Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਹੱਦੀ ਸੂਬੇ ਪੰਜਾਬ ਵੱਲੋਂ ਸਕੂਲਾਂ ਅਤੇ ਕਾਲਜਾਂ ਵਿੱਚ ਐਨ.ਸੀ.ਸੀ. ਨੂੰ ਪ੍ਰਫੁੱਲਤ ਕਰਨ ਦਾ ਹੰਭਲਾ

ਕਿੱਤਾ-ਮੁਖੀ ਐਨ.ਸੀ.ਸੀ. ਵੱਲ ਨੌਜਵਾਨਾਂ ਦੀ ਰੁਚੀ ਵਧਾਉਣ ਲਈ ਭਾਰਤੀ ਫ਼ੌਜ ਨਾਲ ਰਾਬਤਾ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, National Cadet Corps, NCC, Indian Army, Lt. Gen. Gurbirpal Singh

Web Admin

Web Admin

5 Dariya News

ਚੰਡੀਗੜ੍ਹ , 05 Jul 2022

Last updated on: Jul 05, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀਆਂ ਸੂਬੇ ਦੇ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਖ਼ਾਸ ਕਰਕੇ ਭਾਰਤੀ ਫ਼ੌਜ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀਆਂ ਹਦਾਇਤਾਂ ਦੇ ਸਨਮੁਖ ਸੂਬਾ ਸਰਕਾਰ ਕਿੱਤਾਮੁਖੀ ਐਨ.ਸੀ.ਸੀ. ਨੂੰ ਸਕੂਲਾਂ-ਕਾਲਜਾਂ ਵਿੱਚ ਪ੍ਰਫੁੱਲਤ ਕਰਨ ਵੱਲ ਤਵੱਜੋ ਦੇ ਰਹੀ ਹੈ।ਹਥਿਆਰਬੰਦ ਸੈਨਾਵਾਂ ਵਿੱਚ ਕਰੀਅਰ ਬਣਾਉਣ ਲਈ ਨੌਜਵਾਨਾਂ ਦੀ ਐਨ.ਸੀ.ਸੀ. ਵਿੱਚ ਰੁਚੀ ਵਧਾਉਣ ਲਈ ਸਰਹੱਦੀ ਸੂਬੇ ਦੇ ਐਨ.ਸੀ.ਸੀ. ਯੂਨਿਟਾਂ ਅਤੇ ਐਨ.ਸੀ.ਸੀ. ਸਿਖਲਾਈ ਕੇਂਦਰਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਨਵੀਆਂ ਸਹੂਲਤਾਂ ਦੀ ਸਿਰਜਣਾ ਲਈ ਸਰਕਾਰ ਨੇ ਜਿੱਥੇ ਹਾਲੀਆ ਬਜਟ ਵਿੱਚ 5 ਕਰੋੜ ਰੁਪਏ ਰੱਖੇ ਹਨ, ਉਥੇ ਭਾਰਤੀ ਫ਼ੌਜ ਨਾਲ ਵੀ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।

ਇਸ ਉਦੇਸ਼ ਦੀ ਪੂਰਤੀ ਲਈ ਸਿੱਖਿਆ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਭਾਰਤੀ ਫ਼ੌਜ ਦੇ ਲੈਫਟੀਨੈਂਟ ਜਨਰਲ ਗੁਰਬੀਰਪਾਲ ਸਿੰਘ (ਏ.ਵੀ.ਐਸ.ਐਮ, ਵੀ.ਐਸ.ਐਮ.), ਡੀ.ਜੀ,  ਐਨ.ਸੀ.ਸੀ. ਡਾਇਰੈਕਟੋਰੇਟ, ਨਵੀਂ ਦਿੱਲੀ ਅਤੇ ਮੇਜਰ ਜਨਰਲ ਰਾਜੀਵ ਛਿੱਬਰ, ਸੈਨਾ ਮੈਡਲ, ਏ.ਡੀ.ਜੀ,  ਐਨ.ਸੀ.ਸੀ. ਡਾਇਰੈਕਟੋਰੇਟ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਛੱਤੀਸਗੜ੍ਹ) ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਐਨ.ਸੀ.ਸੀ. ਭਾਰਤੀ ਹਥਿਆਰਬੰਦ ਫ਼ੌਜਾਂ ਵਿੱਚ ਕਰੀਅਰ ਬਣਾਉਣ ਲਈ ਇਕ ਲਾਂਚਪੈਡ ਹੈ।

ਉਨ੍ਹਾਂ ਫ਼ੌਜ ਦੇ ਅਧਿਕਾਰੀਆਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਐਨ.ਸੀ.ਸੀ. ਯੂਨਿਟਾਂ ਅਤੇ ਸਿਖਲਾਈ ਕੇਂਦਰਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਗੰਭੀਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸੇ ਬਜਟ ਸੈਸ਼ਨ ਵਿੱਚ ਐਨ.ਸੀ.ਸੀ. ਯੂਨਿਟਾਂ ਅਤੇ ਸਿਖਲਾਈ ਕੇਂਦਰਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਨਵੀਆਂ ਸਹੂਲਤਾਂ ਦੀ ਸਿਰਜਣਾ ਲਈ 5 ਕਰੋੜ ਰੁਪਏ ਰਾਖਵੇਂ ਰੱਖੇ ਹਨ। ਮੰਤਰੀ ਨੇ ਫ਼ੌਜ ਦੇ ਅਧਿਕਾਰੀਆਂ ਨਾਲ ਐਨ.ਸੀ.ਸੀ. ਨਾਲ ਸਬੰਧਤ ਕਈ ਤਕਨੀਕੀ ਮੁੱਦੇ ਵੀ ਵਿਚਾਰੇ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , National Cadet Corps , NCC , Indian Army , Lt. Gen. Gurbirpal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD