Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਪਿੰਡਾਂ ਦੀ ਘੇਰਾਬੰਦੀ ਕਰਕੇ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ

ਮੁਹਿੰਮ ਦਾ ਮੰਤਵ ਸੂਬੇ 'ਚ ਅਮਨ-ਸ਼ਾਂਤੀ ਬਣਾਈ ਰੱਖਦਿਆਂ, ਅਪਰਾਧੀਆਂ ਤੇ ਸਮਾਜ ਵਿਰੋਧੀ ਤੱਤਾਂ ਨੂੰ ਨੱਥ ਪਾਉਣਾ

Crime News Punjab, Punjab Police, Police, Crime News, Ludhiana Police, Ludhiana, Jagraon, CASO, Cordon And Search Operation

Web Admin

Web Admin

5 Dariya News

ਜਗਰਾਉਂ (ਲੁਧਿਆਣਾ) , 09 Jul 2022

Last updated on: Jul 09, 2022, 00:00 IST

ਗੈਂਗਸਟਰਾਂ ਅਤੇ ਅਪਰਾਧਿਕ ਅਨਸਰਾਂ 'ਤੇ ਨਕੇਲ ਪਾਉਣ ਦੇ ਮੰਤਵ ਨਾਲ, ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਅੱਜ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਪਿੰਡਾਂ ਵਿੱਚ ਇੱਕ ਤਾਲਮੇਲ ਨਾਲ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਚਲਾਇਆ ਗਿਆ.

ਇਸ ਮੰਤਵ ਲਈ ਗਠਿਤ ਅਧਿਕਾਰੀਆਂ ਦੀ ਵਿਸ਼ੇਸ਼ ਟੀਮ ਦੁਆਰਾ ਕੀਤਾ ਗਿਆ ਤਲਾਸ਼ੀ ਅਭਿਆਨ ਪੰਜਾਬ ਪੁਲਿਸ ਵੱਲੋਂ ਸਾਡੇ ਸੂਬੇ ਦੇ ਚਿਹਰੇ ਤੋਂ ਗੈਂਗਸਟਰਵਾਦ ਅਤੇ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਹਿੱਸਾ ਹੈ, ਜਿਸ ਦੀ ਅਗਵਾਈ ਸੀਨੀਅਰ ਪੁਲਿਸ ਕਪਤਾਨ ਲੁਧਿਆਣਾ ਦਿਹਾਤੀ ਸ੍ਰੀ ਦੀਪਕ ਹਿਲੋਰੀ ਨੇ ਕੀਤੀ। ਮੁਹਿੰਮ ਦੀ ਸਮਾਪਤੀ ਤੋਂ ਬਾਅਦ ਉਨ੍ਹਾਂ ਇਸ ਸਬੰਧੀ ਖੁਲਾਸਾ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਹਿਲੋਰੀ ਨੇ ਦੱਸਿਆ ਕਿ ਸਬ ਡਵੀਜ਼ਨ ਜਗਰਾਓਂ ਦੇ ਸਿੱਧਵਾਂ ਬੇਟ ਥਾਣੇ ਅਧੀਨ ਪੈਂਦੇ ਪਿੰਡ ਮਲਸੀਹਾ ਬਾਜਾਂ ਅਤੇ ਬਸਤੀ ਖੌਲਿਆਂ ਵਾਲਾ ਪੁਲ ਨੂੰ 225 ਪੁਲਿਸ ਮੁਲਾਜ਼ਮਾਂ ਦੀ ਟੀਮ ਵੱਲੋਂ ਬਾਅਦ ਦੁਪਹਿਰ 3 ਵਜੇ ਚੱਲੇ ਛੇ ਘੰਟੇ ਦੀ ਮੁਹਿੰਮ ਦੌਰਾਨ ਖੰਗਾਲਿਆ ਗਿਆ।ਇਸ ਮੌਕੇ ਡੀ.ਆਈ.ਜੀ. ਨੀਲੰਬਰੀ ਜਗਦਲੇ, ਸਾਈਬਰ ਕ੍ਰਾਈਮ ਪੰਜਾਬ ਨਿੱਜੀ ਤੌਰ 'ਤੇ ਮੌਜੂਦ ਸਨ ਅਤੇ ਇਸ ਕਾਰਵਾਈ ਲਈ ਨਿਗਰਾਨ ਇੰਚਾਰਜ ਵੀ ਸਨ।

ਇਸ ਮੁਹਿੰਮ ਨੂੰ ਅੰਜ਼ਾਮ ਦੇਣ ਵਾਲੀ ਵਿਸ਼ੇਸ਼ ਟੀਮ ਵਿੱਚ 3 ਐਸ.ਪੀ. ਰੈਂਕ ਦੇ ਅਧਿਕਾਰੀ, 6 ਡਿਪਟੀ ਸੁਪਰਡੈਂਟ ਆਫ਼ ਪੁਲਿਸ ਅਤੇ 210 ਪੁਲਿਸ ਮੁਲਾਜ਼ਮ ਸ਼ਾਮਲ ਸਨ।ਐਸ.ਐਸ.ਪੀ. ਨੇ ਦੱਸਿਆ ਕਿ 235 ਵਾਹਨਾਂ ਤੋਂ ਇਲਾਵਾ 450 ਦੇ ਕਰੀਬ ਘਰਾਂ ਦੀ ਚੈਕਿੰਗ ਕੀਤੀ ਗਈ ਅਤੇ ਇਸ ਤਲਾਸ਼ੀ ਦੌਰਾਨ ਕੋਈ ਵੀ ਇਤਰਾਜ਼ਯੋਗ ਸਮੱਗਰੀ ਬਰਾਮਦ ਨਹੀਂ ਹੋਈ। ਉਨ੍ਹਾਂ ਕਿਹਾ ਇਹ ਤਲਾਸ਼ੀ ਅਭਿਆਨ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗਾ।

 

Tags: Crime News Punjab , Punjab Police , Police , Crime News , Ludhiana Police , Ludhiana , Jagraon , CASO , Cordon And Search Operation

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD