Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਯੂ.ਆਈ.ਡੀ.ਏ.ਆਈ. ਵੱਲੋਂ ਜਲੰਧਰ ’ਚ ਆਧਾਰ ਰਜਿਸਟ੍ਰੇਸ਼ਨ ਦੀ ਸਮੀਖਿਆ

ਡਿਪਟੀ ਡਾਇਰੈਕਟਰ ਜਨਰਲ ਨੇ 0-5 ਤੇ 5-18 ਸਾਲ ਉਮਰ ਵਰਗ ਦੀ ਰਜਿਸਟ੍ਰੇਸ਼ਨ ’ਚ ਤੇਜ਼ੀ ਲਿਆਉਣ ਦੀ ਲੋੜ ’ਤੇ ਦਿੱਤਾ ਜ਼ੋਰ

DC Jalandhar, Ghanshyam Thori, Jalandhar, Deputy Commissioner Jalandhar, UIDAI, Unique Identification Authority of India, Bhawna Garg

Web Admin

Web Admin

5 Dariya News

ਜਲੰਧਰ , 05 Jul 2022

Last updated on: Jul 05, 2022, 00:00 IST

ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ (ਯੂ.ਆਈ.ਡੀ.ਏ.ਆਈ.) ਦੇ ਡਿਪਟੀ ਡਾਇਰੈਕਟਰ ਜਨਰਲ ਭਾਵਨਾ ਗਰਗ ਨੇ ਮੰਗਲਵਾਰ ਨੂੰ ਜ਼ਿਲ੍ਹੇ ਵਿੱਚ ਆਧਾਰ ਰਜਿਸਟ੍ਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ 0-5 ਸਾਲ ਅਤੇ 5-18 ਸਾਲ ਉਮਰ ਵਰਗ ਦੀ ਰਜਿਸਟ੍ਰੇਸ਼ਨ ’ਚ ਤੇਜ਼ੀ ਲਿਆਉਣ ਦੀ ਲੋੜ 'ਤੇ ਜ਼ੋਰ ਦਿੱਤਾ।

ਡਿਪਟੀ ਡਾਇਰੈਕਟਰ ਜਨਰਲ, ਜਿਨ੍ਹਾਂ ਨਾਲ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੀ ਮੌਜੂਦ ਸਨ, ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਆਧਾਰ ਰਜਿਸਟ੍ਰੇਸ਼ਨ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਇਹ ਜ਼ਿਕਰ ਕਰਦਿਆਂ ਕਿ ਜ਼ਿਲ੍ਹੇ ਵਿੱਚ ਕੁੱਲ 177 ਆਧਾਰ ਐਨਰੋਲਮੈਂਟ ਕੇਂਦਰ ਕੰਮ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਆਂਗਨਵਾੜੀ ਕੇਂਦਰਾਂ ਅਤੇ ਸਕੂਲਾਂ ਵਿੱਚ ਵਧੇਰੇ ਆਧਾਰ ਐਨਰੋਲਮੈਂਟ ਕਿੱਟਾਂ ਨੂੰ ਕਾਰਜਸ਼ੀਲ ਬਣਾਇਆ ਜਾਵੇ ਤਾਂ ਜੋ 18 ਸਾਲ ਤੋਂ ਘੱਟ ਉਮਰ ਦੀ ਆਬਾਦੀ ਨੂੰ ਜਲਦੀ ਕਵਰ ਕੀਤਾ ਜਾ ਸਕੇ।

ਭਾਵਨਾ ਗਰਗ ਨੇ 5 ਅਤੇ 15 ਸਾਲ ਦੀ ਉਮਰ ਦੇ ਹੋਣ ’ਤੇ ਬੱਚਿਆਂ ਦੇ ਲਾਜ਼ਮੀ ਬਾਇਓਮੈਟ੍ਰਿਕਸ ਫਿੰਗਰ ਪ੍ਰਿੰਟਸ ਅਤੇ ਆਇਰਿਸ ਸਕੈਨ ਨੂੰ ਅਪਡੇਟ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਆਧਾਰ ਵਿੱਚ ਨਾਮ, ਜਨਮ ਮਿਤੀ, ਲਿੰਗ ਅਤੇ ਪਤੇ ਵਿੱਚ ਅਪਡੇਟ/ਸੁਧਾਰ ਲਈ  50 ਰੁਪਏ ਅਤੇ ਫੋਟੋ ਜਾਂ ਆਇਰਿਸ ਜਾਂ ਫਿੰਗਰਪ੍ਰਿੰਟ ਅਪਡੇਟ ਕਰਨ ਲਈ 100 ਰੁਪਏ ਫੀਸ ਲਈ ਜਾਂਦੀ ਹੈ । ਉਨ੍ਹਾਂ ਕਿਹਾ ਕਿ ਜ਼ਿਆਦਾ ਪੈਸੇ ਵਸੂਲ ਕੀਤੇ ਜਾਣ ਦੀ ਸੂਰਤ ਵਿੱਚ ਲੋਕ ਟੋਲ ਫਰੀ ਨੰਬਰ 1947 'ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਡਿਪਟੀ ਡਾਇਰੈਕਟਰ ਜਨਰਲ ਨੇ ਕਿਹਾ ਕਿ ਲੋਕਾਂ ਨੂੰ ਆਧਾਰ ਐਨਰੋਲਮੈਂਟ/ਅੱਪਡੇਟ ਕਰਦੇ ਸਮੇਂ ਆਪਣੇ ਵੇਰਵਿਆਂ ਦੀ ਧਿਆਨ ਨਾਲ ਜਾਂਚ ਕਰਨੀ ਚਾਹੀਦੀ ਹੈ ਕਿਉਂਕਿ ਆਧਾਰ ਵਿੱਚ ਨਾਮ, ਜਨਮ ਮਿਤੀ ਅਤੇ ਲਿੰਗ ਵਰਗੇ ਵੇਰਵਿਆਂ ਨੂੰ ਅਪਡੇਟ ਕਰਨ ਦੀ ਇੱਕ ਸੀਮਾ ਹੈ। ਉਨ੍ਹਾਂ ਦੱਸਿਆ ਕਿ ਆਧਾਰ ਵਿੱਚ ਨਾਮ ਦੋ ਵਾਰ ਅਤੇ ਜਨਮ ਮਿਤੀ ਇੱਕ ਵਾਰ ਅਪਡੇਟ ਕੀਤੀ ਜਾ ਸਕਦੀ ਹੈ ਜਦਕਿ ਲਿੰਗ ਸਬੰਧੀ ਵੇਰਵੇ ਨੂੰ ਇਕ ਵਾਰ ਠੀਕ ਕੀਤਾ ਜਾ ਸਕਦਾ ਹੈ। 

ਉਨ੍ਹਾਂ ਇਹ ਵੀ ਦੱਸਿਆ ਕਿ ਆਧਾਰ ਉਨ੍ਹਾਂ ਨਿਵਾਸੀਆਂ ਨੂੰ ਜਾਣਕਾਰੀ ਖੁਦ ਅਪਡੇਟ ਕਰਨ ਦੀ ਸਹੂਲਤ ਵੀ ਪ੍ਰਦਾਨ ਕਰਦਾ ਹੈ, ਜੋ ਕਿ ਆਧਾਰ ਵਿੱਚ ਨਾਮ, ਲਿੰਗ, ਜਨਮ ਮਿਤੀ ਅਤੇ ਪਤੇ ਸਮੇਤ ਜਨਸੰਖਿਆ ਸਬੰਧੀ ਵੇਰਵੇ ਆਨਲਾਈਨ ਅਪਡੇਟ ਕਰਨਾ ਚਾਹੁੰਦੇ ਹਨ । ਉਨ੍ਹਾਂ ਦੱਸਿਆ ਕਿ ਇਹ ਵੇਰਵੇ ਆਨਲਾਈਨ ਅਪਡੇਟ ਕਰਨ ਲਈ ਵਸਨੀਕ ਦਾ ਮੋਬਾਇਲ ਨੰਬਰ ਆਧਾਰ ਵਿੱਚ ਰਜਿਸਟਰਡ ਹੋਣਾ ਜ਼ਰੂਰੀ ਹੈ । 

ਉਨ੍ਹਾਂ ਦੱਸਿਆ ਕਿ ਨਿਵਾਸੀ 50 ਰੁਪਏ ਦੀ ਫੀਸ ਅਦਾ ਕਰਕੇ ਯੂ.ਆਈ.ਡੀ.ਏ.ਆਈ. ਦੀ ਵੈੱਬਸਾਈਟ ਤੋਂ ਆਧਾਰ ਪੀ.ਵੀ.ਸੀ. ਕਾਰਡ ਮੰਗਵਾ ਸਕਦੇ ਹਨ। ਨਿਵਾਸੀ ਆਪਣੇ ਮੋਬਾਈਲ ਫੋਨਾਂ 'ਤੇ ਐਮਆਧਾਰ (mAadhaar) ਡਾਊਨਲੋਡ ਕਰ ਸਕਦੇ ਹਨ, ਜਿਸ ਨਾਲ ਨਾ ਸਿਰਫ਼ ਉਹ ਆਪਣੇ ਮੋਬਾਇਲ ਫ਼ੋਨਾਂ 'ਚ ਆਧਾਰ ਰੱਖ ਸਕਦੇ ਹਨ ਸਗੋਂ ਕਈ ਆਨਲਾਈਨ ਆਧਾਰ ਸੇਵਾਵਾਂ ਪ੍ਰਾਪਤ ਕਰਨ ਵਿੱਚ ਵੀ ਮਦਦ ਪ੍ਰਾਪਤ ਕਰ ਸਕਦੇ ਹਨ।

ਇਸ ਦੌਰਾਨ ਘਨਸ਼ਿਆਮ ਥੋਰੀ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਦਿੱਤੇ ਕੰਮਾਂ ਨੂੰ ਨਿਰਧਾਰਿਤ ਸਮੇਂ ਵਿੱਚ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ।ਇਸ ਮੌਕੇ ਡੀ.ਆਈ.ਓ., ਐਨ.ਆਈ.ਸੀ. ਰਣਜੀਤ ਸਿੰਘ, ਡੀ.ਐਫ.ਐਸ.ਸੀ. ਹਰਵੀਨ ਕੌਰ, ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ, ਡੀ.ਐਮ. ਸੇਵਾ ਕੇਂਦਰ ਹਰਪ੍ਰੀਤ ਸਿੰਘ ਆਦਿ ਮੌਜੂਦ ਸਨ।

 

Tags: DC Jalandhar , Ghanshyam Thori , Jalandhar , Deputy Commissioner Jalandhar , UIDAI , Unique Identification Authority of India , Bhawna Garg

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD