Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ‘ਅਗਨੀਪਥ ਸਕੀਮ’ ਤੁਰੰਤ ਵਾਪਸ ਲੈਣ ਦੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਜਪਾ ਨੇਤਾਵਾਂ ਨੂੰ ਸਕੀਮ ਦੀ ਵਕਾਲਤ ਕਰਨ ਤੋਂ ਪਹਿਲਾਂ ਆਪਣੇ ਪੁੱਤਰਾਂ ਨੂੰ ਅਗਨੀਵੀਰ ਵਜੋਂ ਭਰਤੀ ਕਰਨ ਦੀ ਚੁਣੌਤੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Punjab Vidhan Sabha, Agnipath Scheme

Web Admin

Web Admin

5 Dariya News

ਚੰਡੀਗੜ੍ਹ , 30 Jun 2022

Last updated on: Jun 30, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਨੇ ਅੱਜ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ਮੁਲਕ ਦੇ ਵਡੇਰੇ ਹਿੱਤ ਵਿਚ ‘ਅਗਨੀਪਥ ਸਕੀਮ’ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਇਹ ਇਤਿਹਾਸਕ ਪਹਿਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੈ। ਇਸ ਬਾਰੇ ਅੱਜ ਸਦਨ ਵਿਚ ਮਤਾ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਥਿਆਰਬੰਦ ਫੌਜਾਂ ਵਿਚ ‘ਅਗਨੀਪਥ ਸਕੀਮ’ ਸ਼ੁਰੂ ਕਰਨ ਦੇ ਭਾਰਤ ਸਰਕਾਰ ਦੇ ਇਕਪਾਸੜ ਐਲਾਨ ਨਾਲ ਪੰਜਾਬ ਸਮੇਤ ਦੇਸ਼ ਭਰ ਵਿਚ ਵੱਡੀ ਪੱਧਰ ਉਤੇ ਰੋਸ ਪੈਦਾ ਹੋਇਆ। 

ਮੁੱਖ ਮੰਤਰੀ ਨੇ ਮਤੇ ਵਿਚ ਕਿਹਾ, “ਪੰਜਾਬ ਵਿਧਾਨ ਸਭਾ ਸ਼ਿੱਦਤ ਨਾਲ ਇਹ ਮਹਿਸੂਸ ਕਰਦੀ ਹੈ ਕਿ ਸਿਰਫ਼ ਚਾਰ ਸਾਲਾਂ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਇਨ੍ਹਾਂ ਵਿੱਚੋਂ ਵੀ ਸਿਰਫ਼ 25 ਫੀਸਦੀ ਦੀ ਨੌਕਰੀ ਹੀ ਬਰਕਰਾਰ ਰਹਿਣ ਵਾਲੀ ਇਹ ਸਕੀਮ ਨਾ ਤਾਂ ਦੇਸ਼ ਦੀ ਜਵਾਨੀ ਅਤੇ ਨਾ ਹੀ ਕੌਮੀ ਸੁਰੱਖਿਆ ਦੇ ਹਿੱਤ ਵਿੱਚ ਹੈ। ਇਸ ਨੀਤੀ ਨਾਲ ਜੀਵਨ ਭਰ ਦੇਸ਼ ਦੀ ਹਥਿਆਰਬੰਦ ਸੈਨਾ ਵਿੱਚ ਸੇਵਾ ਕਰਨ ਦੇ ਇੱਛੁਕ ਨੌਜਵਾਨਾਂ ਵਿਚਾਲੇ ਬੇਚੈਨੀ ਪੈਦਾ ਹੋਣ ਦੀ ਸੰਭਾਵਨਾ ਹੈ।”

ਮੁੱਖ ਮੰਤਰੀ ਨੇ ਸਦਨ ਨੂੰ ਇਹ ਯਾਦ ਕਰਵਾਉਂਦੇ ਹੋਏ ਕਿਹਾ ਕਿ ਦੇਸ਼ ਦੀਆਂ ਹਥਿਆਰਬੰਦ ਫੌਜਾਂ ਵਿੱਚ ਪੰਜਾਬ ਦੇ ਲਗਭਗ ਇਕ ਲੱਖ ਤੋਂ ਵੱਧ ਸੈਨਿਕ ਸੇਵਾ ਕਰ ਰਹੇ ਹਨ ਅਤੇ ਇਨ੍ਹਾਂ ਵਿੱਚੋਂ ਕਈ ਹਰੇਕ ਸਾਲ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਬਲੀਦਾਨ ਦਿੰਦੇ ਹਨ। ਆਪਣੇ ਸਾਹਸ ਤੇ ਬਹਾਦਰੀ ਲਈ ਦੁਨੀਆਂ ਭਰ ਵਿੱਚ ਜਾਣੇ ਜਾਂਦੇ ਪੰਜਾਬ ਦੇ ਨੌਜਵਾਨਾਂ ਲਈ ਭਾਰਤੀ ਹਥਿਆਰਬੰਦ ਫੌਜਾਂ ਵਿੱਚ ਸੇਵਾ ਕਰਨਾ ਮਾਣ ਤੇ ਸਨਮਾਨ ਦਾ ਪ੍ਰਤੀਕ ਹੈ। ਇਸ ਸਕੀਮ ਨੇ ਪੰਜਾਬ ਦੇ ਉਨ੍ਹਾਂ ਨੌਜਵਾਨਾਂ ਦੇ ਸੁਪਨਿਆਂ ਨੂੰ ਤਹਿਸ-ਨਹਿਸ ਕਰ ਦਿੱਤਾ ਹੈ, ਜਿਹੜੇ ਰੈਗੂਲਰ ਫੌਜੀਆਂ ਵਜੋਂ ਹਥਿਆਰਬੰਦ ਦਸਤਿਆਂ ਵਿੱਚ ਸ਼ਾਮਲ ਹੋਣਾ ਚਾਹੁੰਦੇ ਸਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਸਕੀਮ ਨੇ ਹਥਿਆਰਬੰਦ ਦਸਤਿਆਂ ਦੀ ਰਵਾਇਤ ਰਹੀ ਵਫ਼ਾਦਾਰੀ ਤੇ ਮਾਣ-ਸਨਮਾਨ ਦੀ ਭਾਵਨਾ ਨੂੰ ਵੀ ਕਮਜ਼ੋਰ ਕੀਤਾ ਹੈ। ਮੁੱਖ ਮੰਤਰੀ ਨੇ ਮਤੇ ਵਿਚ ਕਿਹਾ, “ਇਨ੍ਹਾਂ ਹਾਲਤਾਂ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਕੇਂਦਰ ਸਰਕਾਰ ਨੂੰ ‘ਅਗਨੀਪਥ ਸਕੀਮ’ ਤੁਰੰਤ ਵਾਪਸ ਲੈਣ ਦੀ ਪੁਰਜ਼ੋਰ ਅਪੀਲ ਕਰਦਾ ਹੈ।”  ਬਹਿਸ ਵਿਚ ਹਿੱਸਾ ਲੈਂਦੇ ਹੋਏ ਇਸ ਕਦਮ ਲਈ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਭਾਜਪਾ ਨੇਤਾਵਾਂ ਨੂੰ ਨੌਜਵਾਨ ਵਿਰੋਧੀ ਇਸ ਫੈਸਲੇ ਦਾ ਸਮਰਥਨ ਕਰਨ ਤੋਂ ਪਹਿਲਾਂ ਆਪਣੇ ਪੁੱਤਰਾਂ ਨੂੰ ਅਗਨੀਵੀਰ ਭਰਤੀ ਕਰਨ ਦੀ ਚੁਣੌਤੀ ਦਿੱਤੀ। 

ਉਨ੍ਹਾਂ ਕਿਹਾ ਕਿ ਜਿਹੜੇ ਲੋਕ ਇਸ ਦੀ ਵਕਾਲਤ ਕਰ ਰਹੇ ਹਨ, ਸਭ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੇ ਪੁੱਤਰ ਇਸ ਸਕੀਮ ਹੇਠ ਫੌਜ ਵਿਚ ਭਰਤੀ ਕਰਵਾ ਕੇ ਮਿਸਾਲ ਕਾਇਮ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਇਨ੍ਹਾਂ ਲੋਕਾਂ ਨੂੰ ਅਗਨੀਵੀਰਾਂ ਵਾਲੇ ਨੌਜਵਾਨ ਮਿਲ ਜਾਣਗੇ ਜੋ ਚਾਰ ਸਾਲਾਂ ਦੀ ਨੌਕਰੀ ਤੋਂ ਬਾਅਦ ਉਨ੍ਹਾਂ ਦੇ ਦਫ਼ਤਰਾਂ ਵਿਚ ਆਪਣੇ ਨੇਤਾਵਾਂ ਨੂੰ ਸਲੂਟ ਮਾਰਿਆ ਕਰਨਗੇ। 

ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰਕਹੀਣ ਕਦਮ ਨਾਲ ਕੌਮੀ ਸੁਰੱਖਿਆ ਖਤਰੇ ਵਿਚ ਪੈਣ ਦੇ ਨਾਲ-ਨਾਲ ਭਾਰਤੀ ਫੌਜ ਦੀ ਮੂਲ ਭਾਵਨਾ ਨੂੰ ਵੀ ਸੱਟ ਵੱਜੇਗੀ। ਭਗਵੰਤ ਮਾਨ ਨੇ ਭਾਜਪਾ ਨੇਤਾਵਾਂ ਨੂੰ ਸਲਾਹ ਦਿੱਤੀ ਕਿ ਇਸ ਅਣਉਚਿਤ ਕਦਮ ਦਾ ਸਮਰਥਨ ਕਰਨ ਲਈ ਹਵਾਈ ਕਿਲ੍ਹੇ ਉਸਾਰਨੇ ਬੰਦ ਕਰਨ ਕਿਉਂ ਜੋ ਇਹ ਕਦਮ ਮੁਲਕ ਦੇ ਹਿੱਤ ਲਈ ਨੁਕਸਾਨਦੇਹ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਆਪਣੇ ਦੇਸ਼ ਅਤੇ ਫੌਜ ਨਾਲ ਜਨੂੰਨ ਅਤੇ ਪਿਆਰ ਕਰਨ ਵਾਲੇ ਨੌਜਵਾਨ ਦੇ ਖਿਲਾਫ਼ ਹੈ। 

ਮੁੱਖ ਮੰਤਰੀ ਨੇ ਭਾਜਪਾ ਨੇਤਾਵਾਂ ਨੂੰ ਇਹ ਦੱਸਣ ਲਈ ਕਿਹਾ ਕਿ ‘ਕਿਰਾਏ ਉਤੇ ਫੌਜ’ ਭਰਤੀ ਕਰਨ ਵਾਲਾ ਮੁਲਕ ਘੁਸਪੈਠੀਆਂ ਅਤੇ ਦੁਸ਼ਮਣਾਂ ਦਾ ਮੁਕਾਬਲਾ ਕਿਸ ਤਰ੍ਹਾਂ ਕਰੇਗਾ। ਉਨ੍ਹਾਂ ਨੇ ਸੁਚੇਤ ਕੀਤਾ ਕਿ ਇਹ ਕਦਮ ਆਉਣ ਵਾਲੇ ਸਮੇਂ ਵਿਚ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਘਾਤਕ ਸਿੱਧ ਹੋਵੇਗਾ। ਭਾਰਤੀ ਫੌਜ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਸੰਭਾਲ ਕਰਨ ਦੀ ਸ਼ਾਨਦਾਰ ਰਵਾਇਤ ਦੀ ਮਿਸਾਲ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨੇਤਾਵਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਜੇਕਰ ਇਸ ਸਕੀਮ ਹੇਠ ਭਰਤੀ ਹੋਇਆ ਕੋਈ ਵੀ ਸੈਨਿਕ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਹਾਸਲ ਕਰ ਜਾਂਦਾ ਹੈ ਤਾਂ ਉਨ੍ਹਾਂ ਦੇ ਪਰਿਵਾਰਾਂ ਦੀ ਸੰਭਾਲ ਕੌਣ ਕਰੇਗਾ ਕਿਉਂ ਜੋ ਸਕੀਮ ਵਿਚ ਅਜਿਹੀ ਕੋਈ ਵਿਵਸਥਾ ਨਹੀਂ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲ ਕੇ ਇਸ ਸਕੀਮ ਨੂੰ ਵਾਪਸ ਲੈਣ ਜਾਂ ਇਸ ਦੀ ਸਮੀਖਿਆ ਕਰਨ ਲਈ ਰੱਖਿਆ ਕਮੇਟੀ ਨੂੰ ਸੌਂਪ ਦੇਣ ਉਤੇ ਜ਼ੋਰ ਪਾਉਣਗੇ। ਉਨ੍ਹਾਂ ਕਿਹਾ ਕਿ ਇਸ ਖਤਰਨਾਕ ਕਦਮ ਉਤੇ ਅੱਗੇ ਵਧਣ ਤੋਂ ਪਹਿਲਾਂ ਸਾਰੇ ਭਾਈਵਾਲਾਂ ਨਾਲ ਸਹਿਮਤੀ ਬਣਾਉਣੀ ਚਾਹੀਦੀ ਸੀ। ਭਗਵੰਤ ਮਾਨ ਨੇ ਕਿਹਾ, “ਮੈਂ ਉਨ੍ਹਾਂ ਨੂੰ ਮਿਲ ਕੇ ਦੱਸਾਂਗਾ ਕਿ ਉਹ ਇਸ ਸਕੀਮ ਨੂੰ ਵਾਪਸ ਲੈ ਲੈਣ ਨਹੀਂ ਤਾਂ ਘਾਤਕ ਖੇਤੀ ਕਾਨੂੰਨਾਂ ਦੇ ਵਾਂਗ ਲੋਕ ਅਜਿਹਾ ਕਰਨ ਲਈ ਉਨ੍ਹਾਂ ਨੂੰ ਮਜਬੂਰ ਕਰ ਦੇਣਗੇ।”  

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Punjab Vidhan Sabha , Agnipath Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD