Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੇਦਰੀ ਵਿਦੇਸ਼ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਅਰਵਿੰਦ ਸ਼ਰਮਾ ਨੇ ਦਿਤਾ ਭਾਜਪਾ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ ਦਾ ਭਰੋਸਾ

 Arjun Ram Meghwal, BJP, Bharatiya Janata Party, Union Minister

Web Admin

Web Admin

5 Dariya News

ਅਮ੍ਰਿਤਸਰ , 10 Jul 2022

Last updated on: Jul 10, 2022, 00:00 IST

ਵਿਦੇਸ਼ ਰਾਜ ਮੰਤਰੀ ਅਤੇ ਅਮ੍ਰਿਤਸਰ ਲੋਕਸਭਾ ਹਲਕੇ ਲਈ ਭਾਜਪਾ ਦੇ ਇੰਚਾਰਜ  ਅਰਜੁਨ ਰਾਮ ਮੇਘਵਾਲ ਨਾਲ ਮੁਲਾਕਾਤ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਜੀਠਾ ਅਰਵਿੰਦ ਸ਼ਰਮਾ ਨੇ ਪ੍ਰਧਾਨ ਮੰਤਰੀ ਨਰੇਂਦਰ ਭਾਈ ਮੋਦੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾ ਕੇ  ਭਾਜਪਾ ਨੂੰ ਮਜ਼ਬੂਤ ਕਰਦਿਆਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਤੋਂ ਸਾਰੀਆਂ ਸੀਟਾਂ ਭਾਰੀ ਬਹੁਮਤ ਨਾਲ ਹਾਸਿਲ ਕਰਨ ਲਈ ਸਖਤ ਮਿਹਨਤ ਕਰਨ ਦਾ ਯਕੀਨ ਦਿਵਾਇਆ ਹੈ।

ਇਸ ਮੁਲਾਕਾਤ ਦੌਰਾਨ ਸਹਿ ਇੰਚਾਰਜ ਲੋਕਸਭਾ ਹਲਕਾ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਜਗਮੋਹਨ ਸਿੰਘ ਰਾਜੂ ਸਹਿ ਇੰਚਾਰਜ ਪੰਜਾਬ ਦੀ ਮੌਜੂਦਗੀ ਵਿਚ ਅਰਵਿੰਦ ਸ਼ਰਮਾ ਨੇ ਕਿਹਾ ਕਿ ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਦੀਆਂ ਪਾਪ੍ਰਤੀਆਂ ਜਿਵੇ ਕਿ ਕਰਤਾਰਪੁਰ ਲਾਂਘਾ, 84 ਦੇ ਕਤਲੇਆਮ ਪੀੜਤ ਸਿੱਖਾਂ ਨੂੰ ਇਨਸਾਫ ਦਿਵਾਉਣ, ਗੁਰੂ ਤੇਗ ਬਹਾਦੁਰ ਜੀ ਦੀ ਸ਼ਤਾਬਦੀ ਧੂਮਧਾਮ ਨਾਡ ਮਨਾਉਛ ਅਤੇ ਸ਼੍ਰੀ ਦਰਬਾਰ ਸਾਹਿਬ ਦੇ ਲੰਗਰ ਨੂੰ ਜੀਐਸ ਟੀ ਮੁਕਤ ਕਰਨ ਤੋਂ ਇਲਾਵਾ ਲੋਕ ਭਲਾਈ ਸਕੀਮਾਂ ਆਯੁਸ਼ਮਾਨ ਭਾਰਤ ਯੋਜਨਾ, ਉੱਜਵਲ ਯੋਜਨਾ, ਮੁਦਰਾ ਯੋਜਨਾ, ਟੈਕਸ ਵਿੱਚ ਛੋਟ,  CSC ਸੈਂਟਰ ਖੋਲ੍ਹਣ, ਘਰ ਘਰ ਗ੍ਰਾਮੀਣ ਇਲਾਕਿਆਂ ਵਿੱਚ ਇੰਟਰਨੈੱਟ, ਕਿਸਾਨ ਬੀਮਾ ਯੋਜਨਾ, ਡਾਇਰੈਕਟ ਫੰਡ ਕਿਸਾਨਾਂ ਲਈ ਕਿਸਾਨ ਕ੍ਰੈਡਿਟ ਕਾਰਡ, ਨੀਮ ਕੋਟਡ ਯੂਰੀਆ, ਸਵੱਛ ਭਾਰਤ ਅਭਿਆਨ, ਕੋਵਿਡ ’ਤੇ ਦੁਨੀਆ ਭਰ ਨੂੰ ਫ਼ਰੀ ਟੀਕੇ ਲਗਾਏ, ਆਵਾਸ ਯੋਜਨਾ, ਜਨ ਧਨ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਵਿਕਾਸ ਯੋਜਨਾ, ਸਟਾਰਟਅਪ ਯੋਜਨਾ, ਗਰਭਵਤੀ ਮਹਿਲਾਵਾਂ ਨੂੰ ਦਵਾਈਆਂ ਅਤੇ ਉਚਿਤ ਇਲਾਜ ਅਤੇ ਨਿਮਨ ਵਰਗ ਨੂੰ ਫ਼ਰੀ ਕਣਕ ਆਦਿ ਹੋਰ ਕਈ ਸਕੀਮਾਂ ਜਿੰਨਾ ਦਾ ਹਰ ਵਰਗ ਨੂੰ ਬਹੁਤ ਫਾਇਦਾ ਪਹੁੰਚ ਰਿਹਾ ਹੈ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। 

ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਜੀਠਾ ਅਰਵਿੰਦ ਸ਼ਰਮਾਂ ਨੇ ਅਰਜੁਨ ਰਾਮ ਮੇਗਵਾਲ  ਅਤੇ ਰਾਣਾ ਗੁਰਮੀਤ ਸਿੰਘ ਸੋਢੀ ਜੀ ਦੇ ਹਵਾਲੇ ਨਾਲ ਕੇਂਦਰੀ ਮੰਤਰੀ ਸ਼੍ਰੀ ਨਿਤਿਨ ਗਡਕਰੀ ਦੁਆਰਾ ਹਲਕਾ ਬਾਬਾ ਬਕਾਲਾ ਦੇ ਲੋਕਾਂ ਦੀ ਰਈਆ ਪੁਲ ਦੀ ਮੰਗ ਨੂੰ ਪੂਰਾ ਕਰਨ ’ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਨਾਲ ਹਲਕਾ ਬਾਬਾ ਬਕਾਲਾ ਦੇ ਨਾਲ ਲਗਦੇ ਪਿੰਡਾਂ ਵਿੱਚ ਭਾਜਪਾ ਨੂੰ ਹੋਰ ਮਜ਼ਬੂਤੀ ਮਿਲੇਗੀ। 

ਇਥੇ ਇਹਨਾਂ ਇਹ ਵੀ ਦੱਸਿਆ ਕਿ ਗੁਰੂ ਤੇਗ ਬਹਾਦੁਰ ਜੀ ਦਾ 400 ਸਾਲਾ ਪੂਰਵ ਜੋਂ ਸਾਰੀ ਦੁਨੀਆਂ ਵਿੱਚ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਮੰਗ ਪੱਤਰ ਕੇਂਦਰ ਸਰਕਾਰ ਨੂੰ  ਦਿੱਤਾ ਗਿਆ ਸੀ ਅਤੇ ਬਾਬਾ ਬਕਾਲਾ ਹਲਟ ਨੂੰ ਸਟੇਸ਼ਨ ਦਾ ਦਰਜਾ ਦਿੱਤਾ ਜਾਣ ਦਾ ਵੀ ਆਖਿਆ ਗਿਆ ਸੀ ਉਸ ਉੱਪਰ ਵੀ ਬੂਰ ਪੈਂਦਾ ਨਜ਼ਰ ਆ ਰਿਹਾ ਹੈ, ਅਤੇ ਓਹਨਾ ਦੱਸਿਆ ਕਿ ਹਲਕਾ ਇੰਚਾਰਜ ਮਨਜੀਤ ਸਿੰਘ ਮੰਨਾ ਵੀ ਲੋਕਾਂ ਨਾਲ ਜ਼ਮੀਨੀ ਪੱਧਰ ਤੇ ਵਿਚਰ ਰਹੇ ਹਨ ਜਿਸ ਨਾਲ ਘਰ ਘਰ ਭਾਜਪਾ ਦਾ ਪ੍ਰਚਾਰ ਹੋ ਰਿਹਾ ਹੈ। 

ਇਸ ਮੌਕੇ ਹਲਕਾ ਮਜੀਠਾ ਦੀ ਜਿਲਾ ਟੀਮ, ਸੁਖਦੇਵ ਸਿੰਘ ਜਨਰਲ ਸਕੱਤਰ, ਸ਼੍ਰੀ ਪ੍ਰਦੀਪ ਭੁੱਲਰ ਹਲਕਾ ਇੰਚਾਰਜ ਮਜੀਠਾ, ਸੁਖਵਿੰਦਰ ਸਿੰਘ ਮੀਤ ਪ੍ਰਧਾਨ ਜ਼ਿਲਾ ਮਜੀਠਾ, ਸਵਿੰਦਰ ਸਿੰਘ ਛੱਜਲਵੱਡੀ, ਅਤੇ ਅਸੋਕ ਕੁਮਾਰ ਮੰਡਲ ਪ੍ਰਧਾਨ, ਵਿਕਰਮ ਕੁਮਾਰ ਮੰਡਲ ਪ੍ਰਧਾਨ, ਭਾਗਿਆ ਸ਼ਰਮਾ ਆਈਟੀ ਸੈੱਲ ਪ੍ਰਧਾਨ, ਅਤੇ ਉਦਭਵ ਕੁਮਾਰ ਯੁਵਾ ਮੋਰਚਾ ਪ੍ਰਧਾਨ , ਕੰਵਲਜੀਤ ਸਿੰਘ ਜਿਲਾ ਕਿਸਾਨ ਮੋਰਚਾ ਪ੍ਰਧਾਨ, ਮੰਗਾ ਸਿੰਘ ਮਾਹਲਾ ਜਿਲਾ ਕਾਰਜਕਾਰਿਣੀ ਮੈਂਬਰ ਆਦਿ ਮੌਜੂਦ ਸਨ। 

 

Tags: Arjun Ram Meghwal , BJP , Bharatiya Janata Party , Union Minister

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD