Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਡੇਂਗੂ ਤੋਂ ਬਚਾਅ ਲਈ ਲੋਕਾਂ ਦਾ ਜਾਗਰੂਕ ਹੋਣਾ ਜ਼ਰੂਰੀ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਵਾਰਡ ਨੰਬਰ 17 ’ਚ ਫੌਗਿੰਗ ਦੀ ਕਰਵਾਈ ਸ਼ੁਰੂਆਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 11 Jul 2022

Last updated on: Jul 11, 2022, 00:00 IST

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਬਰਸਾਤਾਂ ਦੇ ਮੌਸਮ ਵਿਚ ਡੇਂਗੂ ਤੇ ਮਲੇਰੀਆ ਵਰਗੀਆਂ ਬੀਮਾਰੀਆਂ ਨਾਲ ਨਜਿੱਠਣ ਲਈ ਲੋਕਾਂ ਦਾ ਖੁਦ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਸਾਰੇ ਆਪਣੇ ਘਰਾਂ ਤੋਂ ਪਹਿਲ ਕਰਨ, ਤਾਂ ਜੋ ਅਸੀਂ ਸਾਰੇ ਡੇਂਗੂ ਤੋਂ ਬੱਚ ਸਕੀਏ। ਉਹ ਅੱਜ ਵਾਰਡ ਨੰਬਰ 17 ਵਿਚ ਨਗਰ ਨਿਗਮ ਵਲੋਂ ਕਰਵਾਈ ਜਾ ਰਹੀ ਫੌਗਿੰਗ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਵੀ ਮੌਜੂਦ ਸਨ।  

ਕੈਬਨਿਟ ਮੰਤਰੀ ਨੇ ਕਿਹਾ ਕਿ ਨਗਰ ਨਿਗਮ ਵਲੋਂ ਲੋਕਾਂ ਨੂੰ ਡੇਂਗੂ, ਮਲੇਰੀਆ ਵਰਗੀਆਂ ਬੀਮਾਰੀਆਂ ਤੋਂ ਬਚਾਉਣ ਲਈ ਫੌਗਿੰਗ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਿਗਮ ਵਲੋਂ ਸ਼ਹਿਰ ਦੇ ਵਾਰਡਾਂ ਵਿਚ ਜੰਗੀ ਪੱਧਰ ’ਤੇ ਫੌਗਿੰਗ ਕਰਵਾਈ ਜਾ ਰਹੀ ਹੈ ਅਤੇ ਇਸ ਤੋਂ ਇਲਾਵਾ ਸਿਹਤ ਵਿਭਾਗਾਂ ਦੀਆਂ ਟੀਮਾਂ ਘਰਾਂ ਦੀ ਚੈਕਿੰਗ ਕਰਕੇ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਡੇਂਗੂ ਦੇ ਲਾਰਵੇ ਦੀ ਜਾਂਚ ਕਰਕੇ ਲੋਕਾਂ ਨੂੰ ਜਾਗਰੂਕ ਵੀ ਕਰ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਸਾਰੇ ਵਾਰਡਾਂ ਵਿਚ ਫੌਗਿੰਗ ਕਰਵਾਉਣ ਸਬੰਧੀ ਸ਼ਡਿਊਲ ਤਿਆਰ ਕਰ ਲਿਆ ਗਿਆ ਹੈ ਅਤੇ ਯੋਜਨਾਬੱਧ ਤਰੀਕੇ ਨਾਲ ਸਾਰੇ ਵਾਰਡਾਂ ਵਿਚ ਫੌਗਿੰਗ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਸਮੂਹ ਕੌਂਸਲਰਾਂ ਅਤੇ ਅਧਿਕਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਵੱਧ ਤੋਂ ਵੱਧ ਜਾਗਰੂਕ ਕਰਨ। ਬ੍ਰਮ ਸੰਗਰ ਜਿੰਪਾ ਨੇ ਨਗਰ ਨਿਗਮ ਨੂੰ ਫੌਗਿੰਗ ਦੇ ਨਾਲ-ਨਾਲ ਸਾਰੇ ਵਾਰਡਾਂ ਵਿਚ ਸਫ਼ਾਈ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਕੰਮ ਵਿਚ ਕਿਸੇ ਤਰ੍ਹਾਂ ਦੀ ਕੋਈ ਲਾਪ੍ਰਵਾਹੀ ਨਾ ਵਰਤੀ ਜਾਵੇ।

 ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਡੇਂਗੂ ਦੀ ਰੋਕਥਾਮ ਲਈ ਆਪਣੇ-ਆਪਣੇ ਘਰਾਂ ਦੇ ਆਲੇ-ਦੁਆਲੇ ਨੂੰ ਸਾਫ਼ ਰੱਖਣ। ਉਨ੍ਹਾਂ ਕਿਹਾ ਕਿ ਕਾਂਬੇ ਨਾਲ ਤੇਜ਼ ਬੁਖਾਰ, ਤੇਜ਼ ਸਿਰ ਦਰਦ ਜਾਂ ਜੋੜਾਂ ਵਿਚ ਦਰਦ ਆਦਿ ਦੇ ਲੱਛਣ ਸਾਹਮਣੇ ਆਉਣ ’ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿਚ ਜਾਂਚ ਕਰਵਾਈ ਜਾਵੇ। ਇਸ ਮੌਕੇ ਕੌਂਸਲਰ ਐਡਵੋਕੇਟ ਮਨਜੀਤ ਕੌਰ, ਸ੍ਰੀ ਵਿਜੇ ਅਗਰਵਾਲ, ਸ੍ਰੀ ਪ੍ਰਦੀਪ ਕੁਮਾਰ ਬਿੱਟੂ, ਸ੍ਰੀ ਖਰੈਤੀ ਲਾਲ ਕੱਤਨਾ, ਸ੍ਰੀ ਕੁਲਵਿੰਦਰ ਸਿੰਘ ਹੁੰਦਲ ਅਤੇ ਸ੍ਰੀ ਕੁਸ਼ ਸ਼ਾਰਦਾ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD