Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਰੀਜ਼ਨਲ ਸਪਾਈਨਲ ਇੰਜਰੀਜ਼ ਸੈਂਟਰ ਦੀ ਗਵਰਨਿੰਗ ਬਾਡੀ ਦੀ 3 ਸਾਲਾਂ ਬਾਅਦ ਹੋਈ ਮੀਟਿੰਗ

Dr. Baljit Kaur, Cabinet Minister, Department of Social Security, Women & Child Development, Punjab, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 08 Jul 2022

ਰੀਜ਼ਨਲ ਸਪਾਈਨਲ ਇੰਜਰੀਜ਼ ਸੈਂਟਰ, ਮੋਹਾਲੀ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਕੋਵਿਡ-19 ਮਹਾਂਮਾਰੀ ਕਾਰਨ ਇਹ ਮੀਟਿੰਗ 3 ਸਾਲਾਂ ਬਾਅਦ ਕੀਤੀ ਗਈ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਪਿਛਲੇ ਕਈ ਸਾਲਾਂ ਤੋਂ ਬਜਟ ਵਜੋਂ 2 ਕਰੋੜ ਰੁਪਏ ਅਲਾਟ ਕੀਤੇ ਜਾ ਰਹੇ ਸਨ ਪਰ ਮੌਜੂਦਾ ਵਿੱਤੀ ਸਾਲ 2022-23 ਦੌਰਾਨ ਇਹ ਰਕਮ 2 ਕਰੋੜ ਰੁਪਏ ਤੋਂ ਵਧਾ ਕੇ 10.73 ਕਰੋੜ ਰੁਪਏ ਕਰ ਦਿੱਤੀ ਗਈ ਹੈ। 

ਗਵਰਨਿੰਗ ਬਾਡੀ ਨੇ ਕੈਪੀਟਲ ਹੈੱਡ ਵਿਚੋਂ 10.73 ਕਰੋੜ ਰੁਪਏ ਅਤੇ ਰੋਜ਼ਾਨਾ ਦੇ ਖਰਚਿਆ ਲਈ ਗ੍ਰਾਂਟ-ਇਨ-ਏਡ 'ਚੋਂ 2 ਕਰੋੜ ਰੁਪਏ ਦੇ ਫੰਡਾਂ ਨੂੰ ਮਨਜ਼ੂਰੀ ਦਿੱਤੀ ਹੈ। ਕੈਬਨਿਟ ਮੰਤਰੀ ਨੇ ਆਊਟਸੋਰਸਡ ਜ਼ਰੀਏ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਪਹਿਲਾਂ ਹੀ  ਵਾਧਾ ਕਰ ਦਿੱਤਾ ਹੈ, ਜਿਸ ਦੀ ਪ੍ਰਸਤਾਵਨਾ ਪ੍ਰਾਜੈਕਟ ਡਾਇਰੈਕਟਰ-ਕਮ-ਮੈਂਬਰ ਸਕੱਤਰ ਵੱਲੋਂ ਕੀਤੀ ਗਈ ਸੀ। ਇਹ ਵੀ ਫੈਸਲਾ ਕੀਤਾ ਗਿਆ ਕਿ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ.) ਤੋਂ ਆਈ.ਸੀ.ਯੂ., ਹਾਈ ਡਿਪੈਂਡੈਂਸੀ ਯੂਨਿਟ ਅਤੇ 11 ਪ੍ਰਾਈਵੇਟ ਰੂਮ ਜਲਦ ਲੈਕੇ ਉਸਦਾ ਤੁਰੰਤ ਉਦਘਾਟਨ  ਕੀਤਾ ਜਾਵੇ। ਉਪਰਲੀ ਮੰਜ਼ਿਲ ਦੀ ਨਿਰਮਾਣ ਯੋਜਨਾ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।

ਪ੍ਰਾਜੈਕਟ ਡਾਇਰੈਕਟਰ ਨੇ ਰੀਜ਼ਨਲ ਸਪਾਈਨਲ ਇੰਜਰੀਜ਼ ਸੈਂਟਰ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ ਇਸ ਸੈਂਟਰ ਵਿੱਚ ਇਨਡੋਰ ਅਤੇ ਆਊਟਡੋਰ ਮਰੀਜ਼ਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਹੁਣ ਤੱਕ ਲਗਭਗ 5 ਲੱਖ ਮਰੀਜ਼ਾਂ ਨੂੰ ਇਲਾਜ ਮੁਹੱਈਆ ਕਰਵਾਇਆ ਜਾ ਚੁੱਕਾ ਹੈ ਅਤੇ ਇਸ ਦੇ ਨਾਲ ਹੀ 6000 ਤੋਂ ਵੱਧ ਮਰੀਜ਼ਾਂ ਦੀ ਰੀੜ੍ਹ ਦੀ ਹੱਡੀ ਦਾ ਸਫ਼ਲਤਾਪੂਰਵਕ ਆਪ੍ਰੇਸ਼ਨ ਵੀ ਕੀਤਾ ਜਾ ਚੁੱਕਾ ਹੈ।

ਮੀਟਿੰਗ ਵਿੱਚ ਡਾਇਰੈਕਟਰ ਸਮਾਜਿਕ ਸੁਰੱਖਿਆ, ਵਧੀਕ ਵਿੱਤ ਸਕੱਤਰ, ਡਾਇਰੈਕਟਰ ਸਿਹਤ ਸੇਵਾਵਾਂ, ਪੀ.ਜੀ.ਆਈ. ਦੇ ਡਾਇਰੈਕਟਰ ਦੀ ਤਰਫ਼ੋ ਡਾ. ਵਿਪਨ ਕੌਸ਼ਲ ਮੈਡੀਕਲ ਸੁਪਰਡੈਂਟ, ਕਰਨਲ ਗੁਰਕੀਰਤ ਸਿੰਘ ਡਾਇਰੈਕਟਰ ਪੈਰਾਪਲਜੀਆ ਸੈਂਟਰ ਫਾਰ ਆਰਮਡ ਫੋਰਸਿਸ, ਮੋਹਾਲੀ ਅਤੇ ਪ੍ਰਾਜੈਕਟ ਡਾਇਰੈਕਟਰ ਰੀਜ਼ਨਲ ਸਪਾਈਨਲ ਇੰਜਰੀਜ਼ ਸੈਂਟਰ, ਮੋਹਾਲੀ ਸਮੇਤ ਵਧੀਕ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਡਿਪਟੀ ਡਾਇਰੈਕਟਰ, ਆਰ.ਐਸ.ਆਈ.ਸੀ., ਮੁਹਾਲੀ ਸ਼ਾਮਲ ਹੋਏ। ਆਰ.ਐਸ.ਆਈ.ਸੀ. ਦੇ  ਮੈਂਬਰ ਸਕੱਤਰ ਡਾ. ਰਾਜ ਬਹਾਦਰ ਜੋ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਵਾਈਸ ਚਾਂਸਲਰ ਵੀ ਹਨ, ਨੇ ਸਾਰੇ ਮੈਂਬਰਾਂ ਅਤੇ ਚੇਅਰਪਰਸਨ ਦਾ ਧੰਨਵਾਦ ਕੀਤਾ।

 

Tags: Dr. Baljit Kaur , Cabinet Minister , Department of Social Security , Women & Child Development , Punjab , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD