Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੀ.ਐਸ.ਪੀ.ਸੀ.ਐਲ. ਵੱਲੋਂ ਆਪਣੇ ਪੈਨਸ਼ਨਰਾਂ ਲਈ ਹੈਲਪਲਾਈਨ ਦੀ ਸ਼ੁਰੂਆਤ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab State Power Corporation Limited, PSPCL

Web Admin

Web Admin

5 Dariya News

ਚੰਡੀਗੜ੍ਹ , 09 Jul 2022

Last updated on: Jul 09, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਨਤਕ ਸੇਵਾਵਾਂ ਨੂੰ ਆਨਲਾਈਨ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਦੇ ਸੰਕਲਪ ਨੂੰ ਅੱਗੇ ਵਧਾਉਂਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਆਪਣੇ ਪੈਨਸ਼ਨਰਾਂ ਲਈ ਸਮਰਪਿਤ “ਪੈਨਸ਼ਨ ਹੈਲਪਲਾਈਨ” ਦੀ ਸ਼ੁਰੂਆਤ ਕੀਤੀ ਹੈ। ਆਪਣੇ ਪੈਨਸ਼ਨਰਾਂ ਦੇ ਪੈਨਸ਼ਨ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਅੰਤਿਮ ਰੂਪ ਦੇਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤੀ ਗਈ ਇਹ ਹੈਲਪਲਾਈਨ, ਪੀ.ਐਸ.ਪੀ.ਸੀ.ਐਲ. ਪੈਨਸ਼ਨਰਾਂ ਨੂੰ ਖੇਤਰੀ ਦਫ਼ਤਰਾਂ ਵੱਲੋਂ ਡਿਪਟੀ ਸੀ.ਈ.ਓ. ਪੈਨਸ਼ਨ ਅਤੇ ਫ਼ੰਡ ਦਫ਼ਤਰ ਨੂੰ ਭੇਜੇ ਗਏ ਉਨ੍ਹਾਂ ਦੇ ਪੈਨਸ਼ਨ ਕੇਸਾਂ ਦੀ ਸਥਿਤੀ ਬਾਰੇ ਆਸਾਨੀ ਨਾਲ ਜਾਣਕਾਰੀ ਲੈਣ ਲਈ ਟੈਲੀਫ਼ੋਨ ਸੇਵਾਵਾਂ ਪ੍ਰਦਾਨ ਕਰੇਗੀ। 

ਹੁਣ ਸੇਵਾਮੁਕਤ ਕਰਮਚਾਰੀ/ਮ੍ਰਿਤਕ ਦੇ ਵਾਰਸ ਆਪਣੇ ਪੈਨਸ਼ਨ ਕੇਸਾਂ ਦੀ ਸਥਿਤੀ ਸਬੰਧੀ ਕਿਸੇ ਵੀ ਜਾਣਕਾਰੀ ਲਈ ਹੈਲਪਲਾਈਨ ਮੋਬਾਈਲ ਨੰਬਰ 9646115517 'ਤੇ ਕਾਲ/ਵੱਟਸਐਪ/ਐਸ.ਐਮ.ਐਸ. ਇੱਕ ਨਿਰਧਾਰਤ ਫ਼ਾਰਮੈਟ, ਜੋ ਪੀ.ਐਸ.ਪੀ.ਸੀ.ਐਲ. ਦੀ ਵੈੱਬਸਾਈਟ 'ਤੇ ਉਪਲਬਧ ਹੈ, ਜ਼ਰੀਏ ਕਰ ਸਕਦੇ ਹਨ। ਇਸ ਸੇਵਾ ਦਾ ਲਾਭ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9:00 ਤੋਂ ਸ਼ਾਮ 5:00 ਵਜੇ ਤੱਕ ਲਿਆ ਜਾ ਸਕੇਗਾ। ਹੈਲਪਲਾਈਨ ਅਧਿਕਾਰੀ ਸਬੰਧਤ ਸੇਵਾਮੁਕਤ ਕਰਮਚਾਰੀ/ਮ੍ਰਿਤਕ ਦੇ ਵਾਰਸ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਏਗਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੇ ਪੈਨਸ਼ਨਰ ਇਸ ਨੰਬਰ 'ਤੇ ਸੰਪਰਕ ਕਰਕੇ ਤਿੰਨ ਤੋਂ ਚਾਰ ਕੰਮਕਾਜੀ ਦਿਨਾਂ ਦੇ ਅੰਦਰ-ਅੰਦਰ ਆਪਣੇ ਸਵਾਲਾਂ ਦੇ ਹੱਲ/ਜਵਾਬ ਪ੍ਰਾਪਤ ਕਰ ਸਕਦੇ ਹਨ। ਹਾਲਾਂਕਿ ਜੇ ਸੇਵਾਮੁਕਤ ਕਰਮਚਾਰੀ/ਮ੍ਰਿਤਕ ਦੇ ਵਾਰਸ ਪੀ.ਐਸ.ਪੀ.ਸੀ.ਐਲ. ਦੇ ਮੁੱਖ ਦਫ਼ਤਰ ਜਾਂ ਪਟਿਆਲਾ ਵਿਖੇ ਸਬੰਧਤ ਪੈਨਸ਼ਨ ਸੈਕਸ਼ਨ ਵਿੱਚ ਪਹੁੰਚ ਕਰਨਾ ਚਾਹੁੰਦੇ ਹਨ ਤਾਂ ਉਹ ਦੁਪਹਿਰ 12:00 ਤੋਂ 1:15 ਵਜੇ ਤੱਕ ਦੇ ਨਿਰਧਾਰਤ ਸਮੇਂ ਆ ਸਕਦੇ ਹਨ।     

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab State Power Corporation Limited , PSPCL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD