Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੰਢੀ ਨਹਿਰ (ਤਲਵਾੜਾ-ਬਲਾਚੌਰ) ਪ੍ਰਾਜੈਕਟ ਸੰਬੰਧੀ ਕਿਸਾਨ ਜਥੇਬੰਦੀਆਂ ਦੀ ਮੰਗ ਨੂੰ ਤਕਨੀਕੀ ਪੱਧਰ ‘ਤੇ ਵਿਚਾਰਿਆ ਜਾਵੇਗਾ

ਕਿਸਾਨ ਜਥੇਬੰਦੀਆਂ ਵੱਲੋਂ ਪ੍ਰਾਜੈਕਟ ਨਾਲ ਸਬੰਧਤ ਮਸਲਿਆਂ ਬਾਰੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨਾਲ ਮੁਲਾਕਾਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Talwara, Balachaur, Tanda Jasbir Singh Raja Gill

Web Admin

Web Admin

5 Dariya News

ਚੰਡੀਗੜ੍ਹ , 05 Jul 2022

Last updated on: Jul 05, 2022, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਜਥੇਬੰਦੀਆਂ ਦੀ ਮੰਗ ਨੂੰ ਤਕਨੀਕੀ ਪੱਧਰ ‘ਤੇ ਵਿਚਾਰ ਕੇ ਕੰਢੀ ਨਹਿਰ (ਤਲਵਾੜਾ-ਬਲਾਚੌਰ) ਪ੍ਰਾਜੈਕਟ ਨੂੰ ਮੁਕੰਮਲ ਕਰੇਗੀ। ਪੰਜਾਬ ਦੇ ਕੰਢੀ ਖੇਤਰ ਦੇ ਬਰਾਨੀ ਰਕਬੇ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਉਸਾਰੇ ਜਾ ਰਹੇ ਕੰਢੀ ਨਹਿਰ (ਤਲਵਾੜਾ-ਬਲਾਚੌਰ) ਪ੍ਰਾਜੈਕਟ ਨਾਲ ਸਬੰਧਤ ਕੁੱਝ ਮਸਲਿਆਂ ਬਾਰੇ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਨੇ ਅੱਜ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨਾਲ ਮੁਲਾਕਾਤ ਕੀਤੀ।

ਕਿਸਾਨਾਂ ਦੀ ਮੰਗ ਨੂੰ ਤਕਨੀਕੀ ਪੱਧਰ ‘ਤੇ ਵਿਚਾਰਨ ਦਾ ਭਰੋਸਾ ਦਿੰਦਿਆਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਤਰਜੀਹ ਹੈ ਕਿ ਪੰਜਾਬ ਨਾਲ ਸਬੰਧਤ ਮਸਲੇ ਲੋਕ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਕੰਡੀ ਨਹਿਰ ਮੁਕੇਰੀਆਂ ਹਾਈਡਲ ਚੈਨਲ ਤੋੰ ਨਿਕਲ ਕੇ ਪਹਾੜੀਆਂ ਦੇ ਨਾਲ-ਨਾਲ ਬਲਾਚੌਰ ਤੱਕ ਆਉਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਨਹਿਰ ਦੀ ਉਸਾਰੀ ਦੋ ਪੜ੍ਹਾਵਾਂ ‘ਚ ਕੰਡੀ ਏਰੀਏ ਦੇ ਬਰਾਨੀ ਰਕਵੇ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੀ ਗਈ ਸੀ।

 ਉਨ੍ਹਾਂ ਦੱਸਿਆ ਕਿ ਇਹ ਨਹਿਰ ਹੁਸ਼ਿਆਰਪੁਰ ਜ਼ਿਲ੍ਹੇ ਦੇ 215 ਪਿੰਡਾਂ ਦੇ 19867 ਹੈਕਟੇਅਰ ਰਕਵੇ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕੰਡੀ ਨਹਿਰ ਸਟੇਜ-2 ਲਗਭੱਗ 60 ਕਿਲੋਮੀਟਰ ਤੋਂ ਲਗਭੱਗ 130 ਕਿਲੋਮੀਟਰ ਜੋ ਕਿ ਹੁਸ਼ਿਆਰਪੁਰ  ਤੋਂ ਬਲਾਚੌਰ ਤੱਕ ਉਸਾਰੀ ਗਈ ਹੈ,  ਹੁਸ਼ਿਆਰਪੁਰ ਜ਼ਿਲ੍ਹੇ ਦੇ 146 ਪਿੰਡਾਂ ਦੇ 16270 ਹੈੱਕਟੇਅਰ ਬਰਾਨੀ ਰਕਵੇ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 72 ਪਿੰਡਾਂ ਦੇ 13257 ਹੈਕਟੇਅਰ ਬਰਾਨੀ ਰਕਵੇ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕਰਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੁਰਾਣੀ ਉਸਾਰੀ ਅਤੇ ਬੀਤਦੇ ਸਮੇਂ ਦੇ ਨਾਲ ਕੰਡੀ ਸਟੇਜ-1 ਦੀ ਲਾਈਨਿੰਗ ਡੈਮੇਜ ਹੋ ਗਈ ਸੀ, ਜਿਸ ਕਾਰਨ ਪਾਣੀ ਦਾ ਰਸਾਅ ਵੱਧਣ ਨਾਲ ਅਤੇ ਕੈਨਾਲ ਦੀ ਪੂਰੀ ਸਮਰੱਥਾ ਨਾਲ ਨਾ ਚੱਲਣ ਕਰਕੇ ਤਤਕਾਲੀ ਸਰਕਾਰ ਵੱਲੋਂ ਕੰਡੀ ਕਨਾਲ ਦੀ ਪੁਰਾਣੀ ਲਾਈਨਿੰਗ ਤੋੜ ਕੇ ਐਚ.ਡੀ.ਪੀ. ਈ.ਫਿਲਮ ਨਾਲ ਨਵੀ ਕੰਕਰੀਟ ਲਾਈਨਿੰਗ ਕਰਨ ਦਾ ਫੈਸਲਾ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਕੰਡੀ ਨਹਿਰ ਦੀ ਕੰਕਰੀਟ ਰੀਲਾਈਨਿੰਗ ਦੇ ਸਟੇਜ-1 ਦਾ ਕੰਮ ਆਰ.ਡੀ. 0 ਤੋਂ ਲਗਭਗ 32 ਕਿਲੋਮੀਟਰ ਤੱਕ ਮੁਕੰਮਲ ਹੋ ਚੁੱਕਾ ਹੈ। ਇਸ ਨਹਿਰ ਦੀ ਆਰ.ਡੀ. 32 ਕਿੱਲੋਮੀਟਰ ਤੋਂ ਲਗਭਗ 47 ਕਿਲੋਮੀਟਰ ਤੱਕ ਕੰਮ ਪ੍ਰਗਤੀ ਅਧੀਨ ਹੈ। 

ਜ਼ਿਕਰਯੋਗ ਹੈ ਕਿ ਇਸ ਕੰਮ ਨੂੰ ਕੰਡੀ ਨਹਿਰ ਦੇ ਨਾਲ ਲੱਗਦੇ ਪਿੰਡਾਂ ਦੇ ਵਸਨੀਕਾਂ ਵੱਲੋਂ ਰੋਕ ਦਿਤਾ ਗਿਆ ਹੈ ਅਤੇ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਕੰਡੀ ਨਹਿਰ ਦੇ ਬੈੱਡ ਵਿਚ ਕੰਕਰੀਟ ਲਾਈਨਿੰਗ ਨਾ ਕੀਤੀ ਜਾਵੇ। ਉਨ੍ਹਾਂ ਦਾ ਤਰਕ ਇਹ ਹੈ ਕਿ ਜੇਕਰ ਵਿਭਾਗ ਵੱਲੋਂ ਬੈੱਡ ਦੀ ਕੰਕਰੀਟ ਲਾਈਨਿੰਗ ਕੀਤੀ ਜਾਂਦੀ ਹੈ ਅਤੇ ਐਚ.ਡੀ.ਪੀ.ਈ. ਫਿਲਮ ਪਾਈ ਜਾਂਦੀ ਹੈ ਤਾਂ ਇਸ ਨਾਲ ਪਾਣੀ ਦੀ ਰੀਚਾਜਿੰਗ ਬੰਦ ਹੋ ਜਾਵੇਗੀ ਅਤੇ ਧਰਤੀ ਥੱਲੇ ਦੇ ਪਾਣੀ ਦਾ ਪੱਧਰ ਹੋਰ ਨੀਵਾ ਚਲੇ ਜਾਵੇਗਾ, ਜਿਸ ਨਾਲ ਭਵਿੱਖ ਵਿਚ ਪਿੰਡਾਂ ਵਿਚ ਪਾਣੀ ਦੀ ਦਿੱਕਤ ਆ ਜਾਵੇਗੀ।

ਸ੍ਰੀ ਜਿੰਪਾ ਨੇ ਕਿਹਾ ਕਿ ਕੁਦਰਤੀ ਸਾਧਨ ਪਾਣੀ ਦੀ ਜ਼ਰੂਰਤ ਹਰ ਖੇਤਰ ‘ਚ ਲੋੜੀਂਦੀ ਹੈ, ਉਹ ਭਾਵੇਂ ਖੇਤੀ ਹੋਵੇ, ਉਦਯੋਗ ਹੋਣ ਜਾਂ ਇਨਸਾਨ ਹੋਣ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨਵੇਂ ਬਣਾਏ ਜਾਣ ਵਾਲੇ ਪ੍ਰਾਜੈਕਟਾਂ ਅਤੇ ਪੁਰਾਣੇ ਚਲ ਰਹੇ ਪ੍ਰਾਜੈਕਟਾਂ ਨੂੰ ਤਕਨੀਕੀ ਪੱਧਰ ‘ਤੇ ਵਿਚਾਰ ਕੇ ਫੈਸਲੇ ਕਰੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਫੈਸਲਿਆਂ ਵਿੱਚ ਇਲਾਕੇ/ਖੇਤਰਾਂ ਦੀਆਂ ਲੋੜਾਂ ਤੇ ਹਿੱਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। 

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Talwara , Balachaur , Tanda Jasbir Singh Raja Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD