Saturday, 15 June 2024

 

 

ਖ਼ਾਸ ਖਬਰਾਂ ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਵਿਚ ਵਿਆਪਕ ਪੱਧਰ ‘ਤੇ ਸੁਧਾਰ ਕਰਨ ਲਈ ਉੱਚ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ ਆਪ ਸਾਂਸਦ ਮਲਵਿੰਦਰ ਕੰਗ ਨੇ ਸ਼ੇਰ ਸਿੰਘ ਘੁਬਾਇਆ ਦੇ ਬਿਆਨ ਦੀ ਕੀਤੀ ਨਿੰਦਾ, ਕਿਹਾ- ਜਨਤਾ ਨੂੰ ਧਮਕਾਉਣਾ ਗੈਰ-ਜਮਹੂਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਮੋਦੀ 3 ਵਿੱਚ ਕੇਂਦਰੀ ਮੰਤਰੀ ਮਨਸੁੱਖ ਮਾਂਡਵੀਆ ਨਾਲ ਕੀਤੀ ਮੁਲਾਕਾਤ ਡਾ. ਬਲਬੀਰ ਸਿੰਘ ਰਾਜਿੰਦਰਾ ਹਸਪਤਾਲ ਪੁੱਜੇ, ਪਿੰਡ ਉੜਦਨ ਵਾਸੀ ਜਖ਼ਮੀਆਂ ਦਾ ਹਾਲ-ਚਾਲ ਜਾਣਿਆ, ਤਿੰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 41 'ਚ ਨਵੇਂ ਟਿਊਬਵੈਲ ਦਾ ਉਦਘਾਟਨ ਭੂਪੇਂਦਰ ਯਾਦਵ ਨੇ ਕੇਂਦਰੀ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਵਜੋਂ ਅਹੁਦਾ ਸੰਭਾਲਿਆ ਸੰਜੇ ਸੇਠ ਨੇ ਰੱਖਿਆ ਰਾਜ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਗਜੇਂਦਰ ਸਿੰਘ ਸ਼ੇਖਾਵਤ ਨੇ ਕੇਂਦਰੀ ਸਭਿਆਚਾਰ ਮੰਤਰੀ ਦਾ ਅਹੁਦਾ ਸੰਭਾਲਿਆ ਜਯੋਤੀਰਾਦਿਤਿਆ ਐੱਮ ਸਿੰਧੀਆ ਨੇ ਸੰਚਾਰ ਮੰਤਰਾਲੇ ਦਾ ਚਾਰਜ ਸੰਭਾਲਿਆ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅਧਿਕਾਰਿਤ ਤੌਰ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦਾ ਕਾਰਜਭਾਰ ਸੰਭਾਲਿਆ ਅਨੁਪ੍ਰਿਯਾ ਪਟੇਲ ਨੇ ਰਸਾਇਣ ਅਤੇ ਖਾਦ ਮੰਤਰਾਲੇ ਦੇ ਰਾਜ ਮੰਤਰੀ ਦਾ ਅਹੁਦਾ ਸੰਭਾਲਿਆ ਜ਼ਿਲ੍ਹਾ ਰੂਪਨਗਰ ਨੂੰ ਹਰਿਆ ਭਰਿਆ ਬਣਾਉਣ ਲਈ ਸਾਲ 2024-25 ਦੋਰਾਨ 9 ਲੱਖ ਪੌਦੇ ਲਗਾਏ ਜਾਣਗੇ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਦੀ ਰੱਖਿਆ ਕਰਨਾ ਸਾਡਾ ਅਹਿਮ ਫਰਜ਼ : ਲਾਲ ਚੰਦ ਕਟਾਰੂਚੱਕ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਕੋਸ਼ ਨੂੰ ਸੋਧ ਕੇ ਮੁੜ ਪ੍ਰਕਾਸ਼ਿਤ ਕਰਨ ਸਬੰਧੀ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਚਾਰ-ਚਰਚਾ ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ : ਮੀਤ ਹੇਅਰ ਯੂਟੀ ਪ੍ਰਸ਼ਾਸਕ ਵਲੋਂ ਸ਼ਹਿਰ ਵਾਸੀਆਂ ਨੂੰ ਮੁਫ਼ਤ ਪਾਣੀ ਦੇਣ ਦੇ ਮਤੇ ਨੂੰ ਰੱਦ ਕਰਨਾ ਬੇਹੱਦ ਮੰਦਭਾਗਾ: ਡਾ. ਐਸ.ਐਸ. ਆਹਲੂਵਾਲੀਆ ਮਨਸੁਖ ਮਾਂਡਵੀਆ ਨੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲਾ ਦਾ ਕਾਰਜਭਾਰ ਸੰਭਾਲਿਆ ਰਕਸ਼ਾ ਨਿਖਿਲ ਖਡਸੇ ਨੇ ਯੁਵਾ ਮਾਮਲੇ ਅਤੇ ਖੇਡ ਰਾਜ ਮੰਤਰੀ ਦਾ ਅਹੁਦਾ ਸੰਭਾਲਿਆ ਅੰਨਪੂਰਨਾ ਦੇਵੀ ਨੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦਾ ਅਹੁਦਾ ਸੰਭਾਲਿਆ

 

ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਨੇ ਹਰੇਕ ਬਿੱਲ ’ਤੇ 600 ਯੂਨਿਟ ਮੁਫ਼ਤ ਬਿਜਲੀ ਦੇ ਫੈਸਲੇ ’ਤੇ ਮੋਹਰ ਲਾਈ

31 ਦਸੰਬਰ, 2021 ਤੱਕ ਸਾਰੇ ਘਰੇਲੂ ਖਪਤਕਾਰਾਂ ਦੇ ਬਕਾਏ ਮੁਆਫ ਕਰਨ ਲਈ ਹਰੀ ਝੰਡੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 06 Jul 2022

ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਇਕ ਜੁਲਾਈ, 2022 ਤੋਂ ਸੂਬੇ ਦੇ ਹਰੇਕ ਘਰ ਨੂੰ ਹਰੇਕ ਬਿੱਲ ਉਤੇ 600 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਫੈਸਲੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਾਰੇ ਘਰੇਲੂ ਖਪਤਕਾਰ ਪ੍ਰਤੀ ਬਿੱਲ ਖਪਤ ਹੋਈਆਂ 600 ਯੂਨਿਟ 'ਤੇ ਜ਼ੀਰੋ ਬਿੱਲ ਪ੍ਰਾਪਤ ਕਰਨ ਦੇ ਯੋਗ ਹੋਣਗੇ। ਇਸ ਨਾਲ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਦਰਾਂ ਦੇ ਰੂਪ 'ਚ ਕਾਫੀ ਖਰਚਾ ਕਰਨਾ ਪੈਂਦਾ ਸੀ। ਇਸ ਫੈਸਲੇ ਦੇ ਅਨੁਸਾਰ ਅਨੁਸੂਚਿਤ ਜਾਤੀ (ਐਸ.ਸੀ.), ਗਰੀਬੀ ਰੇਖਾ ਤੋਂ ਹੇਠਲੇ ਗੈਰ-ਅਨੁਸੂਚਿਤ ਜਾਤੀ (ਨਾਨ-ਐਸ.ਸੀ.) ਅਤੇ ਪੱਛੜੀ ਸ਼੍ਰੇਣੀ (ਬੀ.ਸੀ.) ਵਾਲੇ ਘਰੇਲੂ ਖਪਤਕਾਰ ਜੋ ਮੌਜੂਦਾ ਸਮੇਂ ਵਿੱਚ ਹਰੇਕ ਬਿੱਲ ਉਤੇ 400 ਯੂਨਿਟ ਮੁਫਤ  ਬਿਜਲੀ ਦੇ ਯੋਗ ਸਨ, ਨੂੰ ਵੀ ਸਬਸਿਡੀ ਉਤੇ 600 ਯੂਨਿਟ ਬਿਜਲੀ ਮਿਲੇਗੀ। 

ਇਸੇ ਤਰ੍ਹਾਂ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਵਾਰਸ (ਪੋਤੇ-ਪੋਤੀਆਂ ਤੱਕ) ਘਰੇਲੂ ਖਪਤਕਾਰ ਜੋ ਮੌਜੂਦਾ ਸਮੇਂ ਮੁਫਤ 400 ਯੂਨਿਟ ਬਿਜਲੀ ਲਈ ਯੋਗ ਸਨ, ਨੂੰ ਵੀ ਸਬਸਿਡੀ ਉਤੇ 600 ਯੂਨਿਟ ਪ੍ਰਤੀ ਬਿੱਲ ਬਿਜਲੀ ਮੁਫਤ ਦਿੱਤੀ ਜਾਵੇਗੀ। ਜੇਕਰ ਐਸ.ਸੀ., ਬੀ.ਪੀ.ਐਲ. ਨਾਨ-ਐਸ.ਸੀ, ਬੀ.ਸੀ. ਅਤੇ ਆਜ਼ਾਦੀ ਘੁਲਾਟੀਆਂ ਦੀਆਂ ਸ਼੍ਰੇਣੀਆਂ ਦੀ ਖਪਤ ਪ੍ਰਤੀ ਬਿੱਲ 600 ਯੂਨਿਟ ਤੋਂ ਵਧ ਜਾਂਦੀ ਹੈ ਤਾਂ ਉਹ 600 ਯੂਨਿਟਾਂ ਤੋਂ ਇਲਾਵਾ ਵੱਧ ਖਪਤ ਹੋਣ ਵਾਲੀਆਂ ਯੂਨਿਟਾਂ ਲਈ ਪੂਰੀਆਂ ਤੈਅ ਦਰਾਂ, ਮੀਟਰ ਕਿਰਾਇਆ ਅਤੇ ਲਾਗੂ ਹੋਣ ਵਾਲੇ ਸਰਕਾਰੀ ਟੈਕਸਾਂ ਦੇ ਨਾਲ ਭੁਗਤਾਨ ਕਰਨਗੇ।

ਇਸੇ ਤਰ੍ਹਾਂ ਮੰਤਰੀ ਮੰਡਲ ਨੇ ਸਾਰੇ ਘਰੇਲੂ ਖਪਤਕਾਰਾਂ ਦੇ 31 ਦਸੰਬਰ, 2021 ਤੱਕ ਦੇ ਖੜ੍ਹੇ ਬਕਾਏ ਜਿਨ੍ਹਾਂ ਦਾ 30 ਜੂਨ, 2022 ਤੱਕ ਭੁਗਤਾਨ ਨਹੀਂ ਕੀਤਾ ਗਿਆ ਸੀ, ਨੂੰ ਮੁਆਫ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਕਦਮ ਨਾਲ ਲਗਭਗ 28.10 ਲੱਖ ਘਰੇਲੂ ਖਪਤਕਾਰਾਂ ਨੂੰ ਕੁੱਲ 1298 ਕਰੋੜ ਰੁਪਏ ਦੀ ਰਾਹਤ ਮਿਲੇਗੀ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD