Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਵਲੋਂ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਲਾਲ ਲਕੀਰ ਵਾਲੇ ਖੇਤਰਾਂ ਨੂੰ ਤਸਦੀਕ ਕਰਨ ਦਾ ਕੰਮ ਤੇਜੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਬੀ.ਡੀ.ਪੀ.ਓਜ਼ ਤੇ ਤਹਿਸੀਲਦਾਰਾਂ ਦੇ ਬਿਹਤਰੀਨ ਤਾਲਮੇਲ ਲਈ ਸਾਂਝੇ ਗਰੁੱਪ ਬਣਾਉਣ ਲਈ ਕਿਹਾ

DC Kapurthala, Vishesh Sarangal, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲਾ , 06 Jul 2022

Last updated on: Jul 06, 2022, 00:00 IST

ਪੰਜਾਬ ਸਰਕਾਰ ਵਲੋਂ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਪਿੰਡਾਂ ਅੰਦਰ ਲਾਲ ਲਕੀਰ ਵਾਲੇ ਖੇਤਰਾਂ ਦੀ ਤਸਦੀਕ ਕਰਨ ਦੇ ਕੰਮ ਦਾ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵਲੋਂ ਜਾਇਜ਼ਾ ਲਿਆ ਗਿਆ। ਉਨ੍ਹਾਂ ਮਾਲ ਵਿਭਾਗ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਿਲ੍ਹੇ ਦੇ ਸਾਰੇ 546 ਪਿੰਡਾਂ ਅੰਦਰ ਲਾਲ ਲਕੀਰ ਵਾਲੇ ਖੇਤਰਾਂ ਦੀ ਪਹਿਚਾਣ ਕਰਕੇ ਡਰੋਨ ਰਾਹੀਂ ਤਸਦੀਕ ਕੀਤੀ ਜਾਵੇਗੀ। ਇਸ ਤਹਿਤ ਉਨ੍ਹਾਂ ਖੇਤਰਾਂ ਦੀ ਸਹੀ ਲੋਕੇਸ਼ਨ ਬਾਰੇ ਰਿਕਾਰਡ ਤਿਆਰ ਹੋਵੇਗਾ।

ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਜਿਲ੍ਹੇ ਦੇ 102 ਪਿੰਡਾਂ ਅੰਦਰ ਤਸਦੀਕੀਕਰਨ ਦਾ ਕੰਮ ਪੂਰਾ ਹੋ ਚੁੱਕਾ ਹੈ ਅਤੇ ਰੋਜ਼ਾਨਾ 3-4 ਪਿੰਡਾਂ ਨੂੰ ਇਸ ਯੋਜਨਾ ਤਹਿਤ ਕਵਰ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਇਹ ਸਪੱਸ਼ਟ ਨਿਰਦੇਸ਼ ਦਿੱਤੇ ਕਿ ਇਸ ਲੋਕ ਭਲਾਈ ਵਾਲੀ ਯੋਜਨਾ ਵਿਚ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਬੀ.ਡੀ.ਪੀ.ਓਜ਼ ਤੇ ਤਹਿਸੀਲਦਾਰਾਂ ਦੇ ਆਪਸੀ ਗਰੁੱਪ ਬਣਾਏ ਜਾਣ ਤਾਂ ਜੋ ਬਿਹਤਰੀਨ ਤਾਲਮੇਲ ਨਾਲ ਕੰਮ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾ ਸਕੇ। 

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਲੋਂ ਜਿਲ੍ਹਾ ਮਾਲ ਅਫਸਰ ਨੂੰ ਨਿਰਦੇਸ਼ ਦਿੱਤਾ ਗਿਆ ਕਿ ਉਹ ਹਰੇਕ ਤਹਿਸੀਲ ਦੇ ਪਿੰਡਾਂ ਅਨੁਸਾਰ ਰੋਸਟਰ ਤਿਆਰ ਕਰਨ, ਜਿਸਨੂੰ ਹੇਠਲੇ ਪੱਧਰ ਦੇ ਅਧਿਕਾਰੀਆਂ ਨਾਲ ਸਾਂਝਾ ਕਰਕੇ ਕੰਮ ਨੂੰ ਹੋਰ ਸੁਚਾਰੂ ਤਰੀਕੇ ਨਾਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਐਸ ਪੀ ਆਂਗਰਾ ਨੂੰ ਕਿਹਾ ਕਿ ਉਹ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਦੀ ਪ੍ਰਗਤੀ ਦਾ ਰੋਜ਼ਾਨਾ ਦੇ ਆਧਾਰ ’ਤੇ ਜਾਇਜ਼ਾ ਲੈਣ।

ਉਨ੍ਹਾਂ ਸਬੰਧਿਤ ਅਧਿਕਾਰੀਆਂ ਲਈ ਤਸਦੀਕੀਕਰਨ ਵਾਸਤੇ ਤਕਨੀਕੀ ਸਿਖਲਾਈ ਦੇਣ ਦੀ ਵਿਵਸਥਾ ਕਰਨ ਦੇ ਵੀ ਨਿਰਦੇਸ਼ ਦਿੱਤੇ।  ਮੀਟਿੰਗ ਦੌਰਾਨ ਜਿਲ੍ਹਾ ਮਾਲ ਅਫਸਰ ਮੇਜਰ ਜੀ.ਪੀ. ਸਿੰਘ ਬੈਨੀਪਾਲ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ , ਸਾਰੇ ਬੀ.ਡੀ.ਪੀ.ਓਜ਼ ਤੇ ਤਹਿਸੀਲਦਾਰ ਹਾਜ਼ਰ ਸਨ। 

 

Tags: DC Kapurthala , Vishesh Sarangal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD