Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਪ੍ਰਸਾਸਨਿਕ ਐਡਵਾਈਜਰੀ ਕਮੇਟੀ ਦਾ ਗਠਨ ਗੈਰ ਸੰਵਿਧਾਨ, ਜੋ ਸੱਤਾ ਦਾ ਦੋਹਰਾ ਕੇਂਦਰ ਸਥਾਪਤ ਕਰੇਗਾ : ਪ੍ਰੋ. ਚੰਦੂਮਾਜਰਾ

Prem Singh Chandumajra, Shiromani Akali Dal, Patiala

Web Admin

Web Admin

5 Dariya News

ਪਟਿਆਲਾ , 09 Jul 2022

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਆਮ ਆਦਮੀ ਪਾਰਟੀ ਵੱਲੋਂ ਜਿਹੜੀ ਪ੍ਰਸਾਸਨਿਕ ਸੁਧਾਰਾਂ ਦੇ ਨਾਮ ’ਤੇ ਪ੍ਰਸਾਸਨਿਕ ਐਡਵਾਈਜਰੀ ਕਮੇਟੀ ਦਾ ਗਠਨ ਕੀਤਾ ਜਾ ਰਿਹਾ ਹੈ ਉਹ ਸੂਬੇ ਅੰਦਰ ਦੋਹਰਾ ਸੱਤਾ ਕੇਂਦਰ ਸਥਾਪਤ ਕਰੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਕਮਾਂਡਰ ‘ਤੇ ਕਮਾਂਡਰ  ਲਗਾਉਣ ਵਾਲੀ ਗੱਲ ਹੋਵੇਗੀ, ਜੋ ਕਿ ਪੁਰੀ ਤਰ੍ਹਾਂ ਗੈਰ ਸੰਵਿਧਾਨਕ ਹੈ। 

ਪ੍ਰੋ. ਚੰਦੂਮਾਜਰਾ ਨੇ ਕਿਹਾ ਲੋਕ ਰਾਜ ਵਿਚ ਜਨਤਾ ਆਪਣੇ ਮਸਲੇ ਹੱਲ ਕਰਵਾਉਣ ਲਈ ਸੱਤਾ ਚਾਬੀ ਆਪਣੇ ਚੁਣੇ ਹੋਏ ਨੁਮਾਇੰਦੇ ਦੇ ਹੱਥ ਦਿੰਦੀ ਹੈ ਅਤੇ ਲੋਕਾਂ ਨੂੰ ਉਨ੍ਹਾਂ ਵਿਸਵਾਸ਼ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੀ ਗਈ ਇਹ ਨੋਟੀਫਿਕੇਸ਼ਨ ਜਨਤਾ ਦੇ ਫੈਸਲੇ ਦੀ ਤੌਹੀਨ ਹੈ ਅਤੇ ਪੰਜਾਬ ਦੇ ਲੋਕਾਂ ਨਾਲ ਸਿੱਧੇ ਤੋਰ ’ਤੇ ਵੱਡਾ ਧੋਖਾ ਹੋਵੇਗਾ। ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਨ੍ਹਾਂ ਲੋਕਾਂ ਦੇ ਹਵਾਲੇ ਸੱਤਾ ਦੀ ਚਾਬੀ ਕੀਤੀ ਉਹ ਲੋਕ ਹੁਣ ਸੱਤਾ ਨੂੰ ਕਿਸੇ ਹੋਰ ਦੇ ਹਵਾਲੇ ਕਰਨ ਲੱਗੇ ਹੋਏ ਹਨ, ਜੋ ਕਿ ਸੱਤਾ ਨੂੰ ਸਬ-ਲੈਟ ਕਰਨ ਵਾਲੀ ਗੱਲ ਹੋਵੇਗੀ।  

ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਪੈਰਲਲ ਗੋਰਮਿੰਟ ਸਥਾਪਤ ਕਰੇਗਾ। ਉਨ੍ਹਾਂ ਕਿਹਾ ਕਿ ਜਿਹੜੀਆ ਖਬਰਾਂ ਆ ਰਹੀਆਂ ਹਨ ਜੇਕਰ ਇਸ ਸੱਚ ਸਾਬਤ ਹੁੰਦੀਆ ਹਨ ਕਿ ਸਲਾਹਕਾਰ ਕਮੇਟੀ ਦਾ ਹੈਡ ਕਿਸੇ ਗੈਰ ਪੰਜਾਬੀ ਨੂੰ ਲਗਾਇਆ ਜਾ ਰਿਹਾ ਹੈ ਤਾਂ ਪੰਜਾਬ ਦੇ ਲੋਕਾਂ ਨਾਲ ਇਹ ਬਹੁਤ ਵੱਡਾ ਧੋਖਾ ਹੋਵੇਗਾ, ਕਿਉਂਕਿ 18 ਵਿਭਾਗ ਪਹਿਲਾਂ ਹੀ ਕੇਜਰੀਵਾਲ ਦੇ ਹਵਾਲੇ ਕੀਤੇ ਜਾ ਚੁੱਕੇ ਹਨ ਅਤੇ ਹੁਣ ਪਇਸ ਫੈਸਲੇ ਨਾਲ ਸਾਰਾ ਪੰਜਾਬ ਹੀ ਕੇਜਰੀਵਾਲ ਦੇ ਹਵਾਲੇ ਹੋ ਜਾਵੇਗਾ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਹ ਨੋਟਿਫਿਕੇਸ਼ਨ ਸਾਬਤ ਕਰਦਾ ਹੈ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ  ਪੰਜਾਬ ਦੇ  ਮੰਤਰੀਆਂ ’ਤੇ ਭਰੋਸਾ ਨਹੀਂ ਰਿਹਾ ਅਤੇ ਨੈਸ਼ਨਲ ਲੀਡਰਸ਼ਿਪ ਮੌਜੂਦ; ਮੰਤਰੀ ਮੰਡਲ ਨੂੰ ਯੋਗ ਹੀ ਨਹੀਂ ਸਮਝ ਰਹੀ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਰਜੇੇ ਹੇਠ ਦੱਬਿਆ ਆਰਥਿਕ ਮੰਦਹਾਲੀ ਵਿਚੋਂ ਲੰਘ ਰਿਹਾ ਸੂਬਾ ਹੋਰ ਵਿੱਤੀ ਬੋਝ ਝੱਲਣ ਯੋਗ ਨਹੀਂ ਹੈ। ਇਸ ਲਈ ਸਰਕਾਰ ਨੂੰ ਇਸ ਨੋਟਿਫਿਕੇਸ਼ਨ ਨੂੰ ਤੁਰੰਤ ਰੱਦ ਕੀਤਾ ਜਾਵੇ।

 

Tags: Prem Singh Chandumajra , Shiromani Akali Dal , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD