Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

45ਵੀਂ ਪੰਜਾਬ ਰਾਜ ਤੈਰਾਕੀ ਚੈਂਪੀਅਨਸ਼ਿਪ ਵਿੱਚ ਮੁਹਾਲੀ ਜ਼ਿਲ੍ਹੇ ਦੀ ਝੰਡੀ, 17 ਨਵੇਂ ਰਿਕਾਰਡ ਕੀਤੇ ਸਥਾਪਿਤ

53 ਸੋਨੇ ਦੇ, 24 ਚਾਂਦੀ ਦੇ ਅਤੇ 5 ਕਾਂਸੀ ਦੇ ਤਗਮੇ ਜਿੱਤ ਕੇ ਓਵਰਆਲ ਟਰਾਫ਼ੀ ਤੇ ਕੀਤਾ ਕਬਜ਼ਾ

Sports News, SAS Nagar Mohali, 45th Punjab State Swimming Waterpolo Championship, GNDU Amritsar

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 28 Jun 2022

Last updated on: Jun 28, 2022, 00:00 IST

ਅੰਮਿ੍ਰਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੰਪੰਨ ਹੋਈ 45ਵੀਂ ਪੰਜਾਰ ਰਾਜ ਤੈਰਾਕੀ ਅਤੇ ਵਾਟਰਪੋਲੋ ਚੈਂਪੀਅਨਸ਼ਿਪ ਵਿੱਚ ਮੁਹਾਲੀ ਜ਼ਿਲ੍ਹੇ ਦੀ ਝੰਡੀ ਰਹੀ। ਗਰੁੱਪ ਇੱਕ ਅਤੇ ਗਰੁੱਪ ਦੋ ਦੇ ਲੜਕੇ ਅਤੇ ਲੜਕੀਆਂ ਦੇ ਮੁਕਾਬਲਿਆਂ ਵਿੱਚ ਮੁਹਾਲੀ ਨੇ 360 ਅੰਕ ਹਾਸਿਲ ਕਰਕੇ ਓਵਰਆਲ ਟਰਾਫ਼ੀ ਉੱਤੇ ਕਬਜ਼ਾ ਕੀਤਾ। 

ਮੁਹਾਲੀ ਜ਼ਿਲ੍ਹੇ ਦੀਆਂ ਤੈਰਾਕੀ ਖਿਡਾਰਨਾਂ ਨੇ 17 ਨਵੇਂ ਰਿਕਾਰਡ ਸਥਾਪਿਤ ਕਰਕੇ ਆਪਣੀ ਕਲਾ ਦਾ ਲੋਹਾ ਮਨਵਾਇਆ। ਜ਼ਿਲ੍ਹੇ ਦੇ ਖਿਡਾਰੀਆਂ ਨੇ 53 ਸੋਨੇ ਦੇ, 24 ਚਾਂਦੀ ਦੇ ਅਤੇ 5 ਕਾਂਸੀ ਦੇ ਤਗਮੇ ਜਿੱਤੇ। ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਤੈਰਾਕੀ ਫੈਡਰੇਸ਼ਨ ਆਫ਼ ਇੰਡੀਆ ਦੇ ਉੱਪ ਪ੍ਰਧਾਨ ਬਲਰਾਜ ਸ਼ਰਮਾ ਨੇ ਕੀਤੀ। ਮੁਹਾਲੀ ਦੇ ਤੈਰਾਕੀ ਕੋਚ ਜੋਨੀ ਭਾਟੀਆ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗਰੁੱਪ ਇੱਕ ਵਿੱਚ ਵਨੀਸ਼ਾ ਵਾਸੰਭੂ ਨੇ 50, 100, 200 ਮੀਟਰ ਬਰੈਸਟ ਸਟਰੋਕ ਅਤੇ 400 ਮੀਟਰ ਵਿੱਚ ਚਾਰ ਨਵੇਂ ਰਿਕਾਰਡ ਬਣਾਏ।  

ਜਸਨੂਰ ਕੌਰ ਨੇ 50 ਅਤੇ 100 ਮੀਟਰ ਬਟਰਫ਼ਲਾਈ ਵਿੱਚ ਦੋ ਨਵੇਂ ਰਿਕਾਰਡ ਬਣਾਏ। ਵਰਨਿਕਾ ਵਾਸੰਭੂ ਨੇ 400 ਅਤੇ 1500 ਮੀਟਰ ਫਰੀ ਸਟਾਈਲ ਵਿੱਚ ਦੋ ਨਵੇਂ ਰਿਕਾਰਡ ਸਥਾਪਿਤ ਕੀਤੇ। ਅਰਸ਼ਪ੍ਰੀਤ ਕੌਰ ਨੇ 200 ਮੀਟਰ ਬੈਕ ਸਟਰੋਕ ਵਿੱਚ ਨਵਾਂ ਰਿਕਾਰਡ ਬਣਾਇਆ। ਗਰੁੱਪ ਇੱਕ ਵਿੱਚ 100, 200 ਅਤੇ 400 ਮੀਟਰ ਰਿਲੇਅ ਵਿੱਚ ਵੀ ਮੁਹਾਲੀ ਦੀਆਂ ਤੈਰਾਕੀ ਖਿਡਾਰਨਾਂ ਨੇ ਨਵੇਂ ਰਿਕਾਰਡ ਬਣਾਏ।

ਉਨ੍ਹਾਂ ਦੱਸਿਆ ਕਿ ਗਰੁੱਪ ਦੋ ਵਿੱਚ ਅਪੂਰਵਾ ਸ਼ਰਮਾ ਨੇ 100, 200 ਅਤੇ 400 ਮੀਟਰ ਬਟਰ ਫ਼ਲਾਈ ਵਿੱਚ ਤਿੰਨ ਨਵੇਂ ਰਿਕਾਰਡ ਬਣਾਏ। ਅੰਨਿਆ ਸਪਰਾ ਨੇ 200 ਮੀਟਰ ਵਿੱਚ ਨਵਾਂ ਰਿਕਾਰਡ ਬਣਾਇਆ। ਅੰਨਿਆ ਸਪਰਾ, ਜਸਲੀਨ ਕੌਰ, ਅਪੂਰਵਾ ਸ਼ਰਮਾ ਅਤੇ ਸੁਖਸਿਮਰਨ ਕੌਰ ਨੇ 200 ਮੀਟਰ ਰਿਲੇਅ ਵਿੱਚ ਵੀ ਨਵਾਂ ਰਿਕਾਰਡ ਕਾਇਮ ਕੀਤਾ। ਜੋਨੀ ਭਾਟੀਆ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੇ ਜੇਤੂ ਖਿਡਾਰੀ ਕੌਮੀ ਤੈਰਾਕੀ ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਕਰਨਗੇ। 

 

Tags: Sports News , SAS Nagar Mohali , 45th Punjab State Swimming Waterpolo Championship , GNDU Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD