Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ

 

ਪੰਜਾਬ ਪੁਲਿਸ ਨੇ ਲਾਰੈਂਸ-ਰਿੰਡਾ ਗਿਰੋਹ ਦੇ 11 ਕਾਰਕੁਨਾਂ ਦੀ ਗ੍ਰਿਫਤਾਰੀ ਨਾਲ 7 ਸੰਭਾਵਿਤ ਕਤਲਾਂ ਨੂੰ ਟਾਲਿਆ

ਪੁਲਿਸ ਵੱਲੋਂ ਪੰਜ ਸ਼ੂਟਰਾਂ ਸਮੇਤ ਗ੍ਰਿਫਤਾਰ ਕੀਤੇ ਵਿਅਕਤੀਆਂ ਤੋਂ 9 ਹਥਿਆਰ ਅਤੇ 5 ਵਾਹਨ ਬਰਾਮਦ

Crime News Punjab, Punjab Police, Police, Crime News, Jalandhar Police, Jalandhar, Gangsters Lawrence Bishnoi, Harwinder Singh Alias Rinda, Anti Gangster Task Force, AGTF, ADGP Promod Ban, SSP Jalandhar Rural Swapan Sharma

Web Admin

Web Admin

5 Dariya News

ਜਲੰਧਰ , 30 Jun 2022

Last updated on: Jun 30, 2022, 00:00 IST

ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਪ੍ਰਮੋਦ ਬਾਨ ਨੇ ਅੱਜ ਇੱਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇੱਕ ਵਿਆਪਕ ਅਤੇ ਯੋਜਨਾਬੱਧ ਆਪ੍ਰੇਸ਼ਨ ਵਿੱਚ ਪੰਜਾਬ ਪੁਲਿਸ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੇ 11 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ 9 ਹਥਿਆਰ ਅਤੇ ਪੰਜ ਖੋਹੇ ਹੋਏ ਵਾਹਨ ਬਰਾਮਦ ਕੀਤੇ ਹਨ। ਇਹ ਕਾਰਵਾਈ ਜਲੰਧਰ ਦਿਹਾਤੀ ਪੁਲਿਸ ਵੱਲੋਂ ਕੀਤੀ ਗਈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਕੋਦਰ, ਜਲੰਧਰ ਦੇ ਮੁਹੰਮਦ ਯਾਸੀਨ ਅਖ਼ਤਰ ਉਰਫ਼ ਜੈਸੀ ਪੁਰੇਵਾਲ; ਮੋਹਾਲੀ ਦੇ ਨਵਾਂ ਸ਼ਹਿਰ ਬਡਾਲਾ ਦੇ ਸਾਗਰ ਸਿੰਘ; ਸਮਰਾਲਾ, ਲੁਧਿਆਣਾ ਦੇ ਅਮਰ ਮਲਿਕ; ਲੋਹੀਆਂ, ਜਲੰਧਰ ਦਾ ਨਵੀ; ਨਕੋਦਰ, ਜਲੰਧਰ ਦੇ ਅੰਕੁਸ਼ ਸੱਭਰਵਾਲ ਉਰਫ ਪਾਯਾ; ਊਨਾ (ਐਚਪੀ) ਦੇ ਸੁਮਿਤ ਜਸਵਾਲ ਉਰਫ਼ ਕਾਕੂ; ਫਿਲੌਰ, ਜਲੰਧਰ ਦਾ ਅਮਨਦੀਪ ਉਰਫ਼ ਸ਼ੂਟਰ; ਫਿਲੌਰ, ਜਲੰਧਰ ਦੇ ਸ਼ਿਵ ਕੁਮਾਰ ਉਰਫ ਸ਼ਿਵ; ਵਿਸ਼ਾਲ ਉਰਫ਼ ਫ਼ੌਜੀ ਵਾਸੀ ਨਕੋਦਰ, ਜਲੰਧਰ; ਊਨਾ (ਐਚਪੀ) ਦੇ ਅਰੁਣ ਕੁਮਾਰ ਉਰਫ ਮਨੀ ਰਾਣਾ ਅਤੇ ਕਪੂਰਥਲਾ ਦੇ ਅਨੂੰ ਉਰਫ ਪਹਿਲਵਾਨ ਵਜੋਂ ਹੋਈ ਹੈ। 

ਗ੍ਰਿਫਤਾਰ ਕੀਤੇ ਗਏ ਸਾਰੇ ਵਿਅਕਤੀਆਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਜੋ ਘਿਨਾਉਣੇ ਅਪਰਾਧਾਂ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਏਡੀਜੀਪੀ ਪ੍ਰਮੋਦ ਬਾਨ ਜਿਹਨਾਂ ਨਾਲ ਐਸਐਸਪੀ ਜਲੰਧਰ ਦਿਹਾਤੀ ਸਵਪਨ ਸ਼ਰਮਾ ਵੀ ਮੌਜੂਦ ਸਨ, ਨੇ ਦੱਸਿਆ ਕਿ ਇਹ ਗਿਰੋਹ ਕਈ ਗੁਆਂਢੀ ਸੂਬਿਆਂ ਵਿੱਚ ਸਰਗਰਮ ਹੈ ਅਤੇ ਕਤਲ, ਕਤਲ ਦੀ ਕੋਸ਼ਿਸ਼, ਹਥਿਆਰਬੰਦ ਡਕੈਤੀ, ਸੰਗਠਿਤ ਫਿਰੌਤੀ, ਡਕੈਤੀ ਅਤੇ ਨਸ਼ਾ ਤਸਕਰੀ ਜਿਹੇ ਅਪਰਾਧਾਂ ਵਿੱਚ ਸ਼ਾਮਲ ਸੀ। 

ਉਹਨਾਂ ਅੱਗੇ ਕਿਹਾ,“ਇਨ੍ਹਾਂ ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲਿਸ ਨੇ ਘੱਟੋ-ਘੱਟ ਸੱਤ ਕਤਲ, ਦੋ ਪੁਲਿਸ ਹਿਰਾਸਤ ਤੋਂ ਭਜਾਉਣ ਅਤੇ ਚਾਰ ਹਥਿਆਰਬੰਦ ਡਕੈਤੀਆਂ ਨੂੰ ਨਾਕਾਮ ਕਰ ਦਿੱਤਾ ਹੈ।” ਏ.ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਸ ਗਿਰੋਹ ਨੂੰ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਨਿਰਦੇਸ਼ਾਂ 'ਤੇ ਗੋਲਡੀ ਬਰਾੜ ਦਾ ਸਾਥੀ ਵਿਕਰਮ ਬਰਾੜ ਚਲਾ ਰਿਹਾ ਸੀ। ਜ਼ਿਕਰਯੋਗ ਹੈ ਕਿ ਰਾਜਸਥਾਨ ਦੇ ਹਨੂੰਮਾਨਗੜ੍ਹ ਦਾ ਰਹਿਣ ਵਾਲਾ ਬਰਾੜ ਇਸ ਸਮੇਂ ਵਿਦੇਸ਼ 'ਚ ਰਹਿ ਰਿਹਾ ਹੈ ਅਤੇ ਉਹ ਛੇ ਰਾਜਾਂ ਦੀ ਪੁਲਿਸ ਨੂੰ ਲੋੜੀਂਦਾ ਹੈ। 

ਉਹ ਲਾਰੈਂਸ ਬਿਸ਼ਨੋਈ ਦਾ ਜਮਾਤੀ ਹੈ ਅਤੇ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਹੰਮਦ ਯਾਸੀਨ ਅਖਤਰ ਉਰਫ਼ ਜੈਸੀ ਇੱਕ ਸਾਲ ਤੋਂ ਲਾਪਤਾ ਹੈ। ਉਹਨਾਂ ਅੱਗੇ ਦੱਸਿਆ ਕਿ ਕਿ ਬਰਾੜ ਅਤੇ ਲਾਰੈਂਸ ਦਾ ਨੇੜਲਾ ਸਾਥੀ ਜੈਸੀ ਘੱਟੋ-ਘੱਟ 16 ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਇਕ ਹੋਰ ਵਿਅਕਤੀ ਜਿਸ ਦੀ ਪਛਾਣ ਅੰਕੁਸ਼ ਸਭਰਵਾਲ ਉਰਫ਼ ਪਾਯਾ ਵਜੋਂ ਹੋਈ ਹੈ, ਦੇ ਖਿਲਾਫ ਛੇ ਅਪਰਾਧਿਕ ਮਾਮਲੇ ਦਰਜ ਹਨ। ਅੰਕੁਸ਼ 2014 ਵਿਚ ਨਕੋਦਰ ਦੇ ਇਕ ਆਈਲੈਟਸ ਸੈਂਟਰ ਵਿਚ ਵਿਕਰਮ ਬਰਾੜ ਦਾ ਵਿਦਿਆਰਥੀ ਸੀ ਅਤੇ ਮਹਾਰਾਸ਼ਟਰ ਦੇ ਸੌਰਵ ਮਹਾਕਾਲ, ਜਿਸ ਨੂੰ ਪੁਣੇ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਨੂੰ ਸੁਰੱਖਿਅਤ ਪਨਾਹ ਮੁਹੱਈਆ ਕਰਵਾ ਰਿਹਾ ਸੀ। ਮਹਾਕਾਲ ਦੇ ਸੂਬੇ ਵਿੱਚ ਦੋ ਮਹੀਨੇ ਮੌਜੂਦ ਰਹਿਣ ਦੇ ਸਮੇਂ ਦੌਰਾਨ ਉਸ ਨੇ ਮਹਾਕਾਲ ਨਾਲ ਮਿਲ ਕੇ ਪੰਜਾਬ ਵਿੱਚ ਤਿੰਨ ਅਪਰਾਧਾਂ ਨੂੰ ਅੰਜਾਮ ਵੀ ਦਿੱਤਾ ਸੀ।

ਐਸਐਸਪੀ ਨੇ ਦੱਸਿਆ ਕਿ ਅਰੁਣ ਕੁਮਾਰ ਉਰਫ਼ ਮਨੀ ਰਾਣਾ ਜੇਲ੍ਹ ਵਿੱਚ ਬੰਦ ਗੈਂਗਸਟਰ ਹੈ ਅਤੇ ਲਾਰੈਂਸ-ਜੱਗੂ ਭਗਵਾਨਪੁਰੀਆ ਗਰੁੱਪ ਦੇ ਇਸ਼ਾਰੇ ’ਤੇ ਕਾਰਵਾਈ ਕਰ ਰਿਹਾ ਹੈ। ਉਹਨਾਂ ਅੱਗੇ  ਕਿਹਾ ਕਿ ਗ੍ਰਿਫਤਾਰ ਕੀਤੇ ਗਏ ਗਿਰੋਹ ਨੇ ਊਨਾ, ਹਿਮਾਚਲ ਪ੍ਰਦੇਸ਼ ਵਿੱਚ ਇੱਕ ਅਦਾਲਤੀ ਸੁਣਵਾਈ ਦੌਰਾਨ ਮਨੀ ਰਾਣਾ ਦੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਯੋਜਨਾ ਬਣਾਈ ਸੀ। ਉਹਨਾਂ ਦੱਸਿਆ ਕਿ ਸੁਮਿਤ ਜਸਵਾਲ ਉਰਫ਼ ਕਾਕੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਕਿਉਂਕਿ ਉਹ ਭੱਜਣ ਦੀ ਇਸ ਕੋਸ਼ਿਸ਼ ਲਈ ਰੇਕੀ ਕਰਨ ਅਤੇ ਲੌਜਿਸਟਿਕਸ ਦਾ ਪ੍ਰਬੰਧ ਕਰਨ ਵਿੱਚ ਸਰਗਰਮੀ ਨਾਲ ਸ਼ਾਮਲ ਸੀ। 

ਉਨ੍ਹਾਂ ਕਿਹਾ ਕਿ ਇਸ ਗਿਰੋਹ ਦੀ ਗ੍ਰਿਫਤਾਰੀ ਨਾਲ ਦੋਆਬਾ ਖੇਤਰ ਅਤੇ ਖਾਸ ਕਰਕੇ ਜਲੰਧਰ ਵਿੱਚ ਸੰਗਠਿਤ ਅਪਰਾਧਿਕ ਗਤੀਵਿਧੀਆਂ ਨੂੰ ਵੱਡੀ ਸੱਟ ਵੱਜੀ ਹੈ। ਜਿਕਰਯੋਗ ਹੈ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਜਲੰਧਰ ਦਿਹਾਤੀ ਪੁਲਿਸ ਨੇ ਸੂਬੇ ਭਰ ਵਿੱਚ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਨਾਲ ਸਬੰਧਤ 32 ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 38 ਹਥਿਆਰ ਬਰਾਮਦ ਕੀਤੇ ਹਨ।

 

Tags: Crime News Punjab , Punjab Police , Police , Crime News , Jalandhar Police , Jalandhar , Gangsters Lawrence Bishnoi , Harwinder Singh Alias Rinda , Anti Gangster Task Force , AGTF , ADGP Promod Ban , SSP Jalandhar Rural Swapan Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD