Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੁਧਿਆਣਾ 'ਚ ਅੰਗਹੀਣਾਂ ਲਈ ਪੰਜਾਬ ਦਾ ਪਹਿਲਾ ਹੁਨਰ ਵਿਕਾਸ ਕੇਂਦਰ ਸਥਾਪਤ

ਅੰਗਹੀਣ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ : ਦੀਪਤੀ ਉੱਪਲ

Deepti Uppal, Punjab Admin, Punjab Skill Development Mission, Director General Employment Generation, Skill Development & Training, Career Talk, Punjab Ghar-Ghar Rozgar and Karobar Mission, Ludhiana

Web Admin

Web Admin

5 Dariya News

ਲੁਧਿਆਣਾ , 06 Jul 2022

Last updated on: Jul 06, 2022, 00:00 IST

ਅੰਗਹੀਣ ਨੌਜਵਾਨਾਂ ਲਈ ਨਿਵੇਕਲੀ ਪਹਿਲ ਕਰਦਿਆਂ, ਲੁਧਿਆਣਾ ਪੰਜਾਬ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ ਜਿੱਥੇ ਇਨ੍ਹਾਂ ਨੌਜਵਾਨਾਂ ਲਈ ਇੱਕ ਸਮਰਪਿਤ ਹੁਨਰ ਵਿਕਾਸ ਕੇਂਦਰ ਸਥਾਪਤ ਕੀਤਾ ਗਿਆ ਹੈ ਜਿਸਦਾ ਅੱਜ ਡਾਇਰੈਕਟਰ ਪੰਜਾਬ ਹੁਨਰ ਵਿਕਾਸ ਮਿਸ਼ਨ ਦੀਪਤੀ ਉੱਪਲ ਵੱਲੋਂ ਸਥਾਨਕ ਗੁਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਵੋਕੇਸ਼ਨਲ ਸਟੱਡੀਜ਼ ਵਿੱਚ ਉਦਘਾਟਨ ਕੀਤਾ ਗਿਆ।

ਜੀ.ਜੀ.ਐਨ. ਵਿਖੇ ਹੋਏ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮਿਸ਼ਨ ਡਾਇਰੈਕਟਰ ਦੀਪਤੀ ਉੱਪਲ ਨੇ ਕਿਹਾ ਕਿ ਇਸ ਵਿਲੱਖਣ ਪਹਿਲਕਦਮੀ ਦਾ ਪੂਰੇ ਪੰਜਾਬ ਵਿੱਚ ਵਿਸਤਾਰ ਕੀਤਾ ਜਾਵੇਗਾ ਜਿਸ ਵਿੱਚ 180 ਅੰਗਹੀਣ ਵਿਦਿਆਰਥੀਆਂ ਨੂੰ ਤਿੰਨ ਵੱਖ-ਵੱਖ ਟਰੇਡਾਂ ਲਈ ਮੁਫਤ ਹੁਨਰ ਵਿਕਾਸ ਸਿਖਲਾਈ ਦਿੱਤੀ ਜਾਵੇਗੀ। ਖਾਸ ਤੌਰ 'ਤੇ, ਕੁੱਲ 60 ਚੁਣੇ ਗਏ ਵਿਦਿਆਰਥੀਆਂ ਨੂੰ ਡਾਟਾ ਐਂਟਰੀ ਆਪਰੇਟਰਾਂ ਦੀ 380-ਘੰਟੇ ਦੀ ਸਿਖਲਾਈ ਦਿੱਤੀ ਜਾਵੇਗੀ।

ਇਸ ਪਹਿਲਕਦਮੀ ਨੂੰ ਮਾਨਵਤਾ ਦੀ ਸੱਚੀ ਸੇਵਾ ਦੱਸਦਿਆਂ, ਮਿਸ਼ਨ ਡਾਇਰੈਕਟਰ ਨੇ ਸਰੀਰਕ ਤੌਰ 'ਤੇ ਅਪਾਹਜ ਵਿਅਕਤੀਆਂ ਦੇ ਜੀਵਨ ਨੂੰ ਬਦਲਣ ਦੇ ਉਦੇਸ਼ ਨਾਲ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ) ਨਾਲ ਸਹਿਯੋਗ ਕਰਨ ਲਈ ਐਨ.ਜੀ.ਓ. ਡੈਫ ਕ੍ਰਿਕਟ ਫੈਡਰੇਸ਼ਨ (ਡੀ.ਸੀ.ਐਫ.) ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਪੀ.ਐਸ.ਡੀ.ਐਮ ਵੱਧ ਤੋਂ ਵੱਧ ਅੰਗਹੀਣ ਵਿਅਕਤੀਆਂ ਦੀ ਸਹਾਇਤਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ ਤਾਂ ਜੋ ਉਨ੍ਹਾਂ ਨੂੰ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ ਬਣਾਇਆ ਜਾ ਸਕੇ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੰਗਹੀਣ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਦੀ ਬਿਹਤਰੀਨ ਢੰਗ ਨਾਲ ਸੇਵਾ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਵੀ ਆਪਣੇ ਆਪ ਨੂੰ ਸਮਾਜ ਦਾ ਅਟੁੱਟ ਅੰਗ ਵਜੋਂ ਮਹਿਸੂਸ ਕਰਨ। ਇਸ ਦੌਰਾਨ ਉਨ੍ਹਾਂ ਨਵੇਂ ਬਣੇ ਸੈਂਟਰ ਦਾ ਦੌਰਾ ਕੀਤਾ ਅਤੇ ਇਸ ਕੋਰਸ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਕੋਰਸ ਦਾ ਉਦੇਸ਼ ਨਾ ਸਿਰਫ ਅੰਗਹੀਣ ਵਿਅਕਤੀਆਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨਾ ਹੈ ਬਲਕਿ ਉਨ੍ਹਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਵੀ ਹੈ। ਉਨ੍ਹਾਂ ਦੱਸਿਆ ਕਿ ਇਸ ਕੋਰਸ ਦੇ ਮੁਕੰਮਲ ਹੋਣ ਤੋਂ ਬਾਅਦ ਪਾਸ ਆਊਟ ਉਮੀਦਵਾਰਾਂ ਨੂੰ ਵੱਖ-ਵੱਖ ਕੈਂਪਾਂ ਰਾਹੀਂ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਵਿੱਚ ਹੋਰ ਮਦਦ ਕੀਤੀ ਜਾਵੇਗੀ ਜਿਸ ਸਬੰਧੀ ਪਹਿਲਾਂ ਹੀ ਵਿਸਤ੍ਰਿਤ ਪ੍ਰਬੰਧ ਕੀਤੇ ਜਾ ਚੁੱਕੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਮਿਸ਼ਨ ਡਾਇਰੈਕਟਰ ਰਾਜੇਸ਼ ਤ੍ਰਿਪਾਠੀ, ਗੁਜਰਾਂਵਾਲਾ ਗੁਰੂ ਨਾਨਕ ਕਾਲਜ ਲੁਧਿਆਣਾ ਦੇ ਪ੍ਰਧਾਨ ਐਸ.ਪੀ.ਸਿੰਘ, ਪ੍ਰੋ: ਮਨਜੀਤ ਸਿੰਘ ਛਾਬੜਾ ਤੇ ਹੋਰ ਹਾਜ਼ਰ ਸਨ।

 

Tags: Deepti Uppal , Punjab Admin , Punjab Skill Development Mission , Director General Employment Generation , Skill Development & Training , Career Talk , Punjab Ghar-Ghar Rozgar and Karobar Mission , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD