Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਰਾਜ ਸਰਕਾਰ ਵੱਲੋ ਪਿਛਲੇ ਬਜ਼ਟ ਦੇ ਮੁਕਾਬਲੇ ਸਿੱਖਿਆ ਦੇ ਖੇਤਰ ’ਚ 16.27 ਫੀਸਦੀ ਦਾ ਕੀਤਾ ਵਾਧਾ : ਵਿਧਾਇਕ ਬੁੱਧ ਰਾਮ

ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਹੋਰ ਸੁਵਿਧਾਵਾਂ ਲਈ ਫੰਡਾਂ ਦੀ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ : ਗੁਰਪ੍ਰੀਤ ਸਿੰਘ ਬਣਾਂਵਾਲੀ

Gurpreet Singh Banawali, Sardulgarh, AAP, Aam Aadmi Party, Aam Aadmi Party Punjab, AAP Punjab, DC Mansa, Deputy Commissioner Mansa, Jaspreet Singh

Web Admin

Web Admin

5 Dariya News

ਮਾਨਸਾ , 06 Jul 2022

Last updated on: Jul 06, 2022, 00:00 IST

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰਵੀਂ ਜਮਾਤ ਦੇ ਨਤੀਜ਼ਿਆ ਦੌਰਾਨ ਜ਼ਿਲ੍ਹਾ ਮਾਨਸਾ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਅੰਦਰ ਪਹਿਲੀ, ਦੂਜੀ ਅਤੇ ਤੀਜੇ ਸਥਾਨ ਲੈਣ ਅਤੇ ਮੈਰਿਟ ’ਚ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ ਪ੍ਰੋਗਰਾਮ ਰੱਖਿਆ ਗਿਆ। ਪ੍ਰੋਗਰਾਮ ਦੌਰਾਨ ਵਿਸ਼ੇਸ ਤੌਰ ਹਲਕਾ ਵਿਧਾਇਕ ਬੁਢਲਾਡਾ ਪਿ੍ਰੰਸੀਪਲ ਬੁੱਧ ਰਾਮ, ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਬੁੱਧ ਰਾਮ ਨੇ 12ਵੀਂ ਜਮਾਤ ਦੇ ਆਏ ਨਤੀਜ਼ਿਆ ਦੌਰਾਨ ਪੰਜਾਬ ਭਰ ’ਚ ਮੈਰਿਟ ਸੂਚੀ ’ਚ ਆਉਣ ਵਾਲੇ ਜਿਲ੍ਹਾ ਮਾਨਸਾ ਦੇ 15 ਵਿਦਿਆਰਥੀਆਂ ਸਮੇਤ ਮਾਪਿਆ, ਸਕੂਲ ਮੁਖੀਆ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋ ਪਿਛਲੇ ਬਜ਼ਟ ਦੇ ਮੁਕਾਬਲੇ ਸਿੱਖਿਆ ਦੇ ਖੇਤਰ ’ਚ 16.27 ਫੀਸਦੀ ਦਾ ਵਾਧਾ ਕੀਤਾ ਹੈ ਜੋ ਸਿੱਖਿਆ ਦੇ ਮਿਆਰ ਨੂੰ ਹੋਰ ਬੁਲੰਦੀਆਂ ਦੇ ਲਿਜਾਉਣ ਲਈ ਲਾਹੇਵੰਦ ਸਾਬਿਤ ਹੋਵੇਗਾ। ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਤਰਜ਼ੀਹ ਦੇਣਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ, ਜਿਸਦੇ ਲਈ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕੋਈ ਕਸਰ ਬਾਕੀ ਨਹੀ ਛੱਡੇਗੀ।

ਇਸ ਤੋਂ ਪਹਿਲਾ ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ 15 ਵਿਦਿਆਰਥੀਆਂ ਵਿੱਚੋਂ 14 ਲੜਕੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ’ਚ ਆਪਣਾ ਨਾਮ ਦਰਜ਼ ਕਰਕੇ ਸਾਬਿਤ ਕਰ ਦਿੱਤਾ ਹੈ ਕਿ ਲੜਕੀਆਂ ਕਿਸੇ ਵੀ ਖੇਤਰ ’ਚ ਲੜਕਿਆਂ ਤੋਂ ਘੱਟ ਨਹੀ ਹਨ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਭਵਿੱਚ ਅੰਦਰ ਹੋਰ ਮਿਹਨਤ ਕਰਕੇ ਮਾਤਾ ਪਿਤਾ ਅਤੇ ਜ਼ਿਲ੍ਹੇ ਦਾ ਨਾਮ ਚਮਕਾਉਣ ਲਈ ਸੁਭਕਾਨਾਵਾਂ ਦਿੱਤੀਆ।

 ਉਨ੍ਹਾਂ ਕਿਹਾ ਕਿ ਵਿਦਿਆਰਥੀ ਵਰਗ ਦਾ ਸਾਡੇ ਦੇਸ਼, ਸੂਬੇ ਅਤੇ ਸਮਾਜ ਦੀ ਤਰੱਕੀ ਅੰਦਰ ਅਹਿਮ ਰੋਲ ਹੈ ਜਿਸਦੇ ਲਈ ਖੂਬ ਮਿਹਨਤ ਕਰਕੇ ਚੰਗੇ ਮੁਕਾਮ ਹਾਸਿਲ ਕਰਨ ਦਾ ਟੀਚਾ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਹੋਰ ਸੁਵਿਧਾਵਾਂ ਲਈ ਫੰਡਾਂ ਦੀ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਬਾਰਵੀਂ ਜਮਾਤ ਅੰਦਰ ਚੰਗਾ ਮੁਕਾਮ ਹਾਸਿਲ ਕਰਕੇ ਜ਼ਿਲ੍ਹੇ ਦਾ ਨਾਮ ਚਮਕਾਉਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਬਾਦ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਅੰਦਰ ਹੋਰ ਤਰੱਕੀ ਕਰਨ ਲਈ ਸੁਭਕਾਮਨਾਵਾਂ ਦਿੱਤੀਆਂ। 

ਉਨ੍ਹਾਂ ਕਿਹਾ ਕਿ ਪੰਜਾਬ ਭਰ ’ਚ ਪਹਿਲਾ ਰੈਂਕ ਹਾਸਿਲ ਕਰਨ ਵਾਲੀ ਅਰਸ਼ਦੀਪ ਕੌਰ ਨੂੰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਸੁਕੰਨਿਆਂ ਸਮਰਿਧੀ ਯੋਜਨਾ ਦਾ ਖਾਤਾ ਖੁਲਵਾ ਕੇ 51 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਤੀਜਾ ਰੈਂਕ ਹਾਸਿਲ ਕਰਨ ਵਾਲੀਆ ਵਿਦਿਆਰਥਣਾਂ ਸ਼ਾਕਸੀ ਅਤੇ ਭਵਿੱਖਦੀਪ ਕੌਰ ਦੇ ਵੀ 31-31 ਹਜ਼ਾਰ ਰੁਪਏ ਦੀ ਰਾਸ਼ੀ ਦੇ ਖਾਤੇ ਖੁਲਵਾਏ ਜਾਣਗੇ। ਇਸ ਤੋਂ ਇਲਾਵਾ ਬਾਕੀ 12 ਵਿਦਿਆਰਥੀਆਂ ਦੇ ਵੀ ਇਸੇ ਤਰਜ਼ ‘ਤੇ 21-21 ਹਜ਼ਾਰ ਰੁਪਏ ਦੀ ਰਾਸ਼ੀ ਦੇ ਖਾਤੇ ਖੁਲਵਾ ਕੇ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ।

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸੰਜੀਵ ਕੁਮਾਰ ਗੋਇਲ ਨੇ ਦੱਸਿਆ ਕਿ ਸ਼ਹਿਜਪ੍ਰੀਤ ਕੌਰ ਨੇ ਚੌਥਾ, ਸੀਮਾ ਦੇਵੀ ਅਤੇ ਨਵਇੰਦਰ ਕੌਰ ਨੇ ਪੰਜਵਾਂ, ਮਨਦੀਪ ਕੌਰ ਨੇ 6ਵਾਂ, ਅਰਸੂ ਰਾਣੀ, ਗੁਰਬਾਜ਼ ਸਿੰਘ, ਅਮਨਪ੍ਰੀਤ ਵਰਮਾ ਨੇ ਸੱਤਵਾਂ, ਸਨੇਹਾ ਚੋਧਰੀ ਨੇ ਅੱਠਵਾਂ, ਮਨਦੀਪ ਕੌਰ, ਗਗਨਦੀਪ ਕੌਰ, ਪ੍ਰੀਤ ਕੌਰ ਵਾਲੀਆ ਅਤੇ ਰੇਨੂ ਜੈਨ ਨੇ 9ਵਾਂ ਰੈਂਕ ਹਾਸਿਲ ਕੀਤਾ।

ਇਸ ਮੌਕੇ ਡਿਪਟੀ ਡੀ.ਈ.ਓ ਗੁਰਲਾਬ ਸਿੰਘ, ਗੁਰਦੀਪ ਸਿੰਘ ਡੀ.ਐਮ. ਸਪਰੋਟਸ, ਬੂਟਾ ਸਿੰਘ ਬੀ.ਐਮ. ਸਪੋਰਟਸ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਪਿੰਸੀਪਲ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।

 

Tags: Gurpreet Singh Banawali , Sardulgarh , AAP , Aam Aadmi Party , Aam Aadmi Party Punjab , AAP Punjab , DC Mansa , Deputy Commissioner Mansa , Jaspreet Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD