Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਸਬੰਧੀ ਕੀਤੀ ਮੀਟਿੰਗ

ਵਿਕਾਸ ਦੇ ਕੰਮਾਂ ਵਿਚ ਅਧਿਕਾਰੀਆਂ ਨੂੰ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼

DC Tarntaran, Monish Kumar, Tarntaran, Deputy Commissioner Tarntaran

Web Admin

Web Admin

5 Dariya News

ਤਰਨ ਤਾਰਨ , 29 Jun 2022

Last updated on: Jun 29, 2022, 00:00 IST

ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਖਵਿੰਦਰ ਸਿੰਘ, ਡੀਡੀਪੀਓ ਸਤੀਸ਼ ਕੁਮਾਰ, ਜ਼ਿਲ੍ਹਾ ਭਲਾਈ ਅਫਸਰ ਵਿਕਰਮਜੀਤ ਸਿੰਘ, ਡੀ.ਐਸ.ਐਸ.ਓ ਡਾ. ਕੀਰਤ ਪ੍ਰੀਤ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਸਿੰਘ ਮੌਜੂਦ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ।  ਉਨ੍ਹਾਂ ਵਿਕਾਸ ਦੇ ਕੰਮਾਂ ਜਿਵੇਂ ਕਿ ਸੜਕਾਂ ਦੀ ਉਸਾਰੀ/ਮੁਰੰਮਤ,  ਸੀਵਰੇਜ, ਸਾਫ-ਸਫਾਈ ਸਮੇਤ ਪਿੰਡਾਂ ਵਿਚ ਗਲੀਆਂ, ਨਾਲੀਆਂ, ਐਲਈਡੀ ਲਾਈਟਾਂ, ਛੱਪੜਾਂ, ਪਾਰਕਾਂ, ਸਟੇਡੀਅਮਾਂ ਆਦਿ ਨਾਲ ਸਬੰਧਿਤ ਵੱਖ-ਵੱਖ ਵਿਕਾਸ ਕੰਮਾਂ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਅਤੇ ਪੂਰੇ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਸੌਂਪਣ ਨੂੰ ਕਿਹਾ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ, ਵੈਸਟ ਮੈਨਜਮੈਂਟ, ਮਨਰੇਗਾ ਸਕੀਮ, ਮਨਰੇਗਾ ਜਾੱਬ ਕਾਰਡ, ਪੈਨਸ਼ਨ ਸਕੀਮ, ਸ਼ਗਨ ਸਕੀਮ, ਪੋਸਟ ਮੈਟਰਿਕ ਸਕਾਲਰਸ਼ਿਪ ਆਦਿ ਸਕੀਮਾਂ ਦੇ ਲਾਭਪਾਤਰੀਆਂ ਨੂੰ ਹੁਣ ਤੱਕ ਦਿੱਤੇ ਗਏ ਲਾਭਾਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਨਾਲ ਹੀ ਅਧਿਕਾਰੀਆਂ ਨੂੰ ਪੈਡਿੰਗ ਐਪਲੀਕੇਸ਼ਨਾ ਦਾ ਵੀ ਨਿਪਟਾਰਾ ਜਲਦੀ ਕਰਨ ਲਈ ਕਿਹਾ।

ਇਸ ਮੌਕੇ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕੰਮਾਂ ਵਿਚ ਤੇਜ਼ੀ ਲਿਆਉਣ ਅਤੇ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਆਖਿਆ ਅਤੇ ਕਿਹਾ ਕਿ ਕਿਸੇ ਵੀ ਕੰਮ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਕੰਮਾਂ ਦੀ ਸਮੇਂ ਸਮੇਂ ਸਿਰ ਪ੍ਰਗਤੀ ਰਿਪੋਰਟ ਵੀ ਪੇਸ਼ ਕੀਤੀ ਜਾਵੇ ਤਾਂ ਜੋ ਸਾਰੇ ਕੰਮ ਸਹੀ ਢੰਗ ਅਤੇ ਸਮੇਂ ਸਿਰ ਮੁਕੰਮਲ ਕੀਤੇ ਜਾ ਸਕਣ।ਇਸ ਦੌਰਾਨ ਉਨ੍ਹਾਂ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਅਤੇ ਲੋਕਾਂ ਨੂੰ ਸੇਵਾ ਕੇਂਦਰਾਂ ਵਿਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ ਇਸ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ।

 

Tags: DC Tarntaran , Monish Kumar , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD