Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੁਲਿਸ ਕਮਿਸ਼ਨਰੇਟ ਲੁਧਿਆਣਾ ਅਧੀਨ ਆਉਂਦੇ ਸਾਰੇ ਖੇਤਰਾਂ 'ਚ ਵਿਆਪਕ ਘੇਰਾਬੰਦੀ ਕਰਦਿਆਂ ਤਲਾਸ਼ੀ ਮੁਹਿੰਮ ਚਲਾਈ ਗਈ

ਏ.ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਡਾ ਕੌਸਤੁਭ ਸ਼ਰਮਾ ਦੀ ਨਿਗਰਾਨੀ ਹੇਠ ਚਲਾਇਆ ਗਿਆ ਵਿਸ਼ੇ਼ਸ਼ ਅਭਿਆਨ

Gurpreet Kaur Deo, Police, Punjab Police, Ludhiana Police, Punjab Admin, Comprehensive Cordon Search operation

Web Admin

Web Admin

5 Dariya News

ਲੁਧਿਆਣਾ , 09 Jul 2022

Last updated on: Jul 09, 2022, 00:00 IST

ਏ.ਡੀ.ਜੀ.ਪੀ. ਸੀ.ਏ.ਡੀ. ਗੁਰਪ੍ਰੀਤ ਦਿਓ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਡਾ ਕੌਸਤੁਭ ਸ਼ਰਮਾ, ਦੀ ਨਿਗਰਾਨੀ ਹੇਠ ਇੱਕ ਵਿਆਪਕ ਘੇਰਾਬੰਦੀ ਕਰਦਿਆਂ ਵਿਸ਼ੇਸ਼ੇ ਤਲਾਸ਼ੀ ਅਭਿਆਨ ਚਲਾਇਆ ਗਿਆ।ਸਾਰੇ ਸੀਨੀਅਰ ਅਧਿਕਾਰੀਆਂ ਜਿਸ ਵਿੱਚ ਸੰਯੁਕਤ ਪੁਲਿਸ ਕਮਿਸ਼ਨਰ ਦਿਹਾਤੀ, 4 ਏ.ਡੀ.ਸੀ.ਪੀਜ. 2 ਏ.ਸੀ.ਪੀਜ਼, 5 ਐਸ.ਐਚ.ਓਜ਼, 3 ਚੌਕੀ ਇੰਚਾਰਜਾਂ ਸਮੇਤ 250 ਪੁਲਿਸ ਮੁਲਾਜ਼ਮ ਸ਼ਾਮਲ ਸਨ, ਦੇ ਨਾਲ ਸਥਾਨਕ ਪ੍ਰੀਤ ਨਗਰ, ਤਾਜਪੁਰ ਰੋਡ, ਫਰੀਦ ਕਲੋਨੀ ਵਿੱਚ ਸਥਿਤ ਕੇਂਦਰੀ ਜੇਲ੍ਹ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਅਪਰਾਧਿਕ ਅਨਸਰਾਂ ਅਤੇ ਨਸ਼ਾ ਤਸਕਰਾਂ ਦੀ ਭਾਲ ਲਈ ਬਾਰੀਕੀ ਨਾਲ ਤਲਾਸ਼ੀ ਲਈ ਗਈ।

ਸਾਰੇ ਇਲਾਕੇ ਦੀ ਘੇਰਾਬੰਦੀ ਕਰਦਿਆਂ ਸਵੇਰੇ 11:30 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਪਾ-ਚੱਪਾ ਖੰਗਾਲਿਆ ਗਿਆ।ਗੁਰਪ੍ਰੀਤ ਕੌਰ ਦਿਓ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਅਤੇ ਮਾੜੇ ਅਨਸਰਾਂ ਵਿੱਚ ਡਰ ਪੈਦਾ ਕਰਨ ਲਈ ਕੀਤਾ ਗਿਆ ਸੀ। ਏ.ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ, ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕਰਨਾ ਹੈ, ਇਸ ਤੋਂ ਇਲਾਵਾ ਗੈਂਗਸਟਰ ਕਲਚਰ ਨੂੰ ਖਤਮ ਕਰਨਾ, ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣਾ ਅਤੇ ਅਪਰਾਧਾਂ ਦਾ ਪਤਾ ਲਗਾਉਣਾ ਹੈ।

ਉਨ੍ਹਾਂ ਬੁਨਿਆਦੀ ਪੁਲਿਸਿੰਗ ਨੂੰ ਮੁੜ ਸੁਰਜੀਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਜਿਸ ਵਿੱਚ ਸੰਵੇਦਨਸ਼ੀਲ ਥਾਵਾਂ 'ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਕਿਸਮ ਦੀ ਅਗਾਊਂ ਅਮਨ-ਕਾਨੂੰਨ ਦੀ ਸਥਿਤੀ ਨਾਲ ਨਜਿੱਠਣ ਲਈ ਹਮੇਸ਼ਾਂ ਤਿਆਰ ਰਹਿਣਾ, ਅਪਰਾਧ ਡੇਟਾ ਦੀ ਨਿਗਰਾਨੀ, ਪੁਲਿਸ ਥਾਣਿਆਂ ਦੀ ਜਾਂਚ, ਪੁਲਿਸ ਕਰਮਚਾਰੀਆਂ ਦੀ ਭਲਾਈ ਦੀ ਦੇਖਭਾਲ ਆਦਿ ਸ਼ਾਮਲ ਹਨ। ਲੋਕਾਂ ਵੱਲੋਂ ਭਰਪੂਰ ਸਹਿਯੋਗ ਦੀ ਮੰਗ ਕਰਦਿਆਂ, ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦੇ ਖਾਤਮੇ ਅਤੇ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਵੱਲ ਅੱਗੇ ਵਧਣ ਲਈ ਵਚਨਬੱਧਤਾ ਦਾ ਭਰੋਸਾ ਦਿਵਾਇਆ।

 

Tags: Gurpreet Kaur Deo , Police , Punjab Police , Ludhiana Police , Punjab Admin , Comprehensive Cordon Search operation

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD