Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਡੀਜੀਪੀ ਗੌਰਵ ਯਾਦਵ ਵੱਲੋਂ ਮੋਹਾਲੀ ਦੇ ਮਟੌਰ ਥਾਣੇ ਅਤੇ ਫੇਸ ਅੱਠ ਥਾਣੇ ਦਾ ਅਚਨਚੇਤ ਨਿਰੀਖਣ

ਗੈਂਗਸਟਰਵਾਦ ਅਤੇ ਨਸ਼ਿਆਂ ਦਾ ਪੰਜਾਬ ਵਿਚੋਂ ਸਫਾਇਆ ਕਰਨਾ ਮੁੱਖ ਏਜੰਡਾ : ਗੌਰਵ ਯਾਦਵ

Gaurav Yadav, Punjab Police, Police, Punjab Admin, Director General of Police Punjab, DGP Punjab, Gurpreet Singh Bhullar, Vivek Sheel

Web Admin

Web Admin

5 Dariya News

ਐਸ.ਏ.ਐਸ. ਨਗਰ , 05 Jul 2022

Last updated on: Jul 05, 2022, 00:00 IST

ਪੰਜਾਬ ਪੁਲੀਸ ਦੇ ਨਵ ਨਿਯੁਕਤ ਡੀਜੀਪੀ ਗੌਰਵ ਯਾਦਵ ਵੱਲੋਂ ਅੱਜ ਮੋਹਾਲੀ ਦੇ ਮਟੌਰ ਥਾਣੇ ਅਤੇ ਫੇਜ਼ ਅੱਠ ਥਾਣੇ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ੍ਰੀ  ਗੁਰਪ੍ਰੀਤ ਸਿੰਘ ਭੁੱਲਰ ਡੀਆਈਜੀ ਰੂਪਨਗਰ ਰੇਂਜ, ਸ੍ਰੀ ਵਿਵੇਕ ਸ਼ੀਲ ਸੋਨੀ ਐੱਸਐੱਸਪੀ ਐਸਏਐਸ ਨਗਰ ਮੌਜੂਦ ਸਨ lਡੀਜੀਪੀ ਸ੍ਰੀ ਗੌਰਵ ਯਾਦਵ ਵੱਲੋਂ ਮਟੌਰ ਥਾਣੇ ਅਤੇ ਫੇਜ਼ ਅੱਠ ਸਥਿਤ ਥਾਣੇ ਦੇ ਮਾਲਖਾਨੇ, ਬੈਰਕਾਂ ਅਤੇ ਕੰਟੀਨ ਆਦਿ ਦਾ ਨਿਰੀਖਣ ਕੀਤਾ ਗਿਆ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਵੀ ਜਾਣਕਾਰੀ ਲਈ ਗਈ l

ਇਸ ਮੌਕੇ ਆਪਣੀ ਇਸ ਅਚਨਚੇਤ ਚੈਕਿੰਗ ਦਾ ਮਹੱਤਵ ਦੱਸਦੇ ਹੋਏ ਡੀਜੀਪੀ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੀ ਇਹ ਕੋਸ਼ਿਸ਼ ਸੀ ਕਿ ਉਹ ਖ਼ੁਦ ਆਪ ਥਾਣਿਆਂ ਵਿੱਚ ਜਾ ਕੇ ਪੁਲੀਸ ਫੋਰਸ ਦੀ ਵਰਕਿੰਗ ਨੂੰ ਚੈੱਕ ਕਰਨ ਅਤੇ ਵੇਖਣ ਕਿ ਜੇਕਰ ਕਿਤੇ ਕੋਈ ਕਮੀ ਹੈ ਤਾਂ ਉਸ ਨੂੰ ਪਹਿਲ ਦੇ ਆਧਾਰ ਤੇ ਦਰੁਸਤ ਕੀਤਾ ਜਾ ਸਕੇ l ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਫੋਰਸ ਦੀਆਂ ਇਹ ਪ੍ਰਾਥਮਿਕਤਾਵਾਂ ਹਨ ਕਿ ਡਰੱਗਜ਼ ਦੇ ਖ਼ਿਲਾਫ਼ ਗੈਂਗਸਟਰਵਾਦ ਦੇ ਖ਼ਿਲਾਫ਼ ਢੁੱਕਵੀਂ ਕਾਰਵਾਈ ਕਰ ਕੇ ਇਸ ਨੂੰ ਪੰਜਾਬ ਵਿੱਚੋਂ ਜੜ੍ਹ ਤੋਂ ਖਤਮ ਕਰਨਾ ਅਤੇ ਪੰਜਾਬ ਦੇ ਵਸਨੀਕਾਂ ਨੂੰ ਉੱਤਮ ਕਾਨੂੰਨ ਤੇ ਵਿਵਸਥਾ ਦੇਣਾ l 

ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਇਹ ਏਜੰਡਾ ਰਹੇਗਾ ਕਿ ਪੰਜਾਬ ਪੁਲਿਸ ਦੀ ਬੇਸਿਕ ਪੁਲੀਸਿੰਗ ਨੂੰ ਦਰੁਸਤ ਕੀਤਾ ਜਾਵੇ ਅਤੇ ਪੁਲੀਸ ਤੇ ਆਮ ਨਾਗਰਿਕਾਂ ਨਾਲ ਸਬੰਧਾਂ ਨੂੰ ਹੋਰ ਬਿਹਤਰ ਬਣਾਇਆ ਜਾਵੇ l ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਵੀ ਪੁਲੀਸ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਮੁੱਖ ਤੌਰ ਤੇ ਨਸ਼ਿਆਂ ਅਤੇ ਗੈਂਗਸਟਰਵਾਦ ਨੂੰ ਪੰਜਾਬ ਵਿੱਚੋਂ ਜੜ੍ਹੋਂ ਖ਼ਤਮ ਕਰਨਾ ਹੈ ਜਿਸ ਵਿੱਚ ਉਹ ਦਿਨ ਰਾਤ ਲੱਗੇ ਹੋਏ ਹਨ ਅਤੇ ਇਸ ਦਾ ਖਾਤਮਾ ਛੇਤੀ ਹੀ ਪੰਜਾਬ ਵਿੱਚ ਕਰ ਦੇਣਗੇ l

 

Tags: Gaurav Yadav , Punjab Police , Police , Punjab Admin , Director General of Police Punjab , DGP Punjab , Gurpreet Singh Bhullar , Vivek Sheel

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD