Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਿਆਰ ਦੀ ਦਿਲਚਸਪ ਕਹਾਣੀ ‘ਸਹੁਰਿਆਂ ਦਾ ਪਿੰਡ ਆ ਗਿਆ’

Pollywood, Entertainment, Actress, Cinema, Punjabi Films, Movie, Sohreyan Da Pind Aa Gaya, Ksshitij Chaudhary,  Sargun Mehta, Jasmin Bajwa, Gurnam Bhullar, Mintu Kapa

5 Dariya News

5 Dariya News

5 Dariya News

ਚੰਡੀਗੜ੍ਹ , 02 Jul 2022

Last updated on: Jul 02, 2022, 00:00 IST

ਗੁਰਨਾਮ ਭੁੱਲਰ ਜਿੰਨਾ ਵਧੀਆ ਗਾਇਕ ਹੈ ਉਨਾ ਹੀ ਵਧੀਆ ਅਦਾਕਾਰ ਵੀ। ਆਪਣੀਆਂ ਕੁਝ ਕੁ ਫ਼ਿਲਮਾਂ ਸਦਕਾ ਹੀ ਉਹ ਅੱਜ ਸਟਾਰ ਕਲਾਕਾਰਾਂ ਦੀ ਕਤਾਰ ਵਿੱਚ ਹੈ। ਪਿਛਲੇ ਦਿਨਾਂ ਵਿੱਚ ਰਿਲੀਜ਼ ਫ਼ਿਲਮ ‘ਲੇਖ’ ਨੇ ਵੇਖਦਿਆਂ ਉਸਦੀ ਕਲਾ ਕੇ ਅਨੇਕਾਂ ਰੰਗ ਉੱਭਰ ਕੇ ਸਾਹਮਣੇ ਆਏ। ਉਸਦੀ ਜੋੜੀ ਅੱਜ ਦੀ ਹਰੇਕ ਸੁਪਰਸਟਾਰ ਨਾਲ ਫਿੱਟ ਬਹਿੰਦੀ ਹੈ। ਤਾਨੀਆ, ਸੁਰਗੁਣ ਮਹਿਤਾ, ਸੋਨਮ ਬਾਜਵਾ ਉਸਦੀਆਂ ਵੱਖ ਵੱਖ ਫ਼ਿਲਮਾਂ ਵਿੱਚ ਹੀਰੋਇਨਾਂ ਰਹੀਆਂ। 

ਜੇਕਰ ਗੁਰਨਾਮ ਭੁੱਲਰ ਦੀ ਨਵੀਂ ਆ ਰਹੀ ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਦੀ ਗੱਲ ਕਰੀਏ ਤਾਂ ਇਸ ਫ਼ਿਲਮ ਵਿੱਚ ਉਸਦੀ ਨਾਇਕਾ ਸਰਗੁਣ ਮਹਿਤਾ ਹੈ ਜੋ ਉਸ ਨਾਲ ਪਹਿਲਾਂ ਸੁਪਰ ਹਿੱਟ ਫ਼ਿਲਮ ‘ਸੁਰਖੀ ਬਿੰਦੀ’ ਵੀ ਕਰ ਚੁੱਕੀ ਹੈ। ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਦਾ ਟਰੇਲਰ ਬੀਤੇ ਦਿਨੀਂ ਆਇਆ ਹੈ ਜੋ ਦਰਸ਼ਕਾਂ ਵਿੱਚ ਫ਼ਿਲਮ ਪ੍ਰਤੀ ਉਤਸੁਕਤਾ ਵਧਾਉਂਦਾ ਹੈ। ਇਹ ਫ਼ਿਲਮ ਪਿਆਰ ਮੁਹੱਬਤ ਵਿੱਚ ਕੱਚੀ ਉਮਰੇ ਕੀਤੇ ਵਾਆਦਿਆਂ ਨੂੰ ਪੂਰਾ ਕਰਨ ਦੀ ਚਾਹਤ ਭਰੀ ਰੁਮਾਂਟਿਕ ਤੇ ਮਨੋਰੰਜਨ ਭਰਪੂਰ ਕਹਾਣੀ ਹੈ। 

ਅੰਬਰਦੀਪ ਵਲੋਂ ਲਿਖੀ ਇਸ ਫ਼ਿਲਮ ਨੂੰ ਸ਼ਿਤਿਜ਼ ਚੌਧਰੀ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਵਿੱਚ ਗੁਰਨਾਮ ਭੁੱਲਰ, ਸਰਗੁਣ ਮਹਿਤਾ, ਜੱਸ ਬਾਜਵਾ, ਜੈਸਮੀਨ ਬਾਜਵਾ, ਸ਼ਿਵਿਕਾ ਦੀਵਾਨ, ਪਰਮਿੰਦਰ ਕੌਰ ਗਿੱਲ ਤੇ ਹਰਦੀਪ ਗਿੱਲ ਨੇ ਅਹਿਮ ਕਿਰਦਾਰ ਨਿਭਾਏ ਹਨ। ਫ਼ਿਲਮ ਦੇ ਗੀਤ ਬਹੁਤ ਵਧੀਆ ਹਨ। ਫਿਲਮ ਦੀ ਕਹਾਣੀ 90 ਦੇ ਦਹਾਕੇ ਦੇ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਨੂੰ ਦਰਸਾਉਂਦੀ ਪਿਆਰ ਦੀ ਉਲਝਣ ਭਰੀ ਕਹਾਣੀ ਹੈ, ਜਦੋਂ ਮਾਪਿਆਂ ਨਾਲ ਰਿਸ਼ਤੇ ਬਾਰੇ ਗੱਲ ਕਰਨ ਦੀ ਅੱਜ ਵਾਂਗ ਖੁੱਲ੍ਹ ਨਹੀਂ ਸੀ ਹੁੰਦੀ। 

ਫ਼ਿਲਮ ਦਾ ਨਾਇਕ ਕਿਸੇ ਵਿਚੋਲੇ ਹੱਥ ਕੁੜੀ ਵਾਲਿਆਂ ਦੇ ਘਰ ਆਪਣੇ ਰਿਸ਼ਤੇ ਦੀ ਪੇਸ਼ਕਸ਼ ਭੇਜਦਾ ਹੈ ਪਰ ਅਚਾਨਕ ਪਿੰਡ ’ਚ ਇਕੋ ਨਾਂ ਦੇ ਦੋ ਘਰ ਹੋਣ ਕਰਕੇ ਰਿਸ਼ਤਾ ਕਿਸੇ ਹੋਰ ਘਰ ਚਲਾ ਜਾਂਦਾ ਹੈ। ਇਸ ਤਰ੍ਹਾਂ ਉਨ੍ਹਾਂ ਦੇ ਪਿਆਰ ਵਿੱਚ ਇੱਕ ਨਵੀਂ ਉਲਝਣ ਪੈ ਜਾਂਦੀ ਹੈ ਜਿਸ ਚੋਂ ਨਿਕਲਣ ਲਈ ਉਹ ਅਨੇਕਾਂ ਯਤਨ ਕਰਦੇ ਹਨ ਜੋ ਦਰਸ਼ਕਾਂ ਨੂੰ ਆਪਣੇ ਨਾਲ ਜੋੜਦੇ ਫ਼ਿਲਮ ਦੇ ਦਿਲਚਸਪ ਪਹਿਲੂ ਹਨ।ਸ਼੍ਰੀ ਨਰੋਤਮ ਜੀ ਫ਼ਿਲਮ ਪ੍ਰੋਡਕਸ਼ਨ, ਨਿਊ ਏਰਾ ਫ਼ਿਲਮਜ਼ ਅਤੇ ਬਾਲੀਵੁੱਡ ਹਾਈਟਸ ਦੇ ਸਹਿਯੋਗ ਨਾਲ ਜ਼ੀ ਸਟੂਡੀਓਜ਼ ਦੁਆਰਾ ਪੇਸ਼ ਕੀਤੀ ਗਈ ਇਹ ਫਿਲਮ ਅੱਠ ਜੁਲਾਈ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ।

 

Tags: Pollywood , Entertainment , Actress , Cinema , Punjabi Films , Movie , Sohreyan Da Pind Aa Gaya , Ksshitij Chaudhary , Sargun Mehta , Jasmin Bajwa , Gurnam Bhullar , Mintu Kapa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD