Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਲਾਲਜੀਤ ਸਿੰਘ ਭੁੱਲਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਸਹਾਇਕ ਧੰਦਿਆਂ ਲਈ ਉਤਸ਼ਾਹਿਤ ਕਰਨ 'ਤੇ ਜ਼ੋਰ

"ਸਬਸਿਡੀ ਸਿਰਫ ਉਹਨਾਂ ਕਿਸਾਨਾਂ ਨੂੰ ਮਿਲੇ ਜੋ ਇਸਦੇ ਹੱਕਦਾਰ ਹਨ"

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 11 Jul 2022

Last updated on: Jul 11, 2022, 00:00 IST

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਦੇ ਕਿਸਾਨਾਂ ਨੂੰ ਸਹਾਇਕ ਧੰਦਿਆਂ ਵੱਲ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਜੇਕਰ ਕਿਸਾਨਾਂ ਦੀ ਆਮਦਨ ਵਧੇਗੀ ਤਾਂ ਇਸ ਨਾਲ ਸਮੁੱਚੇ ਸੂਬੇ ਦੀ ਵਿੱਤੀ ਸਿਹਤ ਵਿਚ ਸੁਧਾਰ ਆਵੇਗਾ। ਇਸ ਲਈ ਉਹ ਪੂਰੀ ਕੋਸ਼ਿਸ਼ ਕਰਨਗੇ ਕਿ ਕਿਸਾਨ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਦੇ ਕੰਮਾਂ ਵਿਚ ਵੱਧ ਤੋਂ ਵੱਧ ਹਿੱਸਾ ਲੈਣ।  ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦਾ ਜ਼ਿੰਮਾ ਸੰਭਾਲਣ ਵਾਲੇ ਲਾਲਜੀਤ ਸਿੰਘ ਭੁੱਲਰ ਦੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇਹ ਪਹਿਲੀ ਮੀਟਿੰਗ ਸੀ। 

ਪੰਜਾਬ ਭਵਨ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਕ ਇਮਾਨਦਾਰ ਤੇ ਪਾਰਦਰਸ਼ੀ ਸਰਕਾਰ ਨੂੰ ਲੋਕਾਂ ਨੇ ਸੇਵਾ ਕਰਨ ਲਈ ਚੁਣਿਆ ਹੈ ਅਤੇ ਉਹਨਾਂ ਦੀ ਕੋਸ਼ਿਸ਼ ਹੋਵੇਗੀ ਕਿ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿਚ ਮਿਲਣ ਵਾਲੀਆਂ ਸਬਸਿਡੀਆਂ ਸਿਰਫ ਉਹਨਾਂ ਕਿਸਾਨਾਂ ਨੂੰ ਮਿਲਣ ਜੋ  ਇਸਦੇ ਯੋਗ ਅਤੇ ਹੱਕਦਾਰ ਹਨ।  ਸਬਸਿਡੀ ਪ੍ਰਾਪਤ ਕਰਨ ਲਈ ਕਿਸੇ ਵੀ ਕਿਸਾਨ ਨੂੰ ਸਿਫਾਰਿਸ਼ ਦੀ ਲੋੜ ਨਹੀਂ ਪਵੇਗੀ। ਸਹੀ ਲਾਭਪਾਤਰੀਆਂ ਨੂੰ ਲਾਭ ਦੇਣ ਲਈ ਉਹਨਾਂ ਅਧਿਕਾਰੀਆਂ ਨੂੰ ਖਾਸ ਹਦਾਇਤਾਂ ਵੀ ਜਾਰੀ ਕੀਤੀਆਂ। 

ਉਹਨਾਂ ਸਹਾਇਕ ਧੰਦਿਆਂ ਨੂੰ ਅਪਣਾਉਣ ਵਾਲੇ ਕਿਸਾਨਾਂ ਦੀ ਸਿਖਲਾਈ ਉੱਤੇ ਵੀ ਖਾਸ ਜ਼ੋਰ ਦਿੱਤਾ। ਭੁੱਲਰ ਨੇ ਕਿਹਾ ਕਿ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਸਿਖਾਉਣ ਲਈ ਵਿਭਾਗ ਦੇ ਮਾਹਿਰਾਂ ਨੂੰ ਵਿਸ਼ੇਸ਼ ਤਵੱਜੋ ਦੇਣੀ ਚਾਹੀਦੀ ਹੈ ਤਾਂ ਜੋ ਕਿਸਾਨ ਸਮੇਂ ਦੇ ਹਾਣੀ ਹੋ ਸਕਣ। ਉਹਨਾਂ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਕਿਸਾਨਾਂ ਤੱਕ ਪੁੱਜਦਾ ਕਰਨ ਲਈ ਵੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ।  ਭੁੱਲਰ ਨੇ ਕਿਹਾ ਕਿ ਸਾਨੂੰ ਨਤੀਜਾਮੁਖੀ ਪਹੁੰਚ ਅਪਣਾਉਣੀ ਪਵੇਗੀ ਤਾਂ ਜੋ ਲੋਕਮੁਖੀ ਯੋਜਨਾਵਾਂ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕੇ। 

ਉਹਨਾਂ ਨਵੀਂ ਭਰਤੀ ਵੱਲ ਵੀ ਅਧਿਕਾਰੀਆਂ ਨੂੰ ਵਿਸ਼ੇਸ਼ ਤਵੱਜੋ ਦੇਣ ਲਈ ਕਿਹਾ ਤਾਂ ਜੋ ਵਿਭਾਗ ਦੇ ਕੰਮਕਾਰ ਵਿਚ ਤੇਜ਼ੀ ਆ ਸਕੇ। ਇਸ ਤੋਂ ਪਹਿਲਾਂ ਵਿਭਾਗ ਦੇ ਵੱਖ ਵੱਖ ਅਧਿਕਾਰੀਆਂ ਵਲੋਂ ਮੰਤਰੀ ਨੂੰ ਵਿਭਾਗ ਦੇ ਕੰਮਾਂ ਅਤੇ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਮੀਟਿੰਗ ਵਿੱਚ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਜੁਆਇੰਟ ਸਕੱਤਰ ਰਾਜਪਾਲ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਸੁਭਾਸ਼ ਚੰਦਰ, ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਕੁਲਦੀਪ ਸਿੰਘ, ਮੱਛੀ ਪਾਲਣ ਵਿਭਾਗ ਦੇ ਡਾਇਰੈਕਟਰ ਜਸਵੀਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਿਰ ਸਨ। 

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD