Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਕਫੈੱਡ ਦੁਆਰਾ ਤਿਆਰ ਕੀਤੇ ਸ਼ਹਿਦ ਕੋਟੇਡ ‘ਕੌਰਨ ਫਲੇਕਸ` ਲਾਂਚ ਕੀਤੇ

ਰਾਜ ਦੀ ਸਹਿਕਾਰੀ ਲਹਿਰ ਅਤੇ ਖੇਤੀਬਾੜੀ ਆਧਾਰਤ ਅਰਥਚਾਰੇ ਨੂੰ ਮਜ਼ਬੂਤ ਕਰਨ ਵਾਲਾ ਕਦਮ ਦੱਸਿਆ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Honey Coated Corn Flakes, MARKFED, Markfed

Web Admin

Web Admin

5 Dariya News

ਚੰਡੀਗੜ੍ਹ , 02 Jul 2022

Last updated on: Jul 02, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਰਕਫੈੱਡ ਵੱਲੋਂ ਤਿਆਰ ਕੀਤੇ ਸ਼ਹਿਦ ਕੋਟੇਡ ‘ਕੌਰਨ ਫਲੇਕਸ’ ਲਾਂਚ ਕੀਤੇ। ਇੱਥੇ ਸਹਿਕਾਰਤਾ ਦਿਵਸ ਮੌਕੇ ਸ਼ਨਿੱਚਰਵਾਰ ਨੂੰ ਕੌਰਨ ਫਲੇਕਸ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਸੂਬੇ ਵਿੱਚ ਉੱਚ ਗੁਣਵੱਤਾ ਵਾਲੇ ਉਤਪਾਦ ਬਣਾਉਣ ਲਈ ਮਾਰਕਫੈੱਡ ਦੀ ਇੱਕ ਇਤਿਹਾਸਕ ਅਤੇ ਮਾਰਗ ਦਰਸ਼ਕ ਪਹਿਲ ਗਰਦਾਨਿਆ। ਉਨ੍ਹਾਂ ਕਿਹਾ ਕਿ ਆਪਣੀ ਗੁਣਵੱਤਾ ਅਤੇ ਸਵਾਦ ਕਾਰਨ ਮਾਰਕਫੈੱਡ ਦੇ ਉਤਪਾਦ ਵਿਸ਼ਵ ਭਰ ਵਿੱਚ ਪ੍ਰਸਿੱਧ ਹਨ। 

ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਵਸਤਾਂ ਮੁਹੱਈਆ ਕਰਵਾਉਣ ਲਈ ਮਾਰਕਫੈੱਡ ਨੇ ਹੁਣ ਸ਼ਹਿਦ ਕੋਟੇਡ ‘ਕੌਰਨ ਫਲੇਕਸ’ ਲਾਂਚ ਕੀਤੇ ਹਨ, ਜੋ ਕਿਸਾਨਾਂ ਅਤੇ ਖਪਤਕਾਰਾਂ ਦੋਵਾਂ ਲਈ ਲਾਹੇਵੰਦ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਬ੍ਰਾਂਡ ਅਤੇ ਅਥਾਹ ਸੰਭਾਵਨਾਵਾਂ ਕਾਰਨ ਮਾਰਕਫੈੱਡ ਸੂਬੇ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਦੇਣ ਲਈ ਅਜਿਹੀਆਂ ਪਹਿਲਕਦਮੀਆਂ ਰਾਹੀਂ ਸਾਰੀਆਂ ਸੰਭਾਵਨਾਵਾਂ ਤਲਾਸ਼ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਜਨਤਕ ਖੇਤਰ ਦੇ ਅਦਾਰੇ ਮਾਰਕਫੈੱਡ ਨੇ ਆਪਣੀਆਂ ਮਿਆਰੀ ਖੁਰਾਕੀ ਵਸਤਾਂ ਨਾਲ ਵਿਸ਼ਵ ਮੰਡੀ ਵਿੱਚ ਅਮਿੱਟ ਛਾਪ ਛੱਡੀ ਹੈ। 

ਉਨ੍ਹਾਂ ਆਸ ਪ੍ਰਗਟਾਈ ਕਿ ਇਹ ਨਵਾਂ ਲਾਂਚ ਕੀਤਾ ਗਿਆ ਗੁਣਵੱਤਾ ਭਰਪੂਰ ਉਤਪਾਦ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਦੀਆਂ ਮਿਆਰੀ ਖੁਰਾਕੀ ਜ਼ਰੂਰਤਾਂ ਨੂੰ ਪੂਰਾ ਕਰੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਿਰ ਕੀਤੀ ਕਿ ਇਹ ਸਵਾਦਲਾ ਉਤਪਾਦ ਸਿਰਫ਼ ਸੂਬੇ ਵਿੱਚ ਹੀ ਨਹੀਂ, ਸਗੋਂ ਦੇਸ਼ ਭਰ ਵਿੱਚ ਅਤੇ ਇੱਥੋਂ ਤੱਕ ਕਿ ਵਿਦੇਸ਼ਾਂ ਵਿੱਚ ਵੀ ਖਪਤਕਾਰਾਂ ਦੇ ਵੱਡੇ ਹਿੱਸੇ ਨੂੰ ਪਸੰਦ ਆਏਗਾ। 

ਮੁੱਖ ਮੰਤਰੀ ਨੇ ਇਸ ਪਹਿਲਕਦਮੀ ਲਈ ਮਾਰਕਫੈੱਡ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੂਬੇ ਦੀ ਸਹਿਕਾਰੀ ਲਹਿਰ ਅਤੇ ਖੇਤੀਬਾੜੀ ਆਧਾਰਤ ਅਰਥਚਾਰੇ ਨੂੰ ਮਜ਼ਬੂਤ ਕਰਨ ਵੱਲ ਇਕ ਵੱਡੀ ਪੁਲਾਂਘ ਹੈ। ਉਨ੍ਹਾਂ ਕਿਹਾ ਕਿ ਮਾਰਕਫੈੱਡ ਦੇ ਉਤਪਾਦਾਂ ਨੇ ਪਹਿਲਾਂ ਹੀ ਦੇਸ਼ ਵਿਆਪੀ ਬਾਜ਼ਾਰ ਵਿੱਚ ਆਪਣੀ ਵਿਲੱਖਣ ਪਛਾਣ ਬਣਾਈ ਹੋਈ ਹੈ ਅਤੇ ਹੁਣ ਇਸ ਉਤਪਾਦ ਰਾਹੀਂ ਅਦਾਰਾ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਦੇ ਯੋਗ ਹੋਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਪੈਦਾ ਹੋਈਆਂ ਵਸਤਾਂ ਤੋਂ ਤਿਆਰ ਇਹ ਉਤਪਾਦ ਜਲਦੀ ਹੀ ਹੋਰ ਉਤਪਾਦਾਂ ਵਾਂਗ ਲੋਕਾਂ ਵਿੱਚ ਹਰਮਨ ਪਿਆਰਾ ਹੋਵੇਗਾ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Honey Coated Corn Flakes , MARKFED , Markfed

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD