Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ਅਧੀਨ ਕੀਤੇ ਕੰਮਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਬਰਸਾਤੀ ਪਾਣੀ ਦੀ ਸਾਂਭ ਸੰਭਾਲ ਲਈ ਹੋਰ ਢਾਂਚੇ ਤਿਆਰ ਕੀਤੇ ਜਾਣ - ਅਮਿਤ ਤਲਵਾੜ

DC Mohali, Amit Talwar, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ ਨਗਰ , 06 Jul 2022

Last updated on: Jul 06, 2022, 00:00 IST

ਪਾਣੀ ਦੇ ਸੋਮਿਆਂ ਦੀ ਸਾਂਭ ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਭਾਰਤ ਸਰਕਾਰ ਦੁਆਰਾ ਚਲਾਈ ਗਈ ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ਅਧੀਨ ਕੀਤੇ ਗਏ ਕੰਮਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅੱਜ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ ਇਹ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ।

ਮੀਟਿੰਗ ਦੌਰਾਨ ਸ੍ਰੀ ਤਲਵਾੜ ਵਲੋਂ ਪਾਣੀ ਦੇ ਸੋਮਿਆਂ ਦੀ ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਮੀਂਹ ਦੇ ਪਾਣੀ ਨੂੰ ਸੰਭਾਲਣ ਲਈ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਚੱਲ ਰਹੇ ਪ੍ਰੋਜੈਕਟਾਂ ਦਾ ਬਰੀਕੀ ਨਾਲ ਜਾਇਜ਼ਾ ਲਿਆ ਗਿਆ । ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ 'ਚ ਦੇਸ਼ ਦੀ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ 'ਤੇ ਆਜ਼ਾਦੀ ਕਾ ਅੰਮਿ੍ਤ ਮਹਾਉਤਸਵ ਤਹਿਤ ਜ਼ਿਲ੍ਹੇ 'ਚ ਨਦੀਆਂ, ਨਾਲਿਆਂ ਦੀ ਜੀਉ ਟੈਗਿੰਗ, ਧਰਤੀ ਹੇਠਲੇ ਪਾਣੀ ਦਾ ਪ੍ਰਬੰਧਨ, ਮੀਂਹ ਦੇ ਪਾਣੀ ਨੂੰ ਸੰਭਾਲਣ, ਜਲ ਸ਼ਕਤੀ ਕੇਂਦਰਾਂ ਦੀ ਸਥਾਪਨਾ, ਅਤੇ ਬੂਟੇ ਲਾਉਣੇ ਆਦਿ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ । 

ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਾਣੀ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਇਸ ਦੀ ਦੁਰਵਰਤੋਂ ਨੂੰ ਰੋਕਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪਾਣੀ ਦੀ ਸੰਭਾਲ ਲਈ ਸਰਕਾਰੀ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਜਿਵੇਂ ਕਿ ਹਸਪਤਾਲਾਂ, ਡਿਸਪੈਂਸਰੀਆਂ, ਬੈਂਕਾਂ, ਸਕੂਲਾਂ ਅਤੇ ਕਾਲਜਾਂ ਆਦਿ ਦੀਆਂ ਇਮਾਰਤਾਂ 'ਚ ਪਾਣੀ ਦੀ ਸੰਭਾਲ ਕਰਕੇ ਇਸ ਨੂੰ ਸਟੋਰ ਕਰਨ ਦੇ ਉਪਰਾਲੇ ਕੀਤੇ ਜਾਣ ਤਾਂ ਜੋ ਪਾਣੀ ਨੂੰ ਦੁਬਾਰਾ ਵਰਤੋਂ ਵਿਚ ਲਿਆਂਦਾ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਪਾਣੀ ਦੀ ਸਾਂਭ ਸੰਭਾਲ ਸੰਬਧੀ ਹੋਰ ਯੋਜਾਨਾ ਬਣਾਉਂਣ ਦੇ ਨਿਰਦੇਸ਼ ਵੀ ਦਿੱਤੇ ।  

ਇਸ ਮੁਹਿੰਮ ਸਬੰਧੀ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਬਰਸਾਤਾਂ ਦੇ ਪਾਣੀ ਦੀ ਸੰਭਾਲ, ਪ੍ਰੰਪਰਾਗਤ ਪਾਣੀ ਸਰੋਤਾਂ ਦੀ ਪੂਨਰਸੁਰਜੀਤੀ, ਪਾਣੀ ਦੇ ਤਲਾਬਾਂ, ਛੱਪੜਾਂ ਦੀ ਮੁਰੰਮਤ ਅਤੇ ਨਵੇਂ ਪੌਦੇ ਲਗਾਉਣੇ ਇਸ ਪ੍ਰੋਜੈਕਟ ਦੇ ਮੁੱਖ ਅਧਾਰ ਹਨ । ਉਨ੍ਹਾਂ ਨੇ ਜ਼ਿਲ੍ਹੇ ਵਿਚ ਪਾਣੀ ਦੀ ਸੰਭਾਲ ਅਤੇ ਜੰਗਲਾਤ ਹੇਠ ਰਕਬਾ ਵਧਾਉਣ ਸਬੰਧੀ ਜ਼ਿਲ੍ਹੇ ਵਿਚ ਚੱਲ ਰਹੇ ਹੋਰ ਪ੍ਰੋਜੈਕਟਾਂ ਦੀ ਵੀ ਸਮੀਖਿਆ ਕੀਤੀ ।

 

Tags: DC Mohali , Amit Talwar , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD