Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿਚ ਲਗਾਏ ਜਾਣਗੇ 50,000 ਬੂਟੇ : ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ

DC Tarntaran, Monish Kumar, Tarntaran, Deputy Commissioner Tarntaran

Web Admin

Web Admin

5 Dariya News

ਤਰਨ ਤਾਰਨ , 07 Jul 2022

Last updated on: Jul 07, 2022, 00:00 IST

ਸੂਬੇ ਨੂੰ ਹਰਿਆ-ਭਰਿਆ ਅਤੇ ਸਿਹਤਮੰਦ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ  ਤਰਨ ਤਾਰਨ ਮੋਨੀਸ਼ ਕੁਮਾਰ ਨੇ ਦੱਸਿਆ ਕਿ ਇਸ ਲਹਿਰ ਤਹਿਤ ਜ਼ਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿਚ 50 ਹਜ਼ਾਰ ਬੂਟੇ ਅਤੇ 115 ਤ੍ਰਿਵੈਣੀ ਲਗਾਏ ਜਾਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਲਈ ਅੱਜ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ ਹੈ। ਜਿਸ ਲਈ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਮਾਧਿਅਮ ਵਣ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਵਿਚ ਖਾਲੀ ਥਾਵਾਂ ਜਿਵੇਂ ਕਿ ਸਕੂਲਾਂ, ਪੰਚਾਇਤੀ ਥਾਵਾਂ, ਸਰਕਾਰੀ ਸੰਸਥਾਵਾਂ ਆਦਿ ਥਾਵਾਂ ਤੇ ਬੂਟੇ ਲਗਾਏ ਜਾਣਗੇ ਅਤੇ ਤ੍ਰਿਵੈਣੀ ਜਿਸ ਵਿਚ ਪਿੱਪਲ, ਨਿੰਮ ਅਤੇ ਬੋਹੜ ਦੇ ਰੁੱਖ ਲਗਾਏ ਜਾਣਗੇ।

ਉਨ੍ਹਾਂ ਕਿਹਾ ਕਿ ਵਣ ਵਿਭਾਗ ਵੱਲੋਂ ਇਹ ਬੂਟੇ ਮੁਹੱਈਆ ਕਰਵਾਏ ਜਾਣਗੇ ਅਤੇ ਆਪਣੀ ਲੋੜ ਅਨੁਸਾਰ ਉਨ੍ਹਾਂ ਕੋਲੋਂ ਬੂਟੇ ਲਏ ਜਾ ਸਕਦੇ ਹਨ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਬੂਟੇ ਲਗਾਉਣਾ ਹੀ ਸਿਰਫ ਸਾਡਾ ਮਕਸਦ ਨਹੀਂ ਹੈ, ਬਲਕਿ ਇਨ੍ਹਾਂ ਦੀ ਦੇਖਭਾਲ ਕਰਨੀ ਹੀ ਬਹੁਤ ਜ਼ਰੂਰੀ ਹੈ, ਇਸ ਲਈ ਜਿਥੇ ਲੋੜ ਪਵੇ ਉਥੇ ਟਰੀ-ਗਾਰਡ ਲਗਾਏ ਜਾਣ ਅਤੇ ਇਨ੍ਹਾਂ ਦੀ ਦੇਖਭਾਲ ਲਈ ਵੀ ਕੰਮ ਕੀਤਾ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ ) ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਖਵਿੰਦਰ ਸਿੰਘ, ਐੱਸ. ਡੀ. ਐਮ ਖਡੂਰ ਸਾਹਿਬ ਦੀਪਕ ਭਾਟੀਆ, ਐਸਡੀਐਮ ਤਰਨ ਤਾਰਨ ਰਜਨੀਸ਼ ਅਰੋੜਾ, ਐਸਡੀਐਮ ਪੱਟੀ ਅਲਕਾ ਕਾਲੀਆ, ਜਿਲ੍ਹਾ ਜੰਗਲਾਤ ਅਫਸਰ ਹਰਜਿੰਦਰ ਸਿੰਘ, ਉਪ ਅਰਥ ਤੇ ਅੰਕੜਾ ਸਲਾਹਕਾਰ ਅਮਨਦੀਪ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ  ਹਾਜ਼ਰ ਸਨ।

 

Tags: DC Tarntaran , Monish Kumar , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD