Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਚਿਤਕਾਰਾ ਯੂਨੀਵਰਸਿਟੀ ਵੱਲੋਂ ਸਟਾਰਟਅੱਪ ਈਕੋ ਸਿਸਟਮ ਦੇ ਮੋਹਰੀ ਸਮੀਰ ਗੁਗਲਾਨੀ ਨੂੰ ਡੀ.ਲਿੱਟ ਦੀ ਡਿਗਰੀ ਪ੍ਰਦਾਨ

ਯੂਨੀਵਰਸਿਟੀ ਦੇ ਚਾਂਸਲਰ ਡਾ ਅਸ਼ੋਕ ਚਿਤਕਾਰਾ ਅਤੇ ਪ੍ਰੋ ਚਾਂਸਲਰ ਡਾ ਮਧੂ ਚਿਤਕਾਰਾ ਨੇ ਸੌਂਪੀ ਡਿਗਰੀ

Chitkara University, Banur, Rajpura, Dr. Ashok K Chitkara,Chitkara Business School, Dr. Madhu Chitkara

Web Admin

Web Admin

5 Dariya News

ਬਨੂੜ/ਰਾਜਪੁਰਾ , 03 Jul 2022

Last updated on: Jul 03, 2022, 00:00 IST

ਚਿਤਕਾਰਾ ਯੂਨੀਵਰਸਿਟੀ ਨੇ ਸੁਪਰਮੋਰਫ਼ੀਅਸ ਦੇ ਸੰਸਥਾਪਕ ਸਮੀਰ ਗੁਗਲਾਨੀ ਨੂੰ ਡੀ.ਲਿੱਟ ਦੀ ਡਿਗਰੀ ਪ੍ਰਦਾਨ ਕੀਤੀ ਹੈ। ਯੂਨੀਵਰਸਿਟੀ ਨੇ ਸ੍ਰੀ ਗੁਗਲਾਨੀ ਨੂੰ ਡਾਕਟਰੇਟ ਦੀ ਇਹ ਡਿਗਰੀ ਵਿਉਪਾਰ, ਸਟਾਰਟ ਅੱਪ ਸਮਾਜ ਅਤੇ ਮਾਨਵਤਾ ਦੀ ਭਲਾਈ ਲਈ ਪਾਏ ਯੋਗਦਾਨ ਬਦਲੇ ਪ੍ਰਦਾਨ ਕੀਤੀ। ਚਿਤਕਾਰਾ ਬਿਜ਼ਨਿਸ ਸਕੂਲ ਦੇ ਫਾਈਨਾਂਸ ਅਤੇ ਬੈਕਿੰਗ, ਇਨਵੈਸਟਮੈਂਟ ਬੈਂਕਿੰਗ, ਮਾਰਕੀਟਿੰਗ, ਐਚਆਰ ਬਿਜ਼ਨਿਸ, ਅਨਾਲਟਿਕ ਹੈਲਥਕੇਅਰ ਅਤੇ ਮੈਨੇਜਮੈਂਟ ਦੇ 400 ਗਰੈਜੂਏਟਾਂ ਨੂੰ 17ਵੇਂ ਡਿਗਰੀ ਵੰਡ ਸਮਾਰੋਹ ਮੌਕੇ ਕਰਾਏ ਸਮਾਰੋਹ ਮੌਕੇ ਚਿਤਕਾਰਾ ਦੇ ਚਾਂਸਲਰ ਡਾ ਅਸ਼ੋਕ ਚਿਤਕਾਰਾ ਅਤੇ ਪ੍ਰੋ ਚਾਂਸਲਰ ਡਾ ਮਧੂ ਚਿਤਕਾਰਾ ਨੇ ਸਮੀਰ ਗੁਗਲਾਨੀ ਨੂੰ ਇਹ ਆਨਰੇਰੀ ਡਿਗਰੀ ਪ੍ਰਦਾਨ ਕੀਤੀ।

ਸੁਪਰਮੋਰਫੀਅਸ 700 ਤੋਂ ਵੱਧ ਮੈਂਬਰਾਂ ਵਾਲਾ ਇੱਕ ਸਮਾਜਿਕ ਡਿ੍ਰਵਨ ਇਨਵੈੱਸਟਮੈਂਟ ਪਲੇਟਫ਼ਾਰਮ ਹੈ, ਜਿਸ ਵਿੱਚ 65 ਤੋਂ ਵੱਧ ਨਿਵੇਸ਼ਕਾਂ ਦੇ ਪੋਰਟਫੋਲੀਓ ਹਨ। ਸ੍ਰੀ ਗੁਗਲਾਨੀ ਭਾਰਤ ਦੇ ਸਟਾਰਟਅੱਪ ਈਕੋ ਸਿਸਟਮ ਦੇ ਮੋਢੀਆਂ ਵਿੱਚੋਂ ਇੱਕ ਹੈ, ਜਿਸ ਨੇ ਦੋ ਦਹਾਕਿਆਂ ਤੋਂ ਵੀ ਘੱਟ ਸਮੇਂ ਦੇ ਅੰਦਰ ਸਟਾਰਟਅੱਪ ਨੂੰ ਬਦਲਿਆ ਹੈ। ਉਸ ਨੇ ਸਟਾਰਟਅੱਪ ਸਮਾਜ ਲਈ ਦੁਨੀਆਂ ਭਰ ਵਿੱਚ ਸਹਿਯੋਗੀ ਅਤੇ ਸਹਾਇਕ ਸਮਾਜਿਕ ਵਾਤਾਵਰਣ ਦਾ ਨਿਰਮਾਣ ਕੀਤਾ ਹੈ, ਤਾਂ ਕਿ ਉਹ ਅੱਗੇ ਤਰੱਕੀ ਕਰ ਸਕਣ।

ਇਸ ਮੌਕੇ ਬੋਲਦਿਆਂ ਸ੍ਰੀ ਗੁਗਲਾਨੀ ਨੇ ਨੌਜਵਾਨਾਂ ਨਾਲ ਆਪਣੀ ਯਾਤਰਾ ਅਤੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਆਪ ਉੱਤੇ ਵਿਸ਼ਵਾਸ ਕਰਨ ਅਤੇ ਅਟੁੱਟ ਸਮਰਪਣ ਤੇ ਜਨੂਨ ਨਾਲ ਆਪਣੀਆਂ ਇਛਾਵਾਂ ਦੀ ਪੂਰਤੀ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਮੈਂ ਮੋਰਫ਼ੀਅਸ ਅਤੇ ਸੁਪਰ ਮੋਰਫ਼ੀਅਸ ਵੱਲੋਂ ਇਹ ਸਨਮਾਨ ਸਵੀਕਾਰ ਕਰਦਾ ਹਾਂ। ਉਨ੍ਹਾਂ ਚਿਤਕਾਰਾ ਯੂਨੀਵਰਸਿਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਸਟਾਰਟਅੱਪ ਅਤੇ ਨਵੀਨਤਾ ਦੇ ਪਿਆਰ ਲਈ ਜਾਣੀ ਜਾਂਦੀ ਹੈ ਤੇ ਇਹ ਉਹਨ੍ਹਾਂ ਦਾ ਇੱਕ ਹੋਰ ਅਦਭੁਤ ਸੰਕੇਤ ਹੈ।

ਚਿਤਕਾਰਾ ਦੀ ਪ੍ਰੋ ਚਾਂਸਲਰ ਡਾ ਮਧੂ ਚਿਤਕਾਰਾ ਨੇ ਇਸ ਮੌਕੇ ਸਮੀਰ ਗੁਗਲਾਨੀ ਨੂੰ ਵਧਾਈ ਦਿੰਦਿਆਂ ਆਖਿਆ ਕਿ ਸ੍ਰੀ ਗੁਗਲਾਨੀ ਸਟਾਰਟਅੱਪ ਕਮਿਊਨਿਟੀ ਅਤੇ ਸਮਾਜ ਲਈ ਮਿਸਾਲੀ ਯੋਗਦਾਨ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਗਲਾਨੀ ਦਾ ਦਿ੍ਰਸ਼ਟੀਕੋਣ ਸਮਾਜ ਅਤੇ ਨੌਜਵਾਨਾਂ ਲਈ ਰੋਲ ਮਾਡਲ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਗਲਾਨੀ ਨੂੰ ਸਨਮਾਨਿਤ ਕਰਕੇ ਯੂਨੀਵਰਸਿਟੀ ਖੁਦ ਫ਼ਖਰ ਮਹਿਸੂਸ ਕਰ ਰਹੀ ਹੈ।

 

Tags: Chitkara University , Banur , Rajpura , Dr. Ashok K Chitkara , Chitkara Business School , Dr. Madhu Chitkara

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD