Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੰਗਰੂਰ ਵਿਖੇ ਕੀਤਾ ਗਿਆ ਵਾਅਦਾ ਯਾਦ ਦਿਵਾਊ ਮੁਜ਼ਾਹਰਾ

ਪੰਜਾਬ ਦੇ ਕੋਨੇ ਕੋਨੇ ਤੋਂ ਸੈਂਕੜੇ ਐੱਨਪੀਐੱਸ ਮੁਲਾਜ਼ਮਾਂ ਨੇ ਕੀਤੀ ਸ਼ਮੂਲੀਅਤ, ਸੰਘਰਸ਼ੀ ਦਬਾਅ ਸਦਕਾ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਸਕੱਤਰੇਤ ਵਿਖੇ 22 ਜੁਲਾਈ ਨੂੰ ਮੀਟਿੰਗ ਹੋਈ ਤੈਅ

Protest, Agitation, Demonstration, Strike, Sangrur

Web Admin

Web Admin

5 Dariya News

ਸੰਗਰੂਰ , 09 Jul 2022

Last updated on: Jul 09, 2022, 00:00 IST

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸਥਾਨਕ ਮਨਸਾ ਦੇਵੀ ਮੰਦਿਰ ਵਿਖੇ ਪੂਰੇ ਪੰਜਾਬ ਚੋਂ ਐੱਨਪੀਐੱਸ ਮੁਲਾਜ਼ਮਾਂ ਦੀ ਸ਼ਮੂਲੀਅਤ ਨਾਲ ਸੂਬਾ ਪੱਧਰੀ ਕਨਵੈਨਸ਼ਨ ਕਰਕੇ ਵਾਅਦਾ ਯਾਦ ਦਿਵਾਊ ਮਾਰਚ ਕੱਢਿਆ ਗਿਆ। ਜਿਸ ਵਿੱਚ ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਸੈਂਕੜੇ ਐੱਨ.ਪੀ.ਐੱਸ. ਮੁਲਾਜਮਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਕਨਵੈਨਸ਼ਨ ਉਪਰੰਤ ਸਮੂਹ ਮੁਲਾਜ਼ਮਾਂ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਵੱਲ ਬੀ ਐੱਸ ਐੱਨ ਐੱਲ ਪਾਰਕ ਤਕ  'ਵਾਅਦਾ ਯਾਦ ਦਿਵਾਉ ਮਾਰਚ ਕੀਤਾ ਗਿਆ। 

ਜ਼ਿਕਰਯੋਗ ਹੈ ਕਿ  ਪੁਰਾਣੀ ਪੈਨਸ਼ਨ ਪ੍ਰਾਪਤੀ ਉਪਰੰਤ  ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਤੱਕ ਮਾਰਚ ਕਰਨਾ ਸੀ ਪਰ 22 ਜੁਲਾਈ ਨੂੰ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ ਮਿਲਣ ਕਰਕੇ ਇਹ ਮਾਰਚ ਬੀਐਸਐਨਐਲ ਪਾਰਕ ਤਕ  ਕੀਤਾ ਗਿਆ । ਇਸ ਮੌਕੇ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੂਬਾ ਕਨਵੀਨਰ ਅਤਿੰਦਰਪਾਲ ਘੱਗਾ, ਜੋਨ ਕਨਵੀਨਰਾਂ ਗੁਰਬਿੰਦਰ ਖਹਿਰਾ, ਜਸਵੀਰ ਸਿੰਘ ਭੰਮਾ, ਵਿੱਤ ਸਕੱਤਰ ਜਸਵਿੰਦਰ ਔਜਲਾ, ਪ੍ਰੈੱਸ ਸਕੱਤਰ ਸਤਪਾਲ ਸਮਾਣਵੀ ਆਦਿ ਨੇ ਆਖਿਆ ਕਿ ਕਾਂਗਰਸ ਦੀ ਸਰਕਾਰ ਸਮੇਂ ਪੰਜਾਬ ਦੇ ਮੌਜੂਦਾ ਵਿੱਤ ਮੰਤਰੀ ਹਰਪਾਲ ਚੀਮਾ ਨੇ ਐੱਨ.ਪੀ.ਐੱਸ. ਮੁਲਾਜ਼ਮਾਂ ਦੇ ਧਰਨਿਆਂ ਵਿਚ ਸ਼ਮੂਲੀਅਤ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਸੀ। 

ਇਸੇ ਤਰਾਂ ਦਾ ਵਾਅਦਾ ਉਹਨਾਂ ਵੱਲੋਂ 'ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਵਫ਼ਦ ਨਾਲ ਆਪਣੀ ਰਿਹਾਇਸ਼ ਤੇ ਕੀਤੀ ਮੁਲਾਕਾਤ ਦੌਰਾਨ ਕੀਤਾ ਗਿਆ ਸੀ। ਪਰ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਚਾਰ ਮਹੀਨੇ ਬਾਅਦ ਤੱਕ ਵੀ ਪੁਰਾਣੀ ਪੈਨਸ਼ਨ ਲਾਗੂ ਕਰਨ ਵੱਲ ਕੋਈ ਕਦਮ ਨਹੀਂ ਪੁੱਟਿਆ ਗਿਆ। ਆਗੂਆਂ ਨੇ ਆਖਿਆ ਕਿ ਵਿਧਾਨ ਸਭਾ ਦੇ ਸੈਸ਼ਨ ਵਿੱਚ ਵਿੱਚ ਚਰਚਾ ਤੱਕ ਕਰਨ ਤੋਂ ਟਾਲਾ ਵੱਟਣਾ ਬੇਹੱਦ ਨਿੰਦਣਯੋਗ ਹੈ।          

ਮੁਲਾਜ਼ਮ ਆਗੂਆਂ ਰਮਨਦੀਪ ਸਿੰਗਲਾ ਬਰਨਾਲਾ, ਹਰਿੰਦਰਜੀਤ ਸਿੰਘ ਫਤਿਹਗੜ੍ਹ ਸਾਹਿਬ, ਸੁਖਜਿੰਦਰ ਗੁਰਦਾਸਪੁਰ, ਲਖਵਿੰਦਰ ਸਿੰਘ ਮਾਨਸਾ, ਮਨੋਜ ਕੁਮਾਰ ਸੰਗਰੂਰ,ਜਗਜੀਤ ਜਟਾਣਾ ਪਟਿਆਲਾ ਨੇ ਸੰਬੋਧਨ ਕਰਦਿਆਂ ਹੋਏ ਆਖਿਆ ਕਿ ਰਾਜਸਥਾਨ ਅਤੇ ਛੱਤੀਸਗੜ੍ਹ ਵਿਚ ਪੁਰਾਣੀ ਪੈਨਸ਼ਨ ਸਕੀਮ ਦੁਬਾਰਾ ਲਾਗੂ ਕੀਤੀ ਜਾ ਚੁੱਕੀ ਹੈ ਪਰ ਪੰਜਾਬ ਦੀ ਸਰਕਾਰ ਇਸ ਮਸਲੇ ਤੇ ਡੰਗ-ਟਪਾਊ ਨੀਤੀ ਅਪਣਾ ਰਹੀ ਹੈ। 

ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਪਣੇ ਕੀਤੇ ਚੋਣ ਵਾਅਦੇ ਮੁਤਾਬਕ ਤੁਰੰਤ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰੇ ਜਾਂ ਫਿਰ ਪੰਜਾਬ ਦੇ ਐੱਨ.ਪੀ.ਐੱਸ. ਮੁਲਾਜ਼ਮਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ।        

ਕਨਵੈਨਸ਼ਨ ਵਿੱਚ ਨਹਿਰੀ ਪਟਵਾਰ ਯੂਨੀਅਨ ਵੱਲੋਂ ਜਸਕਰਨ ਗਹਿਰੀ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਟੈਕਨੀਕਲ ਐਂਡ ਮਕੈਨੀਕਲ ਇੰਪਲਾਇਜ਼ ਯੂਨੀਅਨ ਵੱਲੋਂ ਗੁਰਚਰਨ ਸਿੰਘ ਅਕੋਈ, ਪੀ.ਐੱਸ.ਪੀ.ਸੀ.ਐੱਲ.  ਯੂਨੀਅਨ ਬਰਨਾਲਾ ਗੁਰਪ੍ਰੀਤ ਦਾਨਗੜੀਆ ਆਦਿ ਨੇ ਸਾਥੀਆਂ ਸਮੇਤ ਪੁੱਜ ਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੰਘਰਸ਼ ਦੀ ਹਮਾਇਤ ਕੀਤੀ। ਇਸ ਮੌਕੇ ਰਾਜੀਵ ਬਰਨਾਲਾ,ਅਸ਼ਵਨੀ ਅਵਸਥੀ, ਇੰਦਰਸੁਖਦੀਪ ਸਿੰਘ, ਸੁਖਵਿੰਦਰ ਗਿਰ, ਰਘਵੀਰ ਸਿੰਘ ਭਵਾਨੀਗੜ੍ਹ, ਗੁਰਮੀਤ ਸੁਖਪਰ,ਮਹਿੰਦਰ ਕੌੜਿਆਵਾਲੀ, ਬੇਅੰਤ ਫੂਲੇਵਾਲ, ਲਾਭ ਸਿੰਘ ਅਕਲੀਆ, ਗੁਰਮੁੱਖ ਲੋਕਪ੍ਰੇਮੀ ਆਦਿ ਨੇ ਵੀ ਸੰਬੋਧਨ ਕੀਤਾ। 

 

Tags: Protest , Agitation , Demonstration , Strike , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD