Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਬੱਸ ਸਟੈਂਡ ਨਵਾਂਸ਼ਹਿਰ ਵਿਖੇ ਨਸ਼ਾ ਵਿਰੋਧੀ ਤੇ ਸੜ੍ਹਕ ਸੁਰੱਖਿਆ ਨਿਯਮਾਂ ਦੀ ਜਾਗਰੂਕਤਾ ਸਬੰਧੀ ਕੈਂਪ ਲਾਇਆ ਗਿਆ

ਬੱਸਾਂ ਵਿੱਚ ਸੁਰੱਖਿਅਤ ਸਫ਼ਰ ਲਈ ਪੈਨਿਕ ਬਟਨ ਅਤੇ ਵੀ ਟੀ ਐਸ ਪ੍ਰਣਾਲੀ ਉਪਲਬਧ

Anti Drug Mission, Jasbir Singh Kotla, SBS Nagar

Web Admin

Web Admin

5 Dariya News

ਨਵਾਂਸ਼ਹਿਰ , 06 Jul 2022

Last updated on: Jul 06, 2022, 00:00 IST

ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰੰਭੀ ‘ਸੜ੍ਹਕ ਸੁਰੱਖਿਆ ਮੇਰੀ ਜ਼ਿੰਮੇਂਵਾਰੀ’ ਅਤੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੀ ਆਰੰਭੀ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਅੱਜ ਨਵਾਂਸ਼ਹਿਰ ਦੇ ਬੱਸ ਅੱਡੇ ’ਤੇ ਨਸ਼ਾ ਵਿਰੋਧੀ ਅਤੇ ਸੜ੍ਹਕ ਸੁਰੱਖਿਆ ਜਾਗਰੂਕਤਾ ਕੈਂਪ ਲਾਇਆ ਗਿਆ। ਜਨਰਲ ਮੈਨੇਜਰ ਜਸਬੀਰ ਸਿੰਘ ਕੋਟਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰੋਡਵੇਜ਼ ਵੱਲੋਂ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਪਹਿਲ ਕਦਮੀ ’ਤੇ ਪੰਜਾਬ ਸੜ੍ਹਕ ਸੁਰੱਖਿਆ ਅਭਿਆਨ ਤਹਿਤ ਸ਼ੁਰੂ ਕੀਤੀ ਇਸ ਮੁਹਿੰਮ ’ਚ ਐਸ ਡੀ ਐਮ ਨਵਾਂਸ਼ਹਿਰ ਡਾ. ਬਲਜਿੰਦਰ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਟ੍ਰੈਫ਼ਿਕ ਪੁਲਿਸ ਵੱਲੋਂ ਏ ਐਸ ਆਈ ਪ੍ਰਵੀਨ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਯੋਗਦਾਨ ਪਾਇਆ।

ਐਸ ਡੀ ਐਮ ਨਵਾਂਸ਼ਹਿਰ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ਾ ਅਤੇ ਸੜ੍ਹਕ ਸੁਰੱਖਿਆ ਦੋ ਅਜਿਹੇ ਪਹਿਲੂ ਹਨ, ਜਿਨ੍ਹਾਂ ਬਾਰੇ ਹਮੇਸ਼ਾਂ ਹੀ ਸਾਵਧਾਨ ਹੋ ਕੇ ਚੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਸਾਨੂੰ ਸਮਾਜ ਨਾਲੋਂ ਤੋੜ ਦਿੰਦਾ ਹੈ ਅਤੇ ਸੜ੍ਹਕ ਸੁਰੱਖਿਆ ਪ੍ਰਤੀ ਲਾਪ੍ਰਵਾਹੀ ਸਾਨੂੰ ਜ਼ਿੰਦਗੀ ਤੋਂ ਦੂਰ ਲੈ ਜਾਂਦੀ ਹੈ। ਇਸ ਲਈ ਸਾਨੂੰ ਇਨ੍ਹਾਂ ਦੋਵਾਂ ਪ੍ਰਤੀ ਬਹੁਤ ਚੇਤੰਨ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਆਮ ਲੋਕ ਵੀ ਆਪਣਾ ਸਾਥ ਦੇਣ ਅਤੇ ਨਸ਼ਾ ਤਸਕਰਾਂ ਬਾਰੇ ਪ੍ਰਸ਼ਾਸਨ ਦੀ ਹੈਲਪਲਾਈਨ ਨੰ. 95010-65718 ’ਤੇ ਸੂਚਨਾ ਦੇਣ।

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ ਨੇ ਇਸ ਮੌਕੇ ਆਖਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨਸ਼ੇ ਅਤੇ ਭਿ੍ਰਸ਼ਟਾਚਾਰ ਸਮੇਤ ਪੰਜਾਬ ਨੂੰ ਲੱਗੀਆਂ ਕਈ ਮਾਰੂ ਬਿਮਾਰੀਆਂ ਤੋਂ ਖਹਿੜਾ ਛੁਡਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਪੰਜਾਬ ਰੋਡਵੇਜ਼ ਵੱਲੋਂ ਨਸ਼ੇ ਖ਼ਿਲਾਫ਼ ਅਤੇ ਸੜ੍ਹਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕਤਾ ਲਈ ਆਰੰਭੀ ਚੇਤਨਾ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਸ਼ੇ ਅਤੇ ਰਿਸ਼ਵਤ ਦੇ ਖਾਤਮੇ ਲਈ ਸਾਨੂੰ ਘਰ-ਘਰ ਚੇਤਨਾ ਲਿਜਾਣ ਦੀ ਲੋੜ ਹੈ।

ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਨਸ਼ੇ ਨੂੰ ਇਨਸਾਨੀ ਜ਼ਿੰਦਗੀ ਲਈ ਸਭ ਤੋਂ ਘਾਤਕ ਕਰਾਰ ਦਿੱਤਾ। ਉਨ੍ਹਾਂ ਜ਼ਿਲ੍ਹੇ ਵਿੱਚ ਨਸ਼ਾ ਪੀੜਤਾਂ ਦੇ ਇਲਾਜ ਲਈ ਸਰਕਾਰ ਵੱਲੋਂ ਚਲਾਏ ਜਾ ਰਹੇ ਓਟ ਸੈਂਟਰਾਂ ਅਤੇ ਨਸ਼ਾ ਮੁਕਤੀ ਕੇਂਦਰ ਵਿਖੇ ਮਿਲ ਰਹੇ ਮੁਫ਼ਤ ਇਲਾਜ ਬਾਰੇ ਜਾਣਕਾਰੀ ਦਿੱਤੀ। ਟ੍ਰੈਫ਼ਿਕ ਏ ਐਸ ਆਈ ਪ੍ਰਵੀਨ ਕੁਮਾਰ ਨੇ ਨਸ਼ੇ ਅਤੇ ਡਰਾਇਵਿੰਗ ਦਾ ਕੋਈ ਮੇਲ ਨਾ ਹੋਣ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਸੜ੍ਹਕੀ ਸੁਰੱਖਿਆ ਨਿਯਮਾਂ ਦੀ ਪਾਲਣਾ ਨਾ ਕਰਨ ਕਰਕੇ ਅਸੀਂ ਗਲਤੀ ਕਰ ਬੈਠਦੇ ਹਾਂ ਜੋ ਸਾਡੇ ਲਈ ਜੀਵਨ ਭਰ ਲਈ ਦੁਖਦਾਈ ਬਣ ਜਾਂਦੀ ਹੈ। 

ਉਨ੍ਹਾਂ ਕਿਹਾ ਕਿ ਸਾਨੂੰ ਨਸ਼ੇ ਤੋਂ ਦੂਰ ਰਹਿ ਕੇ ਅਤੇ ਸੜ੍ਹਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਕੇ ਆਪਣੀ ਅਤੇ ਸੜ੍ਹਕ ’ਤੇ ਜਾ ਰਹੇ ਹੋਰਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਸੇਵਾਮੁਕਤ ਲੈਕਚਰਾਰ ਸੁਰਜੀਤ ਸਿੰਘ ਮਝੂਰ ਨੇ ਇਸ ਮੌਕੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਲਈ ਵਿਸ਼ੇਸ਼ ਲੈਕਚਰ ਦਿੱਤਾ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਖਬਰਦਾਰ ਕੀਤਾ।

ਜਨਰਲ ਮੈਨੇਜਰ ਜਸਬੀਰ ਸਿੰਘ ਕੋਟਲਾ ਨੇ ਇਸ ਜਾਗਰੂਕਤਾ ਸਮਾਗਮ ਵਿੱਚ ਆਈਆਂ ਸਾਰੀਆਂ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਬੱਸਾਂ ਵਿੱਚ ਸਵਾਰੀਆਂ ਦੀ ਸੁਰੱਖਿਆ ਲਈ ਪੈਨਿਕ ਬਟਨ ਲਗਾਏ ਗਏ ਹਨ। 

ਉਨ੍ਹਾਂ ਦੱਸਿਆ ਕਿ ਬੱਸਾਂ ਦੀ ਲੋਕੇਸ਼ਨ ਜਾਣਨ ਲਈ ਵੀ ਟੀ ਐਸ ਪ੍ਰਣਾਲੀ ਨਾਲ ਬੱਸਾਂ ਨੂੰ ਲੈਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਰਾਇਵਰਾਂ ਅਤੇ ਕੰਡਕਟਰਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੇ ਨਾਲ-ਨਾਲ ਸਵਾਰੀਆਂ ਪ੍ਰਤੀ ਨਿਮਰ ਸਹਿਯੋਗੀ ਭਾਵਨਾ ਰੱਖਣ ਦੀਆਂ ਹਦਾਇਤਾਂ ਵੀ ਕੀਤੀਆਂ ਗਈਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਮਕੈਨੀਕਲ ਇੰਜੀਨੀਅਰ ਗੁਰਤੇਜ ਸਿੰਘ, ਸੁਪਰਡੈਂਟ ਮਨਜੀਤ ਸਿੰਘ, ਐਸ ਐਸ ਗੁਰਨਾਮ ਸਿੰਘ, ਸੀਨੀਅਰ ਸਹਾਇਕ ਸਤਪਾਲ ਸਿੰਘ ਤੇ ਰਣਜੀਤ ਸਿੰਘ ਸਮੇਤ ਰੋਡਵੇਜ਼ ਦਾ ਸਮੂਹ ਸਟਾਫ਼ ਮੌਜੂਦ ਸੀ।

 

Tags: Anti Drug Mission , Jasbir Singh Kotla , SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD