Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪਹਿਲੀ ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ : ਡਿਪਟੀ ਕਮਿਸ਼ਨਰ ਸੁਰਭੀ ਮਲਿਕ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਅੱਜ ਬੱਚਤ ਭਵਨ ਵਿਖੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 29 Jun 2022

Last updated on: Jun 29, 2022, 00:00 IST

ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ, ਚੰਡੀਗੜ੍ਹ (ਐਮ.ਓ.ਈ.ਐਫ. ਅਤੇ ਸੀ.ਸੀ.),ਨਵੀਂ ਦਿੱਲੀ, ਭਾਰਤ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ ਜੀ.ਐਸ.ਆਰ. 571(ੲ) ਮਿਤੀ 12-08-2021 ਰਾਹੀਂ, 01 ਜੁਲਾਈ, 2022 ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸਬੰਧੀ ਅੱਜ ਸਥਾਨਕ ਬੱਚਤ ਭਵਨ, ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ, ਲੁਧਿਆਣਾ ਸੁਰਭੀ ਮਲਿਕ ਦੀ ਪ੍ਰਧਾਨਗੀ ਹੇਠ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀਮਤੀ ਅਨੀਤਾ ਦਰਸ਼ੀ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ੍ਰੀਮਤੀ ਪੂਨਮ ਪੀ੍ਰਤ ਕੌਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੀਨੀਅਰ ਵਾਤਾਵਰਣ ਇੰਜੀਨੀਅਰ ਸ. ਜੀ.ਐਸ.ਗਿੱਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਰੋਜ਼ਾਨਾ ਦੇ ਕੰਮਾਂ, ਦਫ਼ਤਰਾਂ ਅਤੇ ਅੰਤਰ-ਵਿਭਾਗੀ ਮੀਟਿੰਗਾਂ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ। 

ਉਨ੍ਹਾ ਸਬੰਧਤ ਸਾਰੇ ਵਿਭਾਗਾਂ ਨੂੰ ਸਿੰਗਲ ਯੂਜ ਪਲਾਸਟਿਕ ਸਬੰਧੀ ਦਿਸ਼ਾ-ਨਿਰਦੇਸ਼ਾਂ ਨੂੰ ਸੱਚੀ ਭਾਵਨਾ ਨਾਲ ਲਾਗੂ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਸਿੰਗਲ ਯੂਜ਼ ਪਲਾਸਟਿਕ ਦੀ ਪਾਬੰਦੀ ਬਾਰੇ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ. ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਕੋਤਾਹੀ ਵਰਤੀ ਗਈ ਤਾਂ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੀਨੀਅਰ ਐਨਵਾਇਰਲਮੈਂਟਲ ਇੰਜੀਨੀਅਰ ਸ. ਜੀ.ਐਸ.ਗਿੱਲ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੀ ਪਾਬੰਦੀ ਬਾਰੇ ਭਾਰਤ ਸਰਕਾਰ ਦੇ ਮਹੱਤਵਪੂਰਨ ਨਿਰਦੇਸ਼ਾਂ ਬਾਰੇ ਵਿਸਥਾਰਪੂਰਵਕ ਪੇਸ਼ਕਾਰੀ ਦਿੱਤੀ। ਉਨ੍ਹਾਂ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਕਿਸਮ, ਇਸ ਦੇ ਮਾੜੇ ਪ੍ਰਭਾਵਾਂ ਅਤੇ ਸਰਕਾਰ ਦੁਆਰਾ ਪਾਬੰਦੀਸ਼ੁਦਾ ਵਸਤੂਆਂ ਬਾਰੇ ਜਾਣੂੰ ਕਰਵਾਇਆ ਗਿਆ। 

ਉਨ੍ਹਾਂ ਅੱਗੇ ਦੱਸਿਆ ਕਿ ਪਲਾਸਟਿਕ ਸਟਿਕਸ, ਕਟਲਰੀ ਆਈਟਮਾਂ, ਸਜਾਵਟ ਲਈ ਪੋਲੀਸਟਾਈਰੀਨ (ਥਰਮੋਕੋਲ), ਪੈਕੇਜਿੰਗ/ਰੈਪਿੰਗ ਫਿਲਮਾਂ, 100 ਮਾਈਕਰੋਨ ਤੋਂ ਘੱਟ ਪੀ.ਵੀ.ਸੀ. ਬੈਨਰ ਅਤੇ ਅਜਿਹੀਆਂ ਹੋਰ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ 'ਤੇ 01 ਜੁਲਾਈ, 2022 ਤੋਂ ਐਮ.ਓ.ਈ.ਐਫ. ਅਤੇ ਸੀ.ਸੀ. ਭਾਰਤ ਸਰਕਾਰ ਦੁਆਰਾ ਪਾਬੰਦੀ ਲਗਾਈ ਗਈ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ੍ਰੀ ਸੰਜੀਵ ਕੁਮਾਰ, ਪੀ.ਪੀ.ਸੀ.ਬੀ. ਦੇ ਕਾਰਜ਼ਕਾਰੀ ਇੰਜੀਨੀਅਰ ਡਾ. ਐਮ.ਐਲ. ਚੌਹਾਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD