Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਪੰਜਾਬ ਸਰਕਾਰ ਵੱਲੋਂ ਲੁਧਿਆਣਾ ਵਿਖੇ ਦਿਵਆਂਗ ਲਈ ਸੂਬੇ ਦੇ ਪਹਿਲੇ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ

ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਕਿ ਦਿਵਿਆਂਗ ਵਿਅਕਤੀ ਮਾਣ-ਸਨਮਾਨ ਨਾਲ ਆਪਣਾ ਜੀਵਨ ਬਸਰ ਕਰ ਸਕਣ

Deepti Uppal, Punjab Admin, Punjab Skill Development Mission, Director General Employment Generation, Skill Development & Training

Web Admin

Web Admin

5 Dariya News

ਲੁਧਿਆਣਾ , 06 Jul 2022

Last updated on: Jul 06, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਭਰ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐੱਸ.ਡੀ.ਐੱਮ.) ਨੇ ਅੱਜ ਆਪਣੇ ਟਰੇਨਿੰਗ ਪਾਰਟਨਰ ਡੀ.ਸੀ.ਐੱਫ. ਸਕਿੱਲਜ਼ ਰਾਹੀਂ ਜੀ.ਜੀ.ਐਨ. ਕੈਂਪਸ, ਸਿਵਲ ਲਾਈਨਜ਼, ਲੁਧਿਆਣਾ ਵਿਖੇ ਦਿਵਿਆਂਗ (ਬੋਲਣ, ਸੁਣਨ ਅਤੇ ਦੇਖਣ ਵਿੱਚ ਅਸਮਰੱਥ) ਵਿਅਕਤੀਆਂ ਲਈ ਸੂਬੇ ਦਾ ਪਹਿਲਾ ਹੁਨਰ ਵਿਕਾਸ ਕੇਂਦਰ ਸ਼ੁਰੂ ਕੀਤਾ। 

ਇਸ ਕੇਂਦਰ ਦਾ ਉਦਘਾਟਨ ਮਿਸ਼ਨ ਡਾਇਰੈਕਟਰ ਪੀ.ਐਸ.ਡੀ.ਐਮ.  ਸ਼੍ਰੀਮਤੀ ਦੀਪਤੀ ਉੱਪਲ ਨੇ ਕੀਤਾ। ਇਸ ਮੌਕੇ ਸ੍ਰੀਮਤੀ ਉੱਪਲ ਨੇ ਕਿਹਾ ਕਿ ਇਹ ਬਹੁਤ ਜ਼ਰੂਰੀ ਹੈ ਦਿਵਿਆਂਗ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਹੁਨਰ ਸਿਖਲਾਈ ਪ੍ਰਦਾਨ ਕੀਤੀ ਜਾਵੇ  ਜੋ ਯਕੀਨਨ ਤੌਰ 'ਤੇ ਉਨ੍ਹਾਂ ਨੂੰ ਕੋਈ ਵਿਸ਼ੇਸ਼ ਹੁਨਰ ਹਾਸਲ ਕਰਨ ਵਿੱਚ ਮਦਦ ਕਰੇਗਾ, ਜਿਸ ਰਾਹੀਂ ਉਹ ਖੁਦ ਨੂੰ ਸਵੈ-ਨਿਰਭਰ ਬਣਾ ਕੇ ਆਪਣੀ ਰੋਜ਼ੀ-ਰੋਟੀ ਕਮਾਉਣੀ ਸ਼ੁਰੂ ਕਰ ਸਕਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਇਹ ਉਪਰਾਲਾ ਜਿੱਥੇ ਇੱਕ ਪਾਸੇ ਦਿਵਿਆਂਗਾਂ ਨੂੰ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਹਿੱਸੇਦਾਰ ਬਣਾਉਣ ਵਿੱਚ ਮਦਦ ਕਰੇਗਾ, ਓਥੇ ਹੀ ਦੂਜੇ ਪਾਸੇ ਉਨ੍ਹਾਂ ਲਈ ਮਾਣ-ਸਨਮਾਨ ਭਰਿਆ ਜੀਵਨ ਯਕੀਨੀ ਬਣਾਉਣ ਵਿੱਚ ਵੀ ਸਹਾਈ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਕੇਂਦਰ  ਸੁਣਨ ਵਿੱਚ ਅਸਮਰੱਥ 180 ਵਿਅਕਤੀਆਂ ਨੂੰ ਡਾਟਾ ਐਂਟਰੀ ਆਪਰੇਟਰ ਅਤੇ ਕਸਟਮਰ ਕੇਅਰ ਐਗਜ਼ੀਕਿਊਟਿਵ ਕੋਰਸਾਂ ਦੀ ਸਿਖਲਾਈ ਦੇਵੇਗਾ। 

ਸਾਰੇ ਵਿਦਿਆਰਥੀਆਂ ਨੂੰ ਕੋਰਸ ਦੇ ਅੰਤ ਵਿੱਚ ਪਲੇਸਮੈਂਟ ਸਹਾਇਤਾ ਮੁਫਤ ਦਿੱਤੀ ਜਾਵੇਗੀ। ਮਿਸ਼ਨ ਡਾਇਰੈਕਟਰ ਨੇ ਅੱਗੇ ਕਿਹਾ ਕਿ ਪੀਐਸਡੀਐਮ ਲਈ ਦਿਵਿਆਂਗਾਂ ਲਈ ਇੱਕ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ ਕਰਨਾ ਬਹੁਤ ਖੁਸ਼ੀ ਦੀ ਗੱਲ ਹੈ ਤਾਂ ਜੋ ਉਨ੍ਹਾਂ ਨੂੰ ਇੱਕ ਨੇਕ ਉਪਰਾਲੇ ਵਜੋਂ ਹੁਨਰ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ।ਇਸ ਮੌਕੇ ਏ.ਡੀ.ਸੀ.(ਵਿਕਾਸ) ਅਮਿਤ ਪੰਚਾਲ ਨੇ ਡੀ.ਸੀ.ਐਫ ਸਕਿੱਲਜ਼ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਇਸ ਪ੍ਰਾਜੈਕਟ ਵਿੱਚ ਸਿਖਲਾਈ ਲੈਣ ਵਾਲੇ ਦਿਵਿਆਂਗਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ। 

ਵਧੀਕ ਮਿਸ਼ਨ ਡਾਇਰੈਕਟਰ (ਪੀ.ਐਸ.ਡੀ.ਐਮ) ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੀ ਮਦਦ ਕਰਨਾ ਹਰ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਡੀਸੀਐਫ ਸਕਿੱਲਜ਼ ਦੇ ਸੰਸਥਾਪਕ ਸ੍ਰੀ  ਐਮ.ਡੀ ਪਾਸੀ ਨੇ ਇਨ੍ਹਾਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਅਤੇ ਦਿਵਿਆਂਗਾਂ  ਨੂੰ ਉਤਸ਼ਾਹਿਤ ਕਰਨ ਹਿਤ ਡੀਸੀਐਫ ਸਕਿੱਲਜ਼ ਨੂੰ ਮੌਕਾ ਦੇਣ ਲਈ ਪੀ.ਐਸ.ਡੀ.ਐਮ. ਦਾ ਧੰਨਵਾਦ ਵੀ ਕੀਤਾ।  ਇਸ ਮੌਕੇ ਡਾ.ਐਸ.ਪੀ.ਸਿੰਘ (ਪ੍ਰਧਾਨ ਜੀ.ਜੀ.ਐਨ. ਐਜੂਕੇਸ਼ਨਲ ਸੁਸਾਇਟੀ) ਵੀ ਹਾਜ਼ਰ ਸਨ।

ਇਸ ਦੌਰਾਨ ਸ੍ਰੀਮਤੀ ਦੀਪਤੀ ਉੱਪਲ ਨੇ ਦੌਰੇ ਦੌਰਾਨ ਬੱਚਤ ਭਵਨ, ਲੁਧਿਆਣਾ ਵਿਖੇ ਸਾਰੇ 23 ਡੀ.ਬੀ.ਈ.ਈਜ਼ (ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ) ਨਾਲ ਸਮੀਖਿਆ ਮੀਟਿੰਗ ਵੀ ਕੀਤੀ।  ਮੀਟਿੰਗ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਰੁਜ਼ਗਾਰ ਅਫ਼ਸਰ, ਪਲੇਸਮੈਂਟ ਅਫ਼ਸਰ ਅਤੇ ਮਹਾਤਮਾ ਗਾਂਧੀ ਨੈਸ਼ਨਲ ਫੈਲੋ ਹਾਜ਼ਰ ਸਨ।  ਇਸ ਵਿਚਾਰ-ਵਟਾਂਦਰੇ ਦਾ ਮੁੱਖ ਏਜੰਡਾ ਬੀਪੀਓ ਨੌਕਰੀਆਂ ਲਈ ਉਮੀਦਵਾਰਾਂ ਦੀ ਸਹੂਲਤ/ਸਿਖਲਾਈ/ਓਰੀਏਨਟੇਸ਼ਨ ਅਤੇ ਵਿਭਾਗ ਵੱਲੋਂ ਨਵੇਂ ਸਥਾਪਿਤ ਪਲੇਸਮੈਂਟ ਸੈੱਲ ਦੇ ਸਹਿਯੋਗ ਅਤੇ ਤਾਲਮੇਲ ਨਾਲ ਸਬੰਧਤ ਜ਼ਿਲ੍ਹਿਆਂ ਵਿੱਚ ਪਲੇਸਮੈਂਟ ਕੈਂਪਾਂ ਦਾ ਆਯੋਜਨ ਕਰਨਾ ਸੀ।ਇਸ ਦੇ ਨਾਲ ਹੀ ਸ੍ਰੀਮਤੀ ਉੱਪਲ ਨੇ ਯਤਨਾਂ ਨੂੰ ਹੋਰ ਤੇਜ਼ ਕਰਨ ਅਤੇ ਬਿਹਤਰ ਤਾਲਮੇਲ ਬਣਾਉਣ 'ਤੇ ਜ਼ੋਰ ਦਿੱਤਾ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕੀਤੇ ਜਾ ਸਕਣ।

 

Tags: Deepti Uppal , Punjab Admin , Punjab Skill Development Mission , Director General Employment Generation , Skill Development & Training

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD