Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਮਦਨ ਲਾਲ ਬੱਗਾ ਅਤੇ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਹੈਬੋਵਾਲ 'ਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼

ਕਰੀਬ ਢਾਈ ਦਹਾਕੇ ਪੁਰਾਣਾ ਕੂੜੇ ਦਾ ਡੰਪ ਚੁੱਕਵਾ ਲਗਾਏ ਜਾ ਰਹੇ ਨੇ ਪੌਦੇ

Madan Lal Bagga, Ludhina, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 11 Jul 2022

Last updated on: Jul 11, 2022, 00:00 IST

ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਦੇ ਨਾਲ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਸਥਾਨਕ ਹੈਬੋਵਾਲ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਕਰੀਬ ਢਾਈ ਦਹਾਕੇ ਪੁਰਾਣਾ ਕੂੜੇ ਦਾ ਡੰਪ ਚੁੱਕਵਾ ਕੇ ਇੱਥੇ ਪੌਦੇ ਲਗਾਏ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਵਿਧਾਇਕ ਬੱਗਾ ਵੱਲੋਂ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗੁਵਾਈ ਵਾਲੀ ਨਿਗਮ ਟੀਮ ਦੇ ਸਹਿਯੋਗ ਨਾਲ ਹੈਬੋਵਾਲ ਚੌਂਕ ਦੇ ਨੇੜੇ, ਭਗਵਾਨ ਮਹਾਂਵੀਰ ਕਾਲਜ ਦੇ ਪਿੱਛੇ ਕਰੀਬ 25 ਸਾਲ ਪੁਰਾਣਾ ਲੱਗਾ ਕੂੜੇ ਦਾ ਡੰਪ ਚੁੱਕਵਾਇਆ ਗਿਆ। ਕਾਲਜ਼ ਦੇ ਵਿਦਿਆਰਥੀਆਂ, ਇਲਾਕਾ ਨਿਵਾਸੀਆਂ ਅਤੇ ਉੱਥੋਂ ਆਉਂਦੇ ਜਾਂਦੇ ਕਰੀਬ 5-6 ਵਾਰਡਾਂ ਦੇ ਰਾਹਗੀਰਾਂ ਵੱਲੋਂ ਵਿਧਾਇਕ ਬੱਗਾ ਅਤੇ ਡਾ. ਅਗਰਵਾਲ ਵੱਲੋਂ ਨੇਪਰੇ ਚਾੜ੍ਹੇ ਇਸ ਕਾਰਜ਼ ਦੀ ਸ਼ਲਾਘਾ ਕਰਦਿਆਂ ਧੰਨਵਾਦ ਵੀ ਕੀਤਾ। 

ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਵਿਧਾਇਕ ਬੱਗਾ ਅਤੇ ਨਿਗਮ ਟੀਮ ਵੱਲੋਂ ਉਨ੍ਹਾਂ ਨੂੰ ਨਰਕ ਭਰੀ ਜਿੰਦਗੀ ਤੋਂ ਨਿਜਾਤ ਦਿਵਾਈ ਹੈ।ਇਸ ਮੌਕੇ ਵਿਧਾਇਕ ਬੱਗਾ ਅਤੇ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਸਾਂਝੇ ਤੌਰ 'ਤੇ ਲੁਧਿਆਣਾ ਵਾਸੀਆਂ ਨੂੰ ਕੁਦਰਤ ਦੀਆਂ ਸਭ ਤੋਂ ਅਨਮੋਲ ਵਸਤਾਂ ਪਾਣੀ, ਹਵਾ ਤੇ ਧਰਤੀ ਦੀ ਸ਼ੁੱਧਤਾ ਅਤੇ ਸਾਂਭ ਸੰਭਾਲ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਕੁਦਰਤੀ ਸਾਧਨ ਸਿਹਤਮੰਦ ਰਹਿਣਗੇ ਤਾਂ ਹੀ ਮਨੁੱਖ ਨਰੋਆ ਅਤੇ ਬਿਮਾਰੀਆਂ ਰਹਿਤ ਜੀਵਨ ਬਸਰ ਕਰ ਸਕਦਾ ਹੈ।

ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਮਨੁੱਖ ਨੇ ਇਸ ਕਦਰ ਪਾਣੀ, ਹਵਾ ਅਤੇ ਧਰਤੀ ਤੇ ਪ੍ਰਦੂਸ਼ਣ ਫੈਲਾ ਦਿੱਤਾ ਹੈ ਕਿ ਨਿੱਤ ਨਵੀਆਂ ਬਿਮਾਰੀਆਂ ਮਨੁੱਖਾਂ ਸਮੇਤ ਹਰੇਕ ਜੀਵ ਜੰਤੂ ਨੂੰ ਆਪਣੀ ਜਕੜ ਵਿਚ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਫਸਲਾਂ ਦੇ ਨਾੜ ਨੂੰ ਅੱਗ ਲਗਾ ਕੇ ਅਸੀਂ ਧਰਤੀ ਦੇ ਪੌਸ਼ਟਿਕ ਤੱਤਾਂ ਨੂੰ ਵੀ ਮੁਕਾ ਰਹੇ ਹਾਂ ਅਤੇ ਅੱਗ ਨਾਲ ਹੋਣ ਵਾਲਾ ਧੂੰਆਂ ਜਿੱਥੇ ਹਵਾ ਨੂੰ ਪ੍ਰਦੂਸ਼ਿਤ ਕਰਦਾ ਹੈ ਉੱਥੇ ਸੜਕੀ ਦੁਰਘਟਨਾਵਾਂ ਨੂੰ ਵੀ ਸੱਦਾ ਦਿੰਦਾ ਹੈ। ਇਸੇ ਤਰ੍ਹਾਂ ਬਹੁਤ ਤਰ੍ਹਾਂ ਦੀ ਰਹਿੰਦ-ਖੂਹੰਦ ਨਾਲ ਅਸੀਂ ਪਾਣੀਆਂ ਨੂੰ ਵੀ ਗੰਧਲਾ ਕਰਦੇ ਜਾ ਰਹੇ ਹਾਂ।

ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਾਫ ਸੁੱਥਰਾ ਤੇ ਹਰਿਆ ਭਰਿਆ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਤਹਿਤ ਹੁਣ ਇਹ ਕੂੜੇ ਦੇ ਡੰਪ ਵਾਲੀ ਜਗ੍ਹਾ ਨੂੰ ਛਾਂਦਾਰ ਰੁੱਖਾਂ ਅਤੇ ਸੋਹਣੇ ਫੁੱਲਦਾਰ ਪੌਦਿਆਂ ਨਾਲ ਸ਼ਿੰਗਾਰਿਆ ਜਾਵੇਗਾ।

ਇਸ ਮੌਕੇ ਕੌਸਲਰ ਜੈ ਪ੍ਰਕਾਸ਼, ਰੌਕੀ ਭਾਟੀਆ ਤੇ ਅਨਿਲ ਸ਼ਰਮਾ ਤੋਂ ਇਲਾਵਾ ਅਮਨ ਬੱਗਾ ਖੁਰਾਨਾ, ਗੌਰਵ ਬੱਗਾ ਖੁਰਾਨਾ, ਲੱਕੀ ਸੂਦ, ਜੇ.ਕੇ. ਡਾਵਰ, ਚੇਤਨ ਧੀਰ, ਰੋਹਿਤ ਗੁਪਤਾ, ਰਾਜਨ ਸਿੰਗਲਾ, ਰਮਨ ਅਗਰਵਾਲ, ਸੁਰਿੰਦਰ ਮਲਹੋਤਰਾ, ਸਤੀਸ਼ ਨਾਰੰਗ, ਗੁਰਵੀਰ ਗੋਲੂ ਬਾਜਵਾ, ਬੌਬੀ ਸ਼ਰਮਾ, ਦਸ਼ਮੇਸ਼ ਸਿੰਘ, ਸਨੀ ਸਪਰਾ, ਰਾਜੀਵ ਸੱਗੜ, ਮਾਨਵ ਸੋਬਿਤ, ਮਨਿੰਦਰ ਬਿੱਲਾ, ਰੋਹਿਤ ਡੰਗ ਤੇ ਪਰਿਵਾਰ, ਅਜੀਤ ਸਿੰਘ ਢਿੱਲੋਂ, ਨਰਿੰਦਰ ਮੱਕਾ, ਪਰਮਜੀਤ ਪੰਮਾ, ਗੁਲਸ਼ਨ ਬੁੱਟੀ, ਮਨਿੰਦਰ ਸਿੰਘ ਵਧਾਵਨ ਤੇ ਹੋਰ ਵੀ ਮੌਜੂਦ ਸਨ।

 

Tags: Madan Lal Bagga , Ludhina , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD