Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹੇ ਦੇ 38 ਸਕੂਲਾਂ ਨੂੰ ਸਵੱਛ ਵਿਦਿਆਲਿਆ ਪੁਰਸਕਾਰ ਨਾਲ ਕੀਤਾ ਸਨਮਾਨਿਤ

8 ਸਕੂਲਾਂ ਨੂੰ ਓਵਰਆਲ ਅਤੇ 30 ਸਕੂਲਾਂ ਨੂੰ ਸਬ ਕੈਟਾਗਰੀ ਅਧੀਨ ਕੀਤਾ ਸਨਮਾਨਿਤ

DC Tarntaran, Monish Kumar, Tarntaran, Deputy Commissioner Tarntaran

Web Admin

Web Admin

5 Dariya News

ਤਰਨ ਤਾਰਨ , 30 Jun 2022

Last updated on: Jun 30, 2022, 00:00 IST

ਆਪਣੀ ਬਿਹਤਰੀਨ ਕਾਰਗੁਜਾਰੀ, ਸ਼ਾਨਦਾਰ ਸਕੂਲ ਕੈਂਪਸ, ਸਕੂਲ ਦੀ ਸਾਂਭ ਸੰਭਾਲ, ਸਾਫ ਸਫਾਈ ਅਤੇ ਸਕੂਲ ਨੂੰ ਹਰੇਕ ਪੱਖ ਤੋਂ ਸੋਹਣਾ ਬਣਾਉਣ ਵਾਲੇ ਜ਼ਿਲ੍ਹਾ ਤਰਨ ਤਾਰਨ ਦੇ 38 ਸਕੂਲਾਂ ਨੂੰ ਜ਼ਿਲ੍ਹਾ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਭਗਵੰਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ ਜਗਵਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ  ਗੁਰਬਚਨ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ  ਪਰਮਜੀਤ ਸਿੰਘ ਵੱਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। 

ਇਨ੍ਹਾਂ ਸਕੂਲਾਂ ਵਿਚੋਂ ਓਵਰਆਲ ਅਵਾਰਡ ਪ੍ਰਾਪਤ ਕਰਨ ਵਾਲੇ 8 ਸਕੂਲਾਂ ਵਿਚੋਂ 7 ਸਰਕਾਰੀ ਅਤੇ ਇੱਕ ਨਿੱਜੀ ਸਕੂਲ ਹੈ । ਇਸ ਤੋਂ ਇਲਾਵਾ 30 ਸਕੂਲਾਂ ਨੂੰ  ਸਬ ਕੈਟਾਗਰੀ ਅਧੀਨ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ । ਜਿੰਨਾ ਵਿੱਚੋਂ 2 ਸਕੂਲ ਨਿੱਜੀ ਅਤੇ 28 ਸਕੂਲ ਸਰਕਾਰੀ ਹਨ । ਇਸ ਮੌਕੇ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਕਿਹਾ ਕਿ ਇਸ ਸਮੇਂ ਸਰਕਾਰੀ ਸਕੂਲ ਆਪਣੀ ਬਿਹਤਰੀਨ ਕਾਰਗੁਜ਼ਾਰੀ ਸਦਕਾ ਵਿਲੱਖਣ ਪਹਿਚਾਣ ਬਣਾ ਰਹੇ ਹਨ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ  ਨਾਲ ਸਰਕਾਰੀ ਸਕੂਲਾਂ ਦੀ ਇੱਕ ਵੱਖਰੀ ਪਹਿਚਾਣ ਬਣੇਗੀ ਅਤੇ ਆਉਣ ਵਾਲੇ ਸਮੇਂ ਵਿਚ ਸਰਕਾਰੀ ਸਕੂਲਾਂ ਨੂੰ ਮਿਲਣ ਵਾਲੇ ਐਵਾਰਡਾਂ ਦੀ ਗਿਣਤੀ ਹੋਰ ਵਧੇਗੀ। ਉਨ੍ਹਾਂ ਸਮੂਹ ਸਕੂਲ ਦੇ ਮੁਖਿਆਂ ਅਤੇ ਸਟਾਫ ਨੂੰ ਵਧਾਈ ਦਿਤੀ ਅਤੇ ਅੱਗੇ ਤੋਂ ਇਸੇ ਤਰ੍ਹਾਂ ਹੋਰ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਬਾਕੀ ਸਕੂਲਾਂ ਨੂੰ ਵੀ ਆਪਣੀ ਮਿਹਨਤ ਅਤੇ ਬਿਹਤਰੀਨ ਕਾਰਗੁਜਾਰੀ ਸਦਕਾ ਸਕੂਲਾਂ ਨੂੰ ਹਰੇਕ ਪੱਖ ਤੋਂ ਅੱਗੇ ਆਉਣਾ ਚਾਹੀਦਾ ਹੈ ।        

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਹਰਭਗਵੰਤ ਸਿੰਘ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਨੇ ਵੱਡੀ ਗਿਣਤੀ ਵਿੱਚ ਸਵੱਛ ਵਿਦਿਆਲਿਆ 2021-22 ਪੁਰਸਕਾਰ ਅਧੀਨ ਪੂਰੇ ਵਿਸ਼ਵਾਸ਼ ਨਾਲ ਅਪਲਾਈ ਕੀਤਾ ਅਤੇ ਇਨ੍ਹਾਂ ਸਕੂਲਾਂ ਦੀ ਚੰਗੀ ਤਰ੍ਹਾਂ ਜਾਂਚ ਉਪਰੰਤ ਇਨ੍ਹਾਂ ਪੁਰਸਕਾਰਾਂ ਲਈ ਚੁਣਿਆ ਗਿਆ ਹੈ । ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਇਹ ਗਿਣਤੀ ਹੋਰ ਵੀ ਵਧੇਗੀ । ਉਨ੍ਹਾਂ ਇਸਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ ਅਤੇ ਸਕੂਲ ਮੁਖੀਆਂ ਨੂੰ ਦਿੱਤਾ ।

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਬਚਨ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੇ ਹਰੇਕ ਖੇਤਰ ਵਿੱਚ ਨਾਮਣਾ ਖੱਟਿਆ ਹੈ। ਉਨ੍ਹਾਂ ਅਧਿਆਪਕ ਸਹਿਬਾਨ ਨੂੰ ਭਵਿੱਖ ਵਿਚ ਆਪਣੀ ਮਿਹਨਤ ਨੂੰ ਹੋਰ ਦ੍ਰਿੜ ਇਰਾਦੇ ਨਾਲ ਕਰਨ ਅਤੇ ਆਪਣੀ ਵਿਲੱਖਣ ਪਹਿਚਾਣ ਬਣਾਉਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਹਿਬਾਨ ਵੱਲੋਂ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕ ਸਹਿਬਾਨ ਨੂੰ ਪੁਰਸਕਾਰ ਪ੍ਰਾਪਤ ਕਰਨ ਲਈ ਵਧਾਈ ਦਿੱਤੀ। ਇਸ ਮੌਕੇ ਸਿੱਖਿਆ ਸੁਧਾਰ ਟੀਮ ਇੰਚਾਰਜ ਸੁਰਿੰਦਰ ਕੁਮਾਰ ਸ਼ਰਮਾ, ਜ਼ਿਲ੍ਹਾ ਗਾਈਡੇਂਸ ਕਾਉਂਸਲਰ ਸੁਖਬੀਰ ਸਿੰਘ ਕੰਗ, ਐਜੂਸੈਟ ਕੋਆਰਡੀਨੇਟਰ ਮਨਦੀਪ ਸਿੰਘ ਅਤੇ ਬੀਐਨਓ ਭਿੱਖੀਵਿੰਡ ਹਰਬੰਸ ਸਿੰਘ ਹਾਜ਼ਰ ਸਨ ।

 

Tags: DC Tarntaran , Monish Kumar , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD