Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡਿਪਟੀ ਕਮਿਸ਼ਨਰ ਵੱਲੋਂ ਹੜਾਂ ਦੀ ਕਿਸੇ ਵੀ ਤਰਾਂ ਦੀ ਸੰਭਾਵੀ ਸਥਿਤੀ ਨਾਲ ਯੋਜਨਾਬੱਧ ਢੰਗ ਨਾਲ ਨਜਿੱਠਣ ਲਈ ਦਿਸ਼ਾ ਨਿਰਦੇਸ਼ ਜਾਰੀ

ਜ਼ਿਲਾ ਅਤੇ ਸਬ ਡਵੀਜ਼ਨ ਪੱਧਰ ’ਤੇ 24 ਘੰਟੇ ਕਾਰਜਸ਼ੀਲ ਰਹਿਣਗੇ ਕੰਟਰੋਲ ਰੂਮ

DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਬਰਨਾਲਾ , 01 Jul 2022

Last updated on: Jul 01, 2022, 00:00 IST

ਬਰਸਾਤੀ ਮੌਸਮ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਬਰਨਾਲੇ ਵਲੋਂ ਪੂਰਨ ਚੌਕਸੀ ਰੱਖਦੇ ਹੋਈਆਂ ਹੜ੍ਹ ਸੰਭਾਵੀ ਸਥਿਤੀ ਨਾਲ ਨਿੱਬੜ ਲਈ ਵਿਓਂਤਬੰਦੀ ਕੀਤੀ ਗਈ ਹੈ. ਇਸ ਲਈ ਸਾਰੇ ਵਿਭਾਗਾਂ ਨੂੰ ਆਪਣੇ - ਆਪਣੇ ਪੱਧਰ ਉੱਤੇ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਉਨ੍ਹਾਂ ਦੀ ਤਿਆਰੀ ਸਬੰਧੀ ਸਾਰੇ ਵੇਵਰੇ ਲੈ ਲਏ ਗਏ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲੇ ਡਾ ਹਰੀਸ਼ ਨਈਅਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਸੰਭਾਵੀ ਹੜ੍ਹਾਂ ਦੀ ਨਾਜੁਕ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਮੇਂ ਕੀਤਾ।

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰ ਉੱਤੇ ਸਥਾਪਤ ਫਲੱਡ ਕੰਟਰੋਲ ਰੂਮ ਨੰਬਰ 01679-230031 ਦੀ ਤਰਜ ਉੱਤੇ ਸਬ ਡਵੀਜ਼ਨ ਪੱਧਰ 'ਤੇ ਵੀ ਕੰਟਰੋਲ ਰੂਮ ਸਥਾਪਤ ਕੀਤੇ ਜਾਣ ਜੋ ਕਿ 24 ਘੰਟੇ ਸੇਵਾਵਾਂ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਜਿਹੜੇ ਇਲਾਕਿਆਂ ਵਿੱਚ ਮੀਂਹ ਦੇ ਪਾਣੀ ਦਾ ਮਾਰੂ ਪ੍ਰਭਾਵ ਪੈਣ ਦੀ ਸੰਭਾਵਨਾ ਹੋਵੇ ਉਸ ਇਲਾਕੇ ਦੇ ਲੋਕਾਂ ਨੂੰ ਲੋੜ ਪੈਣ 'ਤੇ ਸੁਵਿਧਾਵਾਂ ਪ੍ਰਦਾਨ ਕਰਨ ਦੇ ਅਗੇਤੇ ਪ੍ਰਬੰਧ ਰੱਖੇ ਜਾਣ ਅਤੇ ਪੰਜਾਬ ਸਰਕਾਰ ਵੱਲੋਂ ਸਥਾਪਤ ਕੀਤੇ ਜਾਣ ਵਾਲੇ ਸਟੇਟ ਫਲੱਡ ਕੰਟਰੋਲ ਰੂਮ ਨਾਲ ਵੀ ਲਗਾਤਾਰ ਰਾਬਤਾ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਸਬ ਡਵੀਜ਼ਨਾਂ ਵਿੱਚ ਖੁਦ ਨਿਗਰਾਨੀ ਰੱਖੀ ਜਾਵੇ ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਜਬਾਹੇ ਤੋਂ ਇਲਾਵਾ ਬਰਸਾਤੀ ਨਾਲਿਆਂ, ਨਦੀਆਂ ਆਦਿ ਵਿੱਚੋਂ ਵਾਧੂ ਦੀ ਜੜ੍ਹੀ ਬੂਟੀ ਅਤੇ ਗੰਦਗੀ ਦੀ ਸਮੇਂ ਸਿਰ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਬਲਾਕ ਵਿਕਾਸ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਲੋੜ ਪੈਣ 'ਤੇ ਆਪਣੇ ਅਧਿਕਾਰ ਖੇਤਰ ਵਿੱਚ ਜੇ.ਸੀ.ਬੀ ਮਸ਼ੀਨਾਂ ਦਾ ਪ੍ਰਬੰਧ ਰੱਖਣ।

ਡਿਪਟੀ ਕਮਿਸ਼ਨਰ ਨੇ ਹੜ੍ਹਾਂ ਦੀ ਸੰਭਾਵੀ ਸਥਿਤੀ ਲਈ ਮੈਡੀਕਲ ਸਹੂਲਤਾਂ, ਖਾਣ ਪੀਣ ਦੀਆਂ ਵਸਤਾਂ ਦੇ ਭੰਡਾਰ, ਪਸ਼ੂਆਂ ਦੇ ਚਾਰੇ ਅਤੇ ਡਾਕਟਰੀ ਸਹੂਲਤਾਂ, ਬਿਜਲੀ ਸਪਲਾਈ, ਸੜਕਾਂ ਦੀ ਆਵਾਜਾਈ ਚਾਲੂ ਰੱਖਣ, ਟਰਾਂਸਪੋਰਟ ਸਬੰਧੀ, ਪੁਲਿਸ ਗਸ਼ਤ, ਟੈਲੀਫੋਨ ਸੇਵਾਵਾਂ ਚਾਲੂ ਰੱਖਣ ਅਤੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਪਾਣੀ ਦੇ ਨਿਕਾਸ ਅਤੇ ਜਰੂਰੀ ਵਸਤੂਆਂ ਦੇ ਪ੍ਰਬੰਧਾਂ ਨੂੰ ਸਬੰਧਤ ਵਿਭਾਗਾਂ ਦੇ ਅਧਿਕਾਰੀ ਸਮੇਂ ਸਿਰ ਯਕੀਨੀ ਬਣਾਉਣ।

ਉਨ੍ਹਾਂ ਪੀਣ ਵਾਲੇ ਸਾਫ ਪਾਣੀ ਦੀ ਵੀ ਉਪਲਬਧਤਾ ਲਈ ਉਚਿਤ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲੇ ਵਲੋਂ ਪਹਿਲਾਂ ਹੀ ਐੱਨ. ਡੀ. ਆਰ . ਐੱਫ ਦੇ ਸਹਿਯੋਗ ਨਾਲ ਪਿੰਡ ਹਰਿਗੜ੍ਹ ਵਿਖੇ ਹੜ੍ਹ ਸਬੰਧੀ ਮੌਕ ਡਰਿੱਲ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਅਮਿਤ ਬੈਂਬੀ, ਐੱਸ. ਡੀ. ਐਮ. ਬਰਨਾਲਾ ਸ਼੍ਰੀ ਗੋਪਾਲ ਸਿੰਘ, ਐੱਸ. ਡੀ. ਐੱਮ ਤਪਾ ਸ਼੍ਰੀਮਤੀ ਸੋਨਮ ਚੌਧਰੀ, ਡੀ. ਆਰ. ਓ ਸ਼੍ਰੀ ਅਮਰਦੀਪ ਸਿੰਘ ਅਤੇ ਹੋਰ ਅਫਸਰ ਵੀ ਮੌਜੂਦ ਸਨ।

 

Tags: DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD