Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਰੀਕਾ ਵੱਸਦੇ ਪੀ ਏ ਯੂ ਲੁਧਿਆਣਾ ਦੇ ਪੁਰਾਣੇ ਵਿਦਿਆਰਥੀ ਡਾਃ ਬਿਕਰਮ ਸੋਹੀ ਦੀ ਕਾਵਿ ਪੁਸਤਕ ਸਰਦਲਾਂ ਲੋਕ ਅਰਪਨ

Cultural, Ludhiana, Punjab

Web Admin

Web Admin

5 Dariya News

ਲੁਧਿਆਣਾ , 29 Jun 2022

Last updated on: Jun 29, 2022, 00:00 IST

ਦੇ ਦਹਾਕੇ ਪਹਿਲਾਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਕਾਲਿਜ ਆਫ ਵੈਟਰਨਰੀ ਸਾਇੰਸਜ਼ ਵਿੱਚੋਂ ਪੜ੍ਹ ਕੇ ਅਮਰੀਕਾ ਵੱਸੇ ਪੰਜਾਬੀ ਕਵੀ ਡਾਃ ਬਿਕਰਮ ਸੋਹੀ ਦੀ ਪਲਾਸ਼ ਦੇ ਪੱਤੇ ਅਤੇ  ਆਪਣੇ ਜੋਗੀ ਛਾਂ ਉਪਰੰਤ ਤੀਜੀ ਕਾਵਿ ਪੁਸਤਕ ਸਰਦਲਾਂ  ਬੀਤੀ ਸ਼ਾਮ ਯੂਨੀਵਰਸਿਟੀ ਵਿੱਚ ਲੋਕ ਅਰਪਨ ਕਰਦਿਆਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਅਤੇ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਕਵੀ ਦਰਸ਼ਨ ਸਿੰਘ ਬੁੱਟਰ ਨੇ ਕਿਹਾ ਹੈ ਕਿ ਡਾਃ ਬਿਕਰਮ ਸੋਹੀ ਨੇ ਇਸ ਕਾਵਿ ਸੰਗ੍ਰਹਿ ਰਾਹੀਂ ਵਿਗਿਆਨਕ ਸੋਚ ਧਾਰਾ ਦੇ ਨਾਲ ਨਾਲ ਸਿਰਜਣਾਤਮਕ ਅਮਲ ਨੂੰ ਵੀ ਨਵੇਂ ਮੁਹਾਵਰੇ ਸੰਗ ਪੇਸ਼ ਕੀਤਾ ਹੈ। 

ਉਸ ਕੋਲ ਵਿਸ਼ਵ ਦ੍ਰਿਸ਼ਟੀ ਨੇ ਨਾਲ ਨਾਲ ਧਰਤੀ ਦੇ ਦੁਖ ਸੁਖ ਨਾਲ ਸਾਂਝ ਪੁਗਾਉਣ ਦਾ ਸ਼ਬਦ ਭੰਡਾਰ ਵੀ ਹੈ। ਉਨ੍ਹਾਂ ਕਿਹਾ ਕਿ ਡਾਃ ਬਿਕਰਮ ਸੋਹੀ ਦੀ ਗਿਆਨ ਗ੍ਰਹਿਣ ਭੂਮੀ ਵਿੱਚ ਉਸ ਦੀ ਗੈਰ ਹਾਜ਼ਰੀ ਵਿੱਚ ਉਸ ਦੀ ਕਾਵਿ ਪੁਸਤਕ ਲੋਕ ਅਰਪਨ ਹੋਣਾ ਸਨਮਾਨ ਜਨਕ ਕਾਰਜ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸੇਵਾਮੁਕਤ ਅਧਿਆਪਕ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ  ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਅਮਰੀਕਾ ਦੇ ਕੈਲੇਫੋਰਨੀਆ ਸੂਬੇ ਵਿੱਚ ਸਾਨਫਰਾਂਸਿਸਕੋ ਨੇੜੇ ਵੈਟਰਨਰੀ ਡਾਕਟਰ ਵਜੋਂ ਸੇਵਾ ਨਿਭਾ ਰਿਹਾ ਡਾਃ ਬਿਕਰਮ ਸੋਹੀ ਮੇਰਾ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੋਹੀਆਂ(ਸ਼੍ਰੀ ਹਰਗੋਬਿਦਪੁਰ) ਦਾ ਜੰਮਪਲ ਸਨੇਹੀ ਹੈ ਪਰ ਉਸ ਦੀ ਕਾਵਿ ਸਿਰਜਣਾ ਦਾ ਆਰੰਭ ਬਿੰਦੂ ਪੰਜਾਬ ਖੇਤੀ ਯੂਨੀਵਰਸਿਟੀ ਵਿੱਚ ਹੈ। 

ਬਿਕਰਮ ਦੀ ਕਵਿਤਾ ਪੜ੍ਹਦਿਆਂ ਮੈਨੂੰ ਇੰਜ ਲੱਗਿਆ ਜਿਵੇਂ ਉਹ  ਮਨੁੱਖੀ ਮਨ ਦੇ ਅੰਦਰੂਨੀ ਤੇ ਬਾਹਰਲੇ ਬੰਧਨ ਤੋੜਨ ਲਈ ਯਤਨਸ਼ੀਲ ਹੈ। ਉਸ ਕੋਲ ਦ੍ਰਿਸ਼ਟੀ ਵੀ ਹੈ ਤੇ ਦ੍ਰਿਸ਼ਟੀਕੋਨ ਵੀ। ਮੈਨੂੰ ਅਹਿਸਾਸ ਹੈ ਕਿ ਵੈਟਰਨਰੀ ਕਾਲਿਜ ਨੇ ਸਾਹਿੱਤ, ਸੰਗੀਤ ਤੇ ਕੋਮਲ ਕਲਾਵਾਂ ਦੇ ਖੇਤਰ ਵਿੱਚ ਬਹੁਤ ਵਧੀਆ ਪੁੱਤਰ ਧੀਆਂ ਦਿੱਤੇ ਹਨ। ਸਮਰੱਥ ਕਵੀ ਅਤੇ ਪੀ ਏ ਯੂ  ਅਧਿਆਪਕ ਡਾਃ ਜਗਵਿੰਦਰ ਜੋਧਾ  ਨੇ ਬਾਹਰੋਂ ਆਏ ਲੇਖਕਾਂ ਦਾ ਸੁਆਗਤ ਕਰਦਿਆਂ ਕਿਹਾ ਕਿ ਇਸ ਯੂਨੀਵਰਸਿਟੀ ਦੇ ਕਣ ਕਣ  ਵਿੱਚ ਡਾਃ ਮ ਸ ਰੰਧਾਵਾ, ਪ੍ਰੋਃ ਮੋਹਨ ਸਿੰਘ,ਸੰਤ ਸਿੰਘ ਸੇਖੋਂ, ਕੁਲਵੰਤ ਸਿੰਘ ਵਿਰਕ, ਅਜਾਇਬ ਚਿਤਰਕਾਰ, ਸੁਰਜੀਤ ਪਾਤਰ ਤੇ ਹੋਰ ਅਨੇਕਾਂ ਅਧਿਆਪਕ ਲੇਖਕਾਂ ਦੀਆਂ ਪੈੜਾਂ ਦੇ ਨਿਸ਼ਾਨ ਹਨ। 

ਮੈਂ ਤੇ ਮੇਰੇ ਸਾਥੀ ਉਸ ਵਿਰਾਸਤ ਦੀ ਰੌਸ਼ਨੀ ਵਿੱਚ ਵਰਤਮਾਨ ਦੇ ਨਕਸ਼ ਸੰਵਾਰਨ ਵਿੱਚ ਲੱਗੇ ਹੋਏ ਹਾਂ। ਸਾਡੇ ਸਮੂਹ ਸਿਰਜਕ ਪਰਿਵਾਰ ਵੱਲੋਂ ਡਾਃ ਬਿਕਰਮ ਸੋਹੀ ਦੀ ਕਾਵਿ ਪੁਸਤਕ ਸਰਦਲਾਂ ਦਾ ਭਰਪੂਰ ਸੁਆਗਤ ਹੈ। ਪਟਿਆਲਾ ਤੋਂ ਆਏ ਪੰਜਾਬੀ ਕਵੀ ਬਲਵਿੰਦਰ ਸੰਧੂ, ਤ੍ਰੈਲੋਚਨ ਲੋਚੀ ਕੇ ਨਾਭਾ ਤੇਂ ਆਏ ਕਵੀ ਸੁਰਿੰਦਰਜੀਤ ਚੌਹਾਨ ਨੇ ਵੀ ਡਾਃ ਬਿਕਰਮ ਸੋਹੀ ਨੂੰ ਮੁਬਾਰਕ ਦਿੰਦਿਆਂ ਉਸ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ। ਇਹ ਪੁਸਤਕ ਨਾਨਕ ਸਿੰਘ ਪੁਸਤਕ ਮਾਲਾ ਅੰਮ੍ਰਿਤਸਰ ਅਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਸਾਂਝੇ ਤੌਰ ਤੇ ਪ੍ਰਕਾਸ਼ਿਤ ਕੀਤੀ ਗਈ ਹੈ। ਇਸ ਦਾ ਵਿਤਰਣ ਸਿੰਘ ਬਰਦਰਜ਼ ਸਿਟੀ ਸੈਂਟਰ ਅੰਮ੍ਰਿਤਸਰ ਰਾਹੀਂ ਕੀਤਾ ਜੇ ਰਿਹਾ ਹੈ। ਇਹ ਕਾਵਿ ਪੁਸਤਕ ਐਮਾਜ਼ੋਨ ਰਾਹੀਂ ਵੀ ਮੰਗਵਾਈ ਜਾ ਸਕਦੀ ਹੈ।

 

Tags: Cultural , Ludhiana , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD