Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਰਹੱਦੀ ਅਤੇ ਕੰਢੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਯੋਜਨਾ ਦਾ ਐਲਾਨ

ਪੰਜਾਬ ਵਿੱਚ ਸਰਹੱਦ ਪਾਰੋਂ ਘੁਸਪੈਠ ਰੋਕਣ ਲਈ ਸੂਬਾ ਸਰਕਾਰ ਪੂਰਨ ਤੌਰ ’ਤੇ ਸੰਵੇਦਨਸ਼ੀਲ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, MLAs Jasbir Singh Sandhu, Bhagwan Valmiki Dhunna Sahib Trust, Bhagwan Valmiki Tirath

Web Admin

Web Admin

5 Dariya News

ਅੰਮ੍ਰਿਤਸਰ , 05 Jul 2022

Last updated on: Jul 05, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਅਤੇ ਕੰਢੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਰੂਪ-ਰੇਖਾ ਤਿਆਰ ਕਰਨ ਦਾ ਐਲਾਨ ਕੀਤਾ ਹੈ।  ਮੁੱਖ ਮੰਤਰੀ ਅੱਜ ਇੱਥੇ ਭਗਵਾਨ ਵਾਲਮੀਕਿ ਧੁੰਨਾ ਸਾਹਿਬ ਟਰੱਸਟ ਵੱਲੋਂ ਭਗਵਾਨ ਵਾਲਮੀਕਿ ਤੀਰਥ ਵਿਖੇ ਲਵ-ਕੁਸ਼ ਅਤੇ ਗੁਰੂ ਗਿਆਨਨਾਥ ਦੇ ਜਨਮ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਸਨ।

 ਇਸ ਮੌਕੇ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੁਆਰਾ ਲਗਾਤਾਰ ਇਨ੍ਹਾਂ ਦੋਵੇਂ ਖੇਤਰਾਂ ਨੂੰ ਅਣਗੌਲੇ ਕਰਨ ਕਰਕੇ ਇਹ ਖੇਤਰ ਵਿਕਾਸ ਦੇ ਪੱਖ ਤੋਂ ਕਾਫੀ ਪਛੜ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਨ੍ਹਾਂ ਦੋਵਾਂ ਖੇਤਰਾਂ ਦੇ ਵਿਕਾਸ 'ਤੇ ਵਧੇਰੇ ਜ਼ੋਰ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਵਿਸਥਾਰਤ ਯੋਜਨਾ ਉਲੀਕੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਖੇਤਰਾਂ ਦਾ ਮੂੰਹ-ਮੁਹਾਂਦਰਾ ਸੰਵਾਰਿਆ ਜਾ ਸਕੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਰਹੱਦ ਪਾਰੋਂ ਹੋ ਰਹੀ ਘੁਸਪੈਠ ਨੂੰ ਰੋਕਣ ਲਈ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਇਸ ਮਕਸਦ ਲਈ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਅਤੇ ਹੋਰ ਏਜੰਸੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਭਗਵੰਤ ਮਾਨ ਨੇ ਸਰਹੱਦ ਪਾਰ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਾਅਦੇ ਨੂੰ ਪੂਰਾ ਕਰਨ ਵਾਸਤੇ ਵਸੀਲੇ ਜੁਟਾਉਣ ਲਈ ਪਹਿਲਾਂ ਹੀ ਯਤਨਸ਼ੀਲ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਹਾਲ ਹੀ ਵਿੱਚ ਇਨ੍ਹਾਂ ਦੋਵਾਂ ਪ੍ਰਮੁੱਖ ਖੇਤਰਾਂ ਲਈ ਬਜਟ ਵੀ ਵਧਾਇਆ ਹੈ। ਉਨ੍ਹਾਂ ਕਿਹਾ ਕਿ ਇਹ ਵਾਧੂ ਬਜਟ ਹੁਣ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਮੁਹੱਲਾ ਕਲੀਨਿਕ ਖੋਲ੍ਹਣ ਤੋਂ ਇਲਾਵਾ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਕਾਇਆਕਲਪ ਕਰਨ ’ਤੇ ਖਰਚ ਕੀਤਾ ਜਾਵੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਸ ਨਾਲ ਇਨ੍ਹਾਂ ਦੋਵਾਂ ਸੈਕਟਰਾਂ ਵਿੱਚ ਮਿਸਾਲੀ ਸੁਧਾਰ ਹੋਣਗੇ ਜਿਸ ਨਾਲ ਲੋਕਾਂ ਨੂੰ ਅਤਿ ਲੋੜੀਂਦੀ ਸਹਾਇਤਾ ਮਿਲੇਗੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ ਅਤੇ ਭਗਵਾਨ ਵਾਲਮੀਕਿ ਜੀ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ 'ਤੇ ਆਉਣ ਨੂੰ ਰੂਹਾਨੀ ਅਹਿਸਾਸ ਦੱਸਿਆ। ਭਗਵੰਤ ਮਾਨ ਨੇ ਲਵ-ਕੁਸ਼ ਅਤੇ ਗੁਰੂ ਗਿਆਨਨਾਥ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਹੋਰ ਵਿਕਾਸ ਸਬੰਧੀ ਸਾਰੇ ਮਸਲੇ ਛੇਤੀ ਹੀ ਟਰੱਸਟੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਹੱਲ ਕਰ ਲਏ ਜਾਣਗੇ। ਇਸ ਮੌਕੇ ਵਿਧਾਇਕ ਜਸਬੀਰ ਸਿੰਘ ਸੰਧੂ ਅਤੇ ਜਸਵਿੰਦਰ ਸਿੰਘ ਰਮਦਾਸ ਸਮੇਤ ਹੋਰ ਵੀ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , MLAs Jasbir Singh Sandhu , Bhagwan Valmiki Dhunna Sahib Trust , Bhagwan Valmiki Tirath

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD