Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੇਂ ਭਰਤੀ ਹੋਏ ਪਟਵਾਰੀਆਂ ਲਈ ਸਿਖਲਾਈ ਸਮੇਂ ਵਿੱਚ ਕਟੌਤੀ ਦਾ ਐਲਾਨ

ਮਾਲ ਵਿਭਾਗ ਵਿੱਚ ਕਾਰਜਕੁਸ਼ਲਤਾ ਵਧਾਉਣ ਦੇ ਮੰਤਵ ਨਾਲ ਚੁੱਕਿਆ ਕਦਮ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab,Bram Shanker Jimpa

Web Admin

Web Admin

5 Dariya News

ਚੰਡੀਗੜ੍ਹ , 06 Jul 2022

Last updated on: Jul 06, 2022, 00:00 IST

ਮਾਲ ਵਿਭਾਗ ਦੀ ਕਾਰਜਕੁਸ਼ਲਤਾ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੇਂ ਭਰਤੀ ਹੋਏ ਪਟਵਾਰੀਆਂ ਦਾ ਸਿਖਲਾਈ ਸਮਾਂ ਘਟਾਉਣ ਦਾ ਐਲਾਨ ਕੀਤਾ।ਇੱਥੇ ਮਿਊਂਸਿਪਲ ਭਵਨ ਵਿਖੇ ਨਵੇਂ ਭਰਤੀ ਹੋਏ 855 ਪਟਵਾਰੀਆਂ ਨੂੰ ਜ਼ਿਲ੍ਹਿਆਂ ਦੀ ਅਲਾਟਮੈਂਟ ਦੇ ਪੱਤਰ ਵੰਡਣ ਲਈ ਕਰਵਾਏ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿਖਲਾਈ ਦਾ ਸਮਾਂ ਘਟਣ ਨਾਲ ਫੀਲਡ ਵਿੱਚ ਪਟਵਾਰੀਆਂ ਦੀ ਕਾਰਜਕੁਸ਼ਲਤਾ ਵਧੇਗੀ, ਜਿਸ ਨਾਲ ਆਮ ਆਦਮੀ ਨੂੰ ਸਹੂਲਤ ਮਿਲੇਗੀ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰੇਕ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਕਰਨ ਲਈ ਵਚਨਬੱਧ ਹੈ ਤਾਂ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਇਹ ਸਮੇਂ ਦੀ ਲੋੜ ਹੈ।ਨਵੇਂ ਭਰਤੀ ਹੋਏ ਪਟਵਾਰੀਆਂ ਨੂੰ ਕੰਮ ਇਮਾਨਦਾਰੀ ਤੇ ਤਨਦੇਹੀ ਨਾਲ ਕਰਨ ਲਈ ਪ੍ਰੇਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ (ਪਟਵਾਰੀਆਂ) ਨੂੰ ਆਪਣੀ ਕਲਮ ਦੀ ਵਰਤੋਂ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਲੋਕਾਂ ਦੀ ਸੇਵਾ ਲਈ ਕਰਨੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਪਟਵਾਰੀ ਆਪਣੀ ਸੇਵਾ ਇਮਾਨਦਾਰੀ ਨਾਲ ਨਿਭਾਉਣ ਤਾਂ ਕਿ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਪਟਵਾਰੀ ਪੂਰੀ ਤਰ੍ਹਾਂ ਪੇਸ਼ੇਵਰ ਤਰੀਕੇ ਨਾਲ ਲੋਕਾਂ ਦੀ ਸੇਵਾ ਕਰਨ ਅਤੇ ਜ਼ਮੀਨ ਨਾਲ ਜੁੜੇ ਰਹਿਣ।ਨਵੇਂ ਭਰਤੀ ਹੋਏ ਪਟਵਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਖ਼ਤ ਮਿਹਨਤ, ਦ੍ਰਿੜ੍ਹ ਇਰਾਦੇ ਤੇ ਸਮਰਪਣ ਕਾਰਨ ਹੀ ਉਹ ਇਸ ਚੋਣ ਵਿੱਚ ਸਫ਼ਲ ਹੋਏ ਹਨ। 

ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਕਰਨ ਵਾਲੇ ਨੌਜਵਾਨ ਇਸ ਅਹੁਦੇ ਦੇ ਹੱਕਦਾਰ ਸਨ ਕਿਉਂਕਿ ਉਹ ਬੇਹੱਦ ਮੁਕਾਬਲੇ ਤੋਂ ਬਾਅਦ ਮੈਰਿਟ ਵਿੱਚ ਆਏ ਹਨ। ਭਗਵੰਤ ਮਾਨ ਨੇ ਕਿਹਾ ਕਿ ਪਾਰਦਰਸ਼ੀ ਤਰੀਕੇ ਨਾਲ ਅਜਿਹੀਆਂ ਹੋਰ ਭਰਤੀਆਂ ਜਾਰੀ ਹਨ ਅਤੇ ਇਹ ਛੇਤੀ ਨੇਪਰੇ ਚੜ੍ਹਨਗੀਆਂ।ਪਿਛਲੀਆਂ ਸਰਕਾਰਾਂ ਉਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਮੁੱਢਲੇ ਦਿਨਾਂ ਵਿੱਚ ਹੀ ਲੋਕਾਂ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਅੰਤ ਵਿੱਚ ਅਜਿਹੇ ਕੰਮ ਕਰਦੀਆਂ ਸਨ। 

ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਆਪਣੇ ਕੁੱਝ ਦਿਨਾਂ ਵਿੱਚ ਹੀ ਇੰਨੇ ਕੰਮ ਕੀਤੇ ਹਨ, ਜਿੰਨੇ ਪਿਛਲੇ 75 ਸਾਲਾਂ ਵਿੱਚ ਨਹੀਂ ਹੋਏ। ਭਗਵੰਤ ਮਾਨ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਨਦੇਹੀ ਤੇ ਮਿਸ਼ਨਰੀ ਉਤਸ਼ਾਹ ਨਾਲ ਆਪਣਾ ਕੰਮ ਜਾਰੀ ਰੱਖਣਗੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ-ਪੱਖੀ ਤੇ ਤਰੱਕੀ ਯਾਫਤਾ ਨੀਤੀਆਂ ਨਾਲ ਲੋਕ ਉਤਸ਼ਾਹਤ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਉਹ ਇਸ ਜ਼ਿੰਮੇਵਾਰੀ ਨੂੰ ਉਤਸ਼ਾਹ ਨਾਲ ਨਿਭਾਉਣਗੇ। 

ਉਨ੍ਹਾਂ ਕਿਹਾ, “ਸਾਡੀ ਸਰਕਾਰ ਦੇ ਗਠਨ ਤੋਂ ਹੀ ਪੰਜਾਬ ਦੇ ਲੋਕ ਬੇਹੱਦ ਖ਼ੁਸ਼ ਹਨ ਕਿਉਂਕਿ ਹਰ ਰੋਜ਼ ਯੋਗ ਵਿਅਕਤੀਆਂ ਨੂੰ ਨੌਕਰੀਆਂ ਦੇ ਮੌਕੇ ਮਿਲ ਰਹੇ ਹਨ ਅਤੇ ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ।”ਆਪਣੇ ਸੰਬੋਧਨ ਵਿੱਚ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਨਵ-ਨਿਯੁਕਤ ਪਟਵਾਰੀਆਂ ਨੂੰ ਉਨ੍ਹਾਂ ਦੀ ਵਿਭਾਗ ਵਿੱਚ ਨਿਯੁਕਤੀ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਵਿਭਾਗ ਵਿੱਚ ਕਈ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ।ਇਸ ਮੌਕੇ ਵਿੱਤ ਕਮਿਸ਼ਨਰ ਮਾਲ ਅਨੁਰਾਗ ਅਗਰਵਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਵਿਸ਼ੇਸ਼ ਸਕੱਤਰ ਕੈਪਟਨ ਕਰਨੈਲ ਸਿੰਘ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Bram Shanker Jimpa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD