Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਗੁਰਦਾਸਪੁਰ ਤੋਂ 16 ਕਿਲੋ ਹੈਰੋਇਨ ਬਰਾਮਦ : ਪੰਜਾਬ ਰਾਹੀਂ ਨਸ਼ਿਆਂ ਦੀ ਤਸਕਰੀ ਲਈ ਜੰਮੂ ਬਣਿਆ ਨਵਾਂ ਅੱਡਾ

ਤਸਕਰਾਂ ਵਲੋਂ ਗਵਾਂਢੀ ਸੂਬੇ ਜੰਮੂ ਤੋਂ ਲਿਆਂਦੀ ਜਾ ਰਹੀ ਸੀ ਖੇਪ, ਜਾਂਚ ਤੋਂ ਬਾਅਦ ਤੱਥ ਆਏ ਸਾਹਮਣੇ

Crime News Punjab, Punjab Police, Police, Crime News, Gurdaspur Police, Gurdaspur, Mohnish Chawla

Web Admin

Web Admin

5 Dariya News

ਗੁਰਦਾਸਪੁਰ , 02 Jul 2022

Last updated on: Jul 02, 2022, 00:00 IST

ਗੁਰਦਾਸਪੁਰ ਜ਼ਿਲੇ ਤੋਂ 16 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਦੀ ਬਰਾਮਦਗੀ ਤੋਂ ਇਕ ਦਿਨ ਬਾਅਦ, ਇੰਸਪੈਕਟਰ ਜਨਰਲ ਆਫ ਪੁਲਸ (ਆਈ.ਜੀ.ਪੀ.) ਬਾਰਡਰ ਰੇਂਜ ਮੋਹਨੀਸ਼ ਚਾਵਲਾ ਨੇ ਸ਼ਨੀਵਾਰ ਨੂੰ ਦੱਸਿਆ ਕਿ ਸੂਬੇ ਦੀ ਭਾਰਤ-ਪਾਕਿ ਸਰਹੱਦ ਤੇ ਚੌਕਸੀ ਵਧਾਉਣ ਉਪਰੰਤ ਹੁਣ ਤਸਕਰਾਂ ਵਲੋਂ  ਗੁਆਂਢੀ ਰਾਜ ਜੰਮੂ ਅਤੇ ਕਸ਼ਮੀਰ ਵਿੱਚੋਂ ਨਸ਼ਿਆਂ ਦੀ ਖੇਪ ਲਿਆਉਣ ਨਵਾਂ ਰਾਹ ਬਣਾ ਲਿਆ ਗਿਆ ਹੈ।

ਗੁਰਦਾਸਪੁਰ ਤੋਂ 16 ਕਿਲੋ ਹੈਰੋਇਨ ਦੀ ਬਰਾਮਦਗੀ ਦੀ ਜਾਂਚ ਤੋਂ ਇਹ ਪਤਾ ਲੱਗਿਆ ਹੈ ਕਿ ਗਿ੍ਰਫਤਾਰ ਕੀਤੇ ਗਏ ਵਿਅਕਤੀ  ਨਸ਼ੇ ਦੀ ਇਸ ਖੇਪ ਨੂੰ ਪੰਜਾਬ ਵਿੱਚ ਲਿਆਉਣ ਲਈ  ਲਈ ਜੰਮੂ- ਪੰਜਾਬ ਵਾਲੀ ਨੈਸ਼ਨਲ ਹਾਈਵੇ ਦੀ ਵਰਤੋਂ ਕਰਦੇ ਹਨ। ਉਨਾਂ ਵਰਚੁਅਲ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਇਹ ਖੇਪ ਦੋ ਟੋਇਟਾ ਇਨੋਵਾ ਕਿ੍ਰਸਟਾ ਕਾਰਾਂ ਵਿੱਚ ਵਿਸ਼ੇਸ਼ ਤੌਰ ‘ਤੇ ਡਿਜਾਈਨ ਕੀਤੇ ਡੱਬਿਆਂ ਵਿੱਚ ਛੁਪਾ ਕੇ ਲਿਆਂਦੀ ਜਾ ਰਹੀ ਸੀ।

ਜ਼ਿਕਰਯੋਗ ਹੈ ਕਿ ਗੁਰਦਾਸਪੁਰ ਜ਼ਿਲਾ ਪੁਲਿਸ ਨੇ ਜੰਮੂ ਵਾਲੇ ਪਾਸੇ ਤੋਂ ਆ ਰਹੀਆਂ ਦੋ ਇਨੋਵਾ ਕਿ੍ਰਸਟਾ ਕਾਰਾਂ ਨੂੰ ਰੋਕ ਕੇ 16.80 ਕਿਲੋਗ੍ਰਾਮ ਹੈਰੋਇਨ (16 ਪੈਕਟਾਂ ਵਿੱਚ ਪੈਕ) ਬਰਾਮਦ ਕਰਕੇ ਚਾਰ ਸ਼ੱਕੀਆਂ ਨੂੰ ਗਿ੍ਰਫਤਾਰ ਕੀਤਾ ਹੈ। ਗਿ੍ਰਫਤਾਰ ਕੀਤੇ  ਵਿਅਕਤੀਆਂ ਦੀ ਸ਼ਨਾਖਤ ਮਨਜਿੰਦਰ ਸਿੰਘ ਉਰਫ ਮੰਨਾ (28), ਗੁਰਦਿੱਤ ਸਿੰਘ ਉਰਫ ਗਿੱਤਾ (35) ਅਤੇ ਭੋਲਾ ਸਿੰਘ (32) ਵਾਸੀਆਨ ਪਿੰਡ ਚੀਮਾ ਕਲਾਂ, ਤਰਨਤਾਰਨ ਅਤੇ ਕੁਲਦੀਪ ਸਿੰਘ ਉਰਫ ਗੀਵੀ ਉਰਫ ਕੀਪਾ (32) ਵਾਸੀ ਕਾਜੀ ਕੋਟ ਰੋਡ ਤਰਨਤਾਰਨ ਵਜੋਂ ਹੋਈ ਹੈ। 

ਪੁਲਿਸ ਨੇ ਰਜਿਸਟ੍ਰੇਸ਼ਨ ਨੰਬਰ ਪੀ.ਬੀ13ਬੀਐਫ 7613 ਅਤੇ ਪੀ.ਬੀ08-ਸੀ.ਐਕਸ-2171 ਵਾਲੀਆਂ ਦੋਵੇਂ ਇਨੋਵਾ ਕਿ੍ਰਸਟਾ ਕਾਰਾਂ ਨੂੰ ਵੀ ਜ਼ਬਤ ਕਰ ਲਿਆ ਹੈ । ਇਸ ਸਬੰਧੀੀ ਥਾਣਾ ਦੀਨਾਨਗਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21ਸੀ, 27-ਏ, 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਆਈ.ਜੀ.ਪੀ. ਮੋਹਨੀਸ਼ ਚਾਵਲਾ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਡਿਊਲ ਦੇ ਸਰਗਨਾ ਮਲਕੀਤ ਸਿੰਘ ਵਾਸੀ ਤਰਨਤਾਰਨ ਦੇ ਪਿੰਡ ਚੀਮਾਂ ਕਲਾਂ ਨੂੰ  ਵੀ ਨਾਮਜਦ ਕਰ ਲਿਆ ਹੈ, ਜਿਸ ਨੇ ਇਸ 16 ਕਿਲੋਗ੍ਰਾਮ ਦੀ ਖੇਪ ਨੂੰ ਹਾਸਲ ਕਰਨ ਲਈ ਆਪਣੇ ਚਾਰ ਸਾਥੀਆਂ ਨੂੰ ਜੰਮੂ ਭੇਜਿਆ ਸੀ। ਮਲਕੀਤ, ਜੋ ਪਹਿਲਾਂ ਵੀ ਇਸੇ ਤਰਾਂ ਦੀ ਵਿਧੀ ਵਰਤ ਕੇ ਲਗਭਗ ਪੰਜ ਵਾਰ ਅਜਿਹੀਆਂ ਖੇਪਾਂ ਦੀ ਕਾਰਵਾਈ ਨੂੰ ਅੰਜਾਮ ਦੇ ਚੁੱਕਾ ਹੈ, ਵਿਰੁੱਧ  ਐਨਡੀਪੀਐਸ ਐਕਟ ਤਹਿਤ ਤਿੰਨ ਕੇਸ ਦਰਜ ਹਨ। ਉਨਾਂ ਕਿਹਾ ਕਿ ਮਲਕੀਤ ਨੂੰ ਗਿ੍ਰਫਤਾਰ ਕਰਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।

ਆਈਜੀਪੀ ਨੇ ਕਿਹਾ ਕਿ ਜਾਂਚ ਦੌਰਾਨ ਪੰਜਾਬ ਵਿੱਚ ਇਨੀਂ ਦਿਨੀਂ ਪ੍ਰਚਲਿਤ ਅੰਤਰਰਾਜੀ ਤਸਕਰੀ ਲਈ ਵਰਤੇ ਜਾਂਦੇ ਢੰਗ ਦਾ ਖੁਲਾਸਾ ਹੋਇਆ ਹੈ, ਜਿਸ ਵਿੱਚ ਸਰਗਨਾਹ ਜੰਮੂ ਸਥਿਤ ਤਸਕਰਾਂ ਨਾਲ ਗੱਲਬਾਤ ਕਰਨ ਲਈ ਵਰਚੁਅਲ ਨੰਬਰਾਂ ਦੀ ਵਰਤੋਂ ਕਰਦੇ ਸਨ। ਆਈ.ਜੀ.ਪੀ.  ਬਾਰਡਰ ਰੇਂਜ ਨੇ ਕਿਹਾ, “ਜੰਮੂ ਵਾਲੇ ਪਾਸੇ ਤੋਂ ਪੰਜਾਬ ਤੱਕ ਨਸ਼ਿਆਂ ਦੀ ਤਸਕਰੀ ਦਾ ਇਹ ਤੀਜਾ ਅਜਿਹਾ ਮਾਮਲਾ ਹੈ ਜੋ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਸਾਹਮਣੇ ਆਇਆ ਹੈ, ਜਿਸ ਵਿੱਚ ਤਸਕਰਾਂ ਨੇ ਇੱਕੋ ਢੰਗ ਵਰਤਿਆ ਹੈ,”

ਜਿਕਰਯੋਗ ਹੈ ਕਿ ਪਠਾਨਕੋਟ ਪੁਲੀਸ ਨੇ  ਇਸ ਸਾਲ ਫਰਵਰੀ ਮਹੀਨੇ ਪੁਲਿਸ ਥਾਣਾ ਸੁਜਾਨਪੁਰ ਦੀ ਹਦੂਦ ਅੰਦਰ 12 ਕਿਲੋ ਹੈਰੋਇਨ ਦੀ ਭਾਰੀ ਬਰਾਮਦਗੀ ਦੇ ਅਜਿਹੇ ਦੋ ਮਾਮਲੇ ਦਰਜ ਕੀਤੇ ਗਏ ਸਨ। ਇਸੇ ਤਰਾਂ ਅੰਮਿ੍ਰਤਸਰ ਦਿਹਾਤੀ ਪੁਲਿਸ ਨੇ ਪਿਛਲੇ ਸਾਲ ਅਗਸਤ ਮਹੀਨੇ ਥਾਣਾ ਕੱਠੂਨੰਗਲ ਦੀ ਹਦੂਦ ਅੰਦਰੋਂ 21 ਕਿਲੋ ਹੈਰੋਇਨ ਸਮੇਤ 1.9 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ  ਸੀ।

ਜਿਕਰਯੋਗ ਹੈ ਕਿ ਨਸ਼ੇ ਦੀ ਤਸਕਰੀ ਨੂੰ ਅੰਜਾਮ ਦੇਣ ਦਾ ਇਹੋ ਤਰੀਕਾ ਜ਼ਿਲਾ ਪੁਲੀਸ ਗੁਰਦਾਸਪੁਰ ਵਲੋਂ ਕੀਤੀ ਗਈ ਐਫਆਈਆਰ ਨੰਬਰ 76, 16 ਅਗਸਤ,2022  ਦੀ ਤਫਤੀਸ਼ ਦੌਰਾਨ ਵੀ ਸਾਹਮਣੇ ਆਇਆ ਸੀ ਜਦੋਂ ਪੁਲਿਸ ਵਲੋਂ  ਕਾਲੀ ਥਾਰ  ਜੀਪ ਅਤੇ ਕ੍ਰੇਟਾ ਹੁੰਡਈ ਸਮੇਤ ਵਾਹਨਾਂ ਦੀ ਚੈਕਿੰਗ ਕਰਨ ਉਪਰੰਤ ਉਨਾਂ ਵਿਚ ਵੀ ਇਸੇ ਤਰਾਂ ਦੇ ਗੁਪਤ ਖੋਖਿਆਂ ( ਕਾਰ ਦੀ ਪਿਛਲੀ ਸੀਟ ਹੇਠਾਂ ਛੁਪਾਏੇ) ਦੀ ਵਰਤੋਂ ਕੀਤੀ ਗਈ ਸੀ। ਗੁਰਦਾਸਪੁਰ ਪੁਲੀਸ ਵੱਲੋਂ ਦੋਵੇਂ ਵਾਹਨ ਜ਼ਬਤ ਕਰ ਲਏ ਗਏ ਹਨ ਅਤੇ ਤਿੰਨ ਮੁਲਜਮਾਂ ਨੂੰ ਵੀ ਗਿ੍ਰਫਤਾਰ ਕੀਤਾ ਗਿਆ ਹੈ ਹਾਲਾਕਿ ਕੋਈ ਵੀ ਰਿਕਵਰੀ ਨਹੀਂ ਹੋਈ ਸੀ।

 

Tags: Crime News Punjab , Punjab Police , Police , Crime News , Gurdaspur Police , Gurdaspur , Mohnish Chawla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD