Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਬਰਨਾਲਾ ਚ ਇਸ ਮਾਨਸੂਨ ਦੌਰਾਨ ਲਗਾਏ ਜਾਣਗੇ 6 ਲੱਖ ਪੌਦੇ

ਜ਼ਿਲ੍ਹੇ ਦੇ 61000 ਵਿਦਿਆਰਥੀ ਲਗਾਉਣਗੇ 1 ਲੱਖ ਪੌਦੇ, ਇਸ ਕੰਮ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ

DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਬਰਨਾਲਾ , 01 Jul 2022

Last updated on: Jul 01, 2022, 00:00 IST

ਜ਼ਿਲ੍ਹਾ ਬਰਨਾਲਾ ਚ ਵਾਤਾਵਰਨ ਦੀ ਸਾਂਭ ਸੰਭਾਲ ਲਈ ਅਤੇ ਹਰਿਆਵਲ ਵਧਾਉਣ ਲਈ ਇਸ ਮਾਨਸੂਨ ਦੌਰਾਨ 6 ਲੱਖ ਪੌਦੇ ਲਗਾਉਣ ਦਾ ਟੀਚਾ ਵਿੱਢਿਆ ਗਿਆ ਹੈ. ਪੂਰੇ ਜ਼ਿਲ੍ਹੇ ਵਿੱਚ ਖ਼ਾਲੀ ਪਾਈਆਂ ਸਰਕਾਰੀ ਥਾਵਾਂ ਉੱਤੇ ਪੌਦੇ ਲਗਾਏ ਜਾਣਗੇ। ਨਾਲ ਹੀ ਵੇਟਲੈਂਡ (ਗਿੱਲੇ ਜੰਗਲ) ਸਥਾਪਤ ਕੀਤੇ ਜਾਣਗੇ ਜਿੱਥੇ ਬਨਸਪਤੀ ਅਤੇ ਜੀਵ ਜੰਤੂ ਵਧੇਰੇ ਵੱਧ ਦੇ ਹਨ।ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਵਾਤਾਵਰਨ ਸੰਭਾਲ ਸਬੰਧੀ ਬੁਲਾਈ ਗਈ ਵਿਸ਼ੇਸ਼ ਬੈਠਕ ਨੂੰ ਸਬੋਧਨ ਕਰਦਿਆਂ ਕੀਤਾ।

ਉਹਨਾਂ ਕਿਹਾ ਕਿ ਆਉਣ ਵਾਲੇ ਮਾਨਸੂਨ ਦੌਰਾਨ 6 ਲੱਖ ਪੌਦਿਆਂ ਨਾਲ ਬਰਨਾਲਾ ਦੀ ਧਰਤੀ ਨੂੰ ਸਜਾਇਆ ਜਾਵੇਗਾ।ਇਸ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੱਧਰ ਉੱਤੇ ਟੀਮ ਗਠਿਤ ਕੀਤੀ ਗਈ ਹੈ ਜਿਸ ਵੱਲੋਂ ਪਾਉਂਦੇ ਲਗਾਉਣ ਲਈ ਬਣਾਏ ਜਾਣ ਵਾਲੇ ਖੱਡਿਆਂ ਤੋਂ ਲੈ ਕੇ ਪੌਦੇ ਲਗਾਉਣ ਤੱਕ ਦਾ ਕੰਮ ਮੁਕੰਮਲ ਕੀਤਾ ਜਾਵੇਗਾ।ਇਸ ਲਈ ਜ਼ਿਲ੍ਹਾ ਪੱਧਰ ਉਤੇ ਕੰਟਰੋਲ ਰੂਮ ਵੀ ਬਣਾਈਆ ਹੈ ਜਿਹੜਾ ਸਵੇਰ 6 ਵਜੇ ਤੋਂ ਸ਼ਾਮ 6 ਵਜੇ ਤੱਕ ਕੰਮ ਕਰੇਗਾ।

ਇਸ ਮੁਹਿੰਮ ਵਿਚ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਵੀ ਇਸ ਵਿਚ ਭਾਗੀਦਾਰ ਬਣਾਈਆ ਜਾਵੇਗਾ। ਸ਼ੁਰੂਆਤ ਚ ਪੌਦੇ ਲਗਾਉਣ ਲਈ ਖੱਡੇ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ।61000 ਦੇ ਕਰੀਬ ਵਿਦਿਆਰਥੀ 1 ਲੱਖ ਬੂਟੇ ਲਗਾਉਣਗੇ ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਵੀਰ ਸਿੰਘ ਨੇ ਦੱਸਿਆ ਕਿ ਪਿੰਡ ਬਡਬਰ ਚ ਵੇਟਲੈਂਡ ਬਣਾਉਣ ਲਈ ਪਿੰਡ ਬਡਬਰ ਚ 100 ਕਿੱਲੇ ਜ਼ਮੀਨ ਦੀ ਸ਼ਿਨਾਖਤ ਕੀਤੀ ਗਈ ਹੈ।

ਵੇਟਲੈਂਡ ਆਮ ਜੰਗਲ ਨਾਲੋਂ ਵੱਧ ਬਨਸਪਤੀ ਅਤੇ ਜੀਵ ਜੰਤੂ ਨਾਲ ਭਰੇ ਹੋਏ ਹੁੰਦੇ ਹਨ।ਇਸ ਰਾਹੀਂ ਧਰਤੀ ਹੇਠਲੇ ਪਾਣੀ ਦੀ ਪੱਧਰ ਨੂੰ ਵੀ ਰੀ - ਚਾਰਜ ਕੀਤਾ ਜਾਂਦਾ ਹੈ। ਇਸ ਮੌਕੇ ਬਾਗਬਾਨੀ ਸਲਾਹਕਾਰ ਡਾ ਜੇ. ਐੱਸ. ਬਿਲਗਾ, ਕੇਂਦਰੀ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੋਂ ਜੇ. ਪੀ. ਮੀਨਾ ਅਤੇ ਗੁਰਨਾਮ ਸਿੰਘ, ਉਪ ਮੰਡਲ ਮੈਜਿਸਟਰੇਟ ਬਰਨਾਲਾ ਗੋਪਾਲ ਸਿੰਘ, ਉਪ ਮੰਡਲ ਮੈਜਿਸਟਰੇਟ ਤਪਾ ਸੋਨਮ ਚੌਧਰੀ, ਜ਼ਿਲ੍ਹਾ ਸਿਖਿਆ ਅਫਸਰ (ਸੈ) ਸਰਬਜੀਤ ਸਿੰਘ ਤੂਰ, ਐਕਸ. ਈ. ਐਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸੰਗਰੂਰ ਰਾਜੀਵ ਕੁਮਾਰ, ਐਕਸ. ਈ. ਐਨ (ਨਹਿਰੀ ਵਿਭਾਗ) ਸੁਖਜੀਤ ਸਿੰਘ, ਕਾਰਜ਼ ਸਾਧਕ ਅਫਸਰ  ਨਗਰ ਕੌਂਸਲ ਬਰਨਾਲਾ ਮੋਹਿਤ ਸ਼ਰਮਾ, ਕਾਰਜ਼ ਸਾਧਕ ਅਫਸਰ ਨਗਰ ਕੌਂਸਲ ਹੰਡਿਆਇਆ ਮਨਪ੍ਰੀਤ ਸਿੰਘ ਸਿੱਧੂ, ਟਰਾਈਡੈਂਟ ਕੰਪਨੀ ਤੋਂ ਰਜਤ ਮੋਂਗਾ ਅਤੇ ਹੋਰ ਲੋਕ ਵੀ ਹਾਜ਼ਰ ਸਨ।

 

Tags: DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD