉੱਤੇ ਖਰਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਸਮੇਂ ਸਮੇਂ ਸਿਰ ਚੱਲ ਰਹੇ ਵਿਕਾਸ ਕਾਰਜਾਂ ਦੀ ਖੁਦ ਨਜ਼ਰਸਾਨੀ ਕਰਦੀ ਹੈ ਤਾਂ ਜੋ ਵਿਕਾਸ ਕਾਰਜ ਸਮੇਂ ਸਿਰ ਹੋ ਸਕਣ ਅਤੇ ਇਨ੍ਹਾਂ ਵਿੱਚ ਕੋਈ ਕੁਤਾਹੀ ਨਾ ਹੋ ਸਕੇ।

ਇਸ ਤੋਂ ਇਲਾਵਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਪਿੰਡ ਸ਼ਾਹੀ ਮਾਜਰਾ ਦਾ ਦੌਰਾ ਕੀਤਾ ਅਤੇ ਉਥੋਂ ਦੇ ਲੋਕਾਂ ਤੋਂ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਹੱਲ ਲਈ ਫੌਰੀ ਤੌਰ ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਇਲਾਕੇ ਦੇ ਕੌਂਸਲਰ ਜਗਤਾਰ ਸਿੰਘ ਜੱਗਾ ਹਾਜ਼ਰ ਸਨ।

ਇਸ ਮੌਕੇ  ਸੈਕਟਰ 79 ਤੋਂ  ਸੋਸ਼ਲ ਵੈੱਲਫ਼ੇਅਰ ਐਂਡ ਡਿਵੈਲਪਮੈਂਟ ਕਮੇਟੀ ਦੇ ਨੁਮਾਇੰਦੇ  ਹਰਦਿਆਲ ਚੰਦ ਬੜਬੜ, ਵਿਜੇ ਕੁਮਾਰ ਮੋਂਗਾ, ਸੁਰਿੰਦਰ ਪਾਲ ਲਹਿਲ, ਜਤਿੰਦਰ ਸਿੰਘ, ਆਰ ਐਸ ਬੈਂਸ, ਕੁਲਦੀਪ ਸਿੰਘ ਵਾਲੀਆ, ਹਰਜਿੰਦਰਪਾਲ ਸਿੰਘ, ਅਨਿਲ ਕੁਮਾਰ  ਭਸੀਨ, ਬਲਵੰਤ ਰਾਏ, ਕ੍ਰਿਸ਼ਨ ਲਾਲ, ਹੇਮਰਾਜ, ਐਚਚਾਰ ਭਾਟੀਆ, ਸਰਪੰਚ  ਰਮੇਸ਼ ਨਾਥ ਗੌਤਮ ਅਤੇ ਪਿੰਡ ਸ਼ਾਹੀ ਮਾਜਰਾ ਤੋਂ ਗੁਲਫਾਮ ਅਲੀ, ਬਾਬੂ ਖਾਨ, ਰਾਮ ਕੁਮਾਰ, ਪਾਲ ਸਿੰਘ, ਰਣਵੀਰ ਸਿੰਘ, ਰਘੁਬੀਰ ਸਿੰਘ, ਜਗਤਾਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD