Thursday, 16 May 2024

 

 

ਖ਼ਾਸ ਖਬਰਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ

 

ਅਚਾਨਕ ਹੋਈ ਤੇਜ਼ ਬਰਸਾਤ ਕਾਰਣ ਮੋਹਾਲੀ ਵਿਚ ਆਈ ਸਮੱਸਿਆ ਨੂੰ ਦੂਰ ਕਰਨ ਲਈ ਨਗਰ ਨਿਗਮ ਹੋਈ ਪੱਬਾਂ ਭਾਰ

ਮੇਅਰ ਜੀਤੀ ਸਿੱਧੂ ਵਰ੍ਹਦੇ ਮੀਂਹ ਵਿਚ ਆਪਣੀ ਟੀਮ ਸਮੇਤ ਖੁਦ ਪਾਣੀ ਦੀ ਨਿਕਾਸੀ ਲਈ ਕਰਦੇ ਰਹੇ ਇੰਤਜ਼ਾਮ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 30 Jun 2022

ਮੁਹਾਲੀ ਵਿੱਚ ਅਚਾਨਕ ਹੋਈ ਤੇਜ਼ ਬਰਸਾਤ ਕਾਰਣ ਅੱਜ ਸ਼ਹਿਰ ਵਿੱਚ ਕਈ ਇਲਾਕਿਆਂ ਵਿੱਚ ਸੜਕਾਂ ਉੱਤੇ ਗੋਡੇ ਗੋਡੇ ਪਾਣੀ ਖਡ਼੍ਹਨ ਅਤੇ ਲੋਕਾਂ ਦੇ ਘਰ ਪਾਣੀ ਦਾਖ਼ਲ ਹੋਣ ਦੀ ਸੂਚਨਾ ਮਿਲਣ ਤੇ ਨਗਰ ਨਿਗਮ ਫੌਰਨ ਹਰਕਤ ਵਿੱਚ ਆ ਗਈ। ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਨਵਜੋਤ ਕੌਰ ਅਤੇ ਹੋਰਨਾਂ ਅਧਿਕਾਰੀਆਂ ਨੇ ਵਰ੍ਹਦੇ ਮੀਂਹ ਵਿੱਚ  ਖ਼ੁਦ ਵੱਖ ਵੱਖ ਇਲਾਕਿਆਂ 'ਚ ਜਾ ਕੇ ਮੌਕੇ ਦਾ ਜਾਇਜ਼ਾ ਲਿਆ ਅਤੇ ਪਾਣੀ ਦੀ ਨਿਕਾਸੀ ਦੇ ਫੌਰੀ ਪ੍ਰਬੰਧ ਕਰਵਾਏ।

ਇਸ ਦੌਰਾਨ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੁਝ ਥਾਵਾਂ ਉੱਤੇ ਸੀਵਰੇਜ ਸਾਫ ਕਰਨ ਵਾਲੀ ਮਸ਼ੀਨ ਦਾ ਇੰਤਜ਼ਾਮ ਕਰਵਾਇਆ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਸੱਦਿਆ ਗਿਆ ਅਤੇ ਡਰੇਨਾਂ ਦੀ ਸਫ਼ਾਈ ਕਰਵਾਈ ਗਈ ਜਿਸ ਪਾਣੀ ਦੀ ਨਿਕਾਸੀ ਹੋਣ ਦੇ ਨਾਲ ਲੋਕਾਂ ਨੂੰ ਰਾਹਤ ਮਿਲੀ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਅਚਾਨਕ ਹੋਈ ਇਸ ਤੇਜ਼ ਬਰਸਾਤ ਕਾਰਨ ਪਾਣੀ ਬਹੁਤ ਤੇਜ਼ੀ ਨਾਲ ਇਕੱਠਾ ਹੋਇਆ ਜਿਸ ਕਾਰਨ ਪਾਣੀ ਦੀ ਨਿਕਾਸੀ ਦੀ ਸਮੱਸਿਆ  ਆਈ। 

ਉਨ੍ਹਾਂ ਕਿਹਾ ਕਿ ਮੋਹਾਲੀ ਸ਼ਹਿਰ ਚੰਡੀਗਡ਼੍ਹ ਤੋਂ ਹੇਠਾਂ ਵਾਲੇ ਪਾਸੇ ਪੈਂਦਾ ਹੈ ਅਤੇ ਚੰਡੀਗਡ਼੍ਹ ਵਿੱਚ ਵੀ ਇਕਦਮ ਤੇਜ਼ ਬਰਸਾਤ ਕਾਰਣ ਕੱਠਾ ਹੋਇਆ ਪਾਣੀ ਮੋਹਾਲੀ ਵੱਲ ਨੂੰ ਆਇਆ  ਜਿਸ ਕਾਰਨ ਮੋਹਾਲੀ ਵਿਚ ਕੁਝ ਇਲਾਕਿਆਂ ਵਿਚ ਪਾਣੀ ਦੀ ਨਿਕਾਸੀ ਦੀ ਸਮੱਸਿਆ ਆਈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਉਹ ਨਗਰ ਨਿਗਮ ਦੀ ਸੰਪੂਰਨ ਟੀਮ ਦੇ ਨਾਲ ਖੁਦ ਵੱਖ ਵੱਖ ਥਾਵਾਂ ਤੇ ਆ ਗਏ ਅਤੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕਰਵਾਏ। 

ਮੇਜਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇਸ ਮੌਕੇ ਖਾਸ ਤੌਰ ਤੇ ਸੀਵਰੇਜ ਅਤੇ ਡਰੇਨੇਜ ਸਬੰਧੀ ਵਿਭਾਗ ਅਤੇ ਫਾਇਰ ਵਿਭਾਗ ਦੀ ਸ਼ਲਾਘਾ ਕਰਦਿਆਂ ਕਿਹਾ  ਇਨ੍ਹਾਂ ਦੋਹਾਂ ਵਿਭਾਗਾਂ ਨੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਫੌਰੀ ਤੌਰ ਤੇ ਇੰਤਜ਼ਾਮਾਤ ਕੀਤੇ ਜਿਸ ਦੇ ਨਤੀਜੇ ਵਜੋਂ ਲੋਕਾਂ ਨੂੰ ਛੇਤੀ ਹੀ ਰਾਹਤ ਮਿਲ ਗਈ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਖਾਸ ਤੌਰ ਤੇ ਮੋਹਾਲੀ ਦੇ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੌਲੀਥੀਨ ਦੇ ਲਿਫ਼ਾਫ਼ੇ ਅਤੇ ਹੋਰ ਗੰਦਗੀ  ਸੜਕਾਂ ਉਤੇ ਕਿਸੇ ਵੀ ਹਾਲਤ ਵਿੱਚ ਨਾ ਸੁੱਟਣ ਕਿਉਂਕਿ ਇਹ ਪਾਲੀਥੀਨ ਦੇ ਲਿਫ਼ਾਫ਼ੇ ਡਰੇਨੇਜ ਦੀਆਂ ਪਾਈਪਾਂ ਅਤੇ ਰੋਡ ਗਲੀਆਂ ਵਿਚ ਜਾ ਕੇ ਇਨ੍ਹਾਂ ਨੂੰ ਜਾਮ ਕਰ ਦਿੰਦੀਆਂ ਹਨ। 

ਉਨ੍ਹਾਂ ਬਰਸਾਤ ਦੇ ਇਸ ਮੌਸਮ ਵਿੱਚ ਲੋਕਾਂ ਨੂੰ ਨਗਰ ਨਿਗਮ ਨਾਲ ਭਰਪੂਰ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਨਾਲ ਹੀ ਕਿਹਾ ਕਿ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ ਮੋਹਾਲੀ ਨਗਰ ਨਿਗਮ ਚੌਵੀ ਘੰਟੇ ਲੋਕਾਂ ਦੀ ਸੇਵਾ ਲਈ ਉਪਲੱਬਧ ਹੈ। ਇਸ ਮੌਕੇ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਮੁਹਾਲੀ ਵਿੱਚ ਜਿੱਥੇ ਜਿੱਥੇ ਵੀ ਪਾਣੀ ਜ਼ਿਆਦਾ ਖਡ਼੍ਹਾ ਹੁੰਦਾ ਜਾਂ ਮਾਰ ਕਰਦਾ ਹੈ  ਉਥੇ ਛੇ ਪੰਪ ਸੈੱਟਾਂ ਦਾ ਪ੍ਰਬੰਧ ਨਗਰ ਨਿਗਮ ਵੱਲੋਂ  ਕੀਤਾ ਗਿਆ ਹੈ ਅਤੇ ਇਹ ਪੰਪ ਸੈੱਟ ਲਗਾ ਕੇ ਪਾਣੀ ਦੀ ਨਿਕਾਸੀ ਦੇ ਫੌਰੀ ਇੰਤਜ਼ਾਮ ਕੀਤੇ ਜਾਣਗੇ।

ਇਸ ਮੌਕੇ ਵੱਖ ਵੱਖ ਖੇਤਰਾਂ ਦੇ ਕੌਂਸਲਰ ਵੀ ਆਪੋ ਆਪਣੇ ਖੇਤਰ ਵਿੱਚ ਪਾਣੀ ਦੀ ਨਿਕਾਸੀ ਲਈ ਭਰਪੂਰ ਪ੍ਰਬੰਧ ਕਰਦੇ ਦਿਖਾਈ ਦਿੱਤੇ। ਕੁਝ ਕੌਂਸਲਰਾਂ ਨੇ ਦੱਸਿਆ ਕਿ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਬੇਨਿਸਸ ਦੀ ਕੀਤੀ ਗਈ ਸਫ਼ਾਈ ਨਾਲ ਫੁੱਲਾਂ ਦੇ ਬਾਗ਼ ਵਿੱਚ 15-20  ਮਿੰਟ ਵਿਚ ਹੀ ਪਾਣੀ ਦੀ ਨਿਕਾਸੀ ਹੋ ਗਈ ਅਤੇ ਉਨ੍ਹਾਂ ਦੇ ਇਲਾਕੇ ਵਿੱਚ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਿਆ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD